ਮੰਗਾਂ ਮੰਨਵਾਉਣ ਲਈ ਚੰਡੀਗੜ੍ਹ ਵੱਲ ਕੂਚ ਕਰਨਗੇ ਕਿਸਾਨ, ਪੱਕਾ ਮੋਰਚਾ ਲਾਉਣ ਦੀ ਤਿਆਰੀ

Tuesday, Aug 22, 2023 - 10:54 AM (IST)

ਮੰਗਾਂ ਮੰਨਵਾਉਣ ਲਈ ਚੰਡੀਗੜ੍ਹ ਵੱਲ ਕੂਚ ਕਰਨਗੇ ਕਿਸਾਨ, ਪੱਕਾ ਮੋਰਚਾ ਲਾਉਣ ਦੀ ਤਿਆਰੀ

ਚੰਡੀਗੜ੍ਹ (ਸੁਸ਼ੀਲ) : ਖ਼ਰਾਬ ਫ਼ਸਲਾਂ ਦੇ ਮੁਆਵਜ਼ੇ ਅਤੇ ਦੂਜੀਆਂ ਮੰਗਾਂ ਲਈ ਚੰਡੀਗੜ੍ਹ 'ਚ ਧਰਨਾ ਦੇਣ ਆਉਣ ਵਾਲੇ ਕਿਸਾਨਾਂ ਨੂੰ ਰੋਕਣ ਲਈ ਚੰਡੀਗੜ੍ਹ ਪੁਲਸ ਨੇ ਸਾਰੇ ਐਂਟਰੀ ਪੁਆਇੰਟ ਸੀਲ ਕਰ ਦਿੱਤੇ ਹਨ। ਬੈਰੀਕੇਡਸ ਅਤੇ ਹਥਿਆਰਾਂ ਨਾਲ ਲੈਸ ਰਿਜ਼ਰਵ ਫੋਰਸ ਤਾਇਨਾਤ ਕੀਤੀ ਗਈ ਹੈ। ਪੁਲਸ ਵਿਭਾਗ ਨੇ ਚਾਰ ਹਜ਼ਾਰ ਫੋਰਸ ਐਂਟਰੀ ਪੁਆਇੰਟ ’ਤੇ ਤਾਇਨਾਤ ਕੀਤੀ ਹੈ। ਐੱਸ. ਪੀ. ਸਿਟੀ ਮ੍ਰਿਦੁਲ ਨੇ ਸੋਮਵਾਰ ਸਾਰੇ ਐਂਟਰੀ ਪੁਆਇੰਟਾਂ ਦੀ ਚੈਕਿੰਗ ਕੀਤੀ। ਕਿਸਾਨਾਂ ਨੂੰ ਸ਼ਹਿਰ 'ਚ ਦਾਖ਼ਲ ਹੋਣ ਤੋਂ ਰੋਕਣ ਲਈ ਸਾਰੀਆਂ ਡਵੀਜ਼ਨਾਂ ਦੇ ਡੀ. ਐੱਸ. ਪੀ. ਦੀ ਜ਼ਿੰਮੇਵਾਰੀ ਲਾਈ ਹੈ। ਪੰਜਾਬ ਅਤੇ ਹਰਿਆਣਾ ਦੇ ਕਿਸਾਨ ਚੰਡੀਗੜ੍ਹ 'ਚ ਦਾਖ਼ਲ ਹੋ ਕੇ ਪਰੇਡ ਗਰਾਊਂਡ ਸੈਕਟਰ-17 'ਚ ਮੰਗਾਂ ਮੰਨਵਾਉਣ ਲਈ ਧਰਨਾ ਦੇਣਾ ਚਾਹੁੰਦੇ ਹਨ, ਜਦੋਂ ਕਿ ਚੰਡੀਗੜ੍ਹ ਪੁਲਸ ਉਨ੍ਹਾਂ ਨੂੰ ਸ਼ਹਿਰ ਦੀ ਹੱਦ ’ਤੇ ਹੀ ਰੋਕਣ ਦੀ ਯੋਜਨਾ ਬਣਾ ਰਹੀ ਹੈ। ਹਾਲਾਂਕਿ ਪੰਜਾਬ ਅਤੇ ਹਰਿਆਣਾ 'ਚ ਚੰਡੀਗੜ੍ਹ ਆਉਣ ਵਾਲੇ ਕਈ ਕਿਸਾਨ ਆਗੂਆਂ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੀ ਇਸ ਧੀ ਨੇ ਕੈਨੇਡਾ 'ਚ ਕਰਵਾਈ ਬੱਲੇ-ਬੱਲੇ, ਪੁਲਸ ਅਫ਼ਸਰ ਬਣ ਵਧਾਇਆ ਪੰਜਾਬੀਆਂ ਦਾ ਮਾਣ
ਨਹੀਂ ਮਿਲੀ ਕੋਈ ਰਾਹਤ
ਕਿਸਾਨ ਨੇਤਾ ਸੰਜੀਵ ਆਲਮਪੁਰ ਨੇ ਕਿਹਾ ਕਿ ਪਿਛਲੇ ਦਿਨੀਂ ਪ੍ਰਸ਼ਾਸਨ ਨੇ ਗਵਰਨਰ ਬੀ. ਐੱਲ. ਪੁਰੋਹਿਤ ਨਾਲ ਮੀਟਿੰਗ ਕਰਵਾਈ ਪਰ ਭਰੋਸੇ ਤੋਂ ਇਲਾਵਾ ਕੋਈ ਰਾਹਤ ਨਹੀਂ ਮਿਲ ਸਕੀ ਸੀ। ਪ੍ਰਸ਼ਾਸਨ ਨੇ ਸੋਮਵਾਰ ਗੱਲਬਾਤ ਸਬੰਧੀ ਕਿਹਾ ਸੀ ਪਰ ਪੰਜਾਬ ਵਿਚ ਸਵੇਰੇ ਤੋਂ ਹੀ ਕਿਸਾਨ ਆਗੂਆਂ ਨੂੰ ਹਿਰਾਸਤ 'ਚ ਲਿਆ ਜਾਣ ਲੱਗਾ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਤੋਂ ਬਾਅਦ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਰਵਨ ਸਿੰਘ ਪੰਧੇਰ ਨੇ ਚੰਡੀਗੜ੍ਹ ਵਿਚ ਮੋਰਚਾ ਲਾਉਣ ਦਾ ਐਲਾਨ ਕੀਤਾ ਸੀ। ਕਿਸਾਨ ਹਜ਼ਾਰਾਂ ਦੀ ਗਿਣਤੀ 'ਚ 22 ਅਗਸਤ ਨੂੰ ਚੰਡੀਗੜ੍ਹ 'ਚ ਮੋਰਚਾ ਲਾਉਣ ਦੀ ਤਿਆਰੀ 'ਚ ਸਨ।

ਇਹ ਵੀ ਪੜ੍ਹੋ : ਲੁਧਿਆਣਾ 'ਚ ਨਵੇਂ ਰੂਪ 'ਚ ਨਜ਼ਰ ਆਉਣਗੀਆਂ 'ਸਿਟੀ ਬੱਸਾਂ', ਲਾਲ ਤੋਂ ਪੀਲਾ ਕੀਤਾ ਗਿਆ ਰੰਗ
ਪਰੇਡ ਗਰਾਊਂਡ ਦੀ ਨਹੀਂ ਮਿਲੀ ਮਨਜ਼ੂਰੀ
ਚੰਡੀਗੜ੍ਹ ਪੁਲਸ ਤੇ ਪ੍ਰਸ਼ਾਸਨ ਕਿਸਾਨਾਂ ਨਾਲ 20 ਅਗਸਤ ਤੋਂ ਹੀ ਗੱਲਬਾਤ ਕਰ ਕੇ ਵਿਰੋਧ ਪ੍ਰਦਰਸ਼ਨ ਨੂੰ ਟਾਲਣ ਦੀ ਕੋਸ਼ਿਸ਼ 'ਚ ਲੱਗੇ ਰਹੇ। ਚੰਡੀਗੜ੍ਹ ਪ੍ਰਸ਼ਾਸਨ ਵਲੋਂ ਕਿਸਾਨਾਂ ਨੂੰ ਸੈਕਟਰ-25 ਸਥਿਤ ਰੈਲੀ ਗਰਾਊਂਡ 'ਚ ਪ੍ਰਦਰਸ਼ਨ ਦੀ ਮਨਜ਼ੂਰੀ ਦਿੱਤੀ ਜਾ ਰਹੀ ਸੀ ਪਰ ਕਿਸਾਨਾਂ ਨੇ ਪਰੇਡ ਗਰਾਊਂਡ ਦੀ ਮੰਗ ਕੀਤੀ ਸੀ। ਸਹਿਮਤੀ ਨਾ ਬਣਨ ’ਤੇ ਕਿਸਾਨਾਂ ਨੇ ਸੋਮਵਾਰ ਚੰਡੀਗੜ੍ਹ ਦੀ ਹੱਦ ਨੇੜੇ ਪੁੱਜਣਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Babita

Content Editor

Related News