ਚੰਡੀਗੜ੍ਹ ''ਚ ਕਿਸਾਨਾਂ ਦਾ ਹੱਲਾ-ਬੋਲ ਅੱਜ, ਰਾਜਪਾਲ ਨੂੰ ਮਿਲੇ ਕੇ ਸੌਂਪਣਗੇ ਮੰਗ ਪੱਤਰ
Friday, Mar 25, 2022 - 10:38 AM (IST)
ਚੰਡੀਗੜ੍ਹ : ਕਿਸਾਨਾਂ ਵੱਲੋਂ ਭਾਖੜਾ ਬਿਆਸ ਮੈਨਜਮੈਂਟ ਬੋਰਡ (ਬੀ. ਬੀ. ਐੱਮ. ਬੀ.) ਦੇ ਮੁੱਦੇ 'ਤੇ ਅੱਜ ਚੰਡੀਗੜ੍ਹ 'ਚ ਟਰੈਕਟਰ ਮਾਰਚ ਕੱਢਿਆ ਜਾਵੇਗਾ ਅਤੇ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਖ਼ਿਲਾਫ਼ ਵਿਰੋਧ ਦਰਜ ਕਰਵਾਇਆ ਜਾਵੇਗਾ। ਕਿਸਾਨਾਂ ਵੱਲੋਂ ਰਾਜਪਾਲ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ।
ਕਿਸਾਨਾਂ ਵੱਲੋਂ ਰਾਜਪਾਲ ਸਾਹਮਣੇ ਕਿਸਾਨਾਂ 'ਤੇ ਦਰਜ ਹੋਏ ਪਰਚੇ ਰੱਦ ਕਰਾਉਣ ਅਤੇ ਐੱਮ. ਐੱਸ. ਪੀ. ਦੀ ਗਾਰੰਟੀ ਸਬੰਧੀ ਮੁੱਦਿਆਂ ਨੂੰ ਚੁੱਕਿਆ ਜਾਵੇਗਾ। ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਾਡੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਆਉਣ ਵਾਲੇ ਸਮੇਂ 'ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਵਿਆਹੁਤਾ ਜੋੜੇ ਦਾ ਝਗੜਾ ਪਤਨੀ 'ਤੇ ਪਿਆ ਭਾਰੀ, ਪੂਰਾ ਮਾਮਲਾ ਜਾਣ ਤੁਸੀਂ ਵੀ ਰਹਿ ਜਾਵੋਗੇ ਹੈਰਾਨ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ