ਕਿਸਾਨਾਂ ਨੇ 'ਲੁਧਿਆਣਾ-ਚੰਡੀਗੜ੍ਹ' ਕੌਮੀ ਮਾਰਗ' 'ਤੇ ਲਾਇਆ ਭਾਰੀ ਜਾਮ, ਦੇਖੋ ਮੌਕੇ ਦੀਆਂ ਤਸਵੀਰਾਂ

11/05/2020 3:35:41 PM

ਲੁਧਿਆਣਾ (ਸੰਜੇ ਗਰਗ) : ਪੰਜਾਬ ਦੀਆਂ 30 ਕਿਸਾਨ ਜੱਥੇਬੰਦੀਆਂ ਨੇ ਖੇਤੀਬਾੜੀ ਬਿੱਲ ਰੱਦ ਕਰਵਾਉਣ ਲਈ ਕੁੱਲ ਹਿੰਦ ਕਿਸਾਨ ਤਾਲਮੇਲ ਸੰਘਰਸ਼ ਕਮੇਟੀ ਦੇ ਸੱਦੇ ’ਦੇ ਵੀਰਵਾਰ ਨੂੰ ਸੂਬੇ ਭਰ 'ਚ ‘ਚੱਕਾ ਜਾਮ’ ਕਰ ਦਿੱਤਾ ਅਤੇ ਕੇਂਦਰ ਸਰਕਾਰ ’ਤੇ ਹੱਲਾ ਬੋਲਦੇ ਹੋਏ ਕਿਹਾ ਕਿ ਕੇਂਦਰ ਕਿਸਾਨ ਅੰਦੋਲਨ ਦੀ ਅਹਿਮੀਅਤ ਨੂੰ ਸਮਝਦੇ ਹੋਏ ਖੇਤੀ ਬਿੱਲ ਵਾਪਸ ਲਏ ਜਾਣ ਦਾ ਫ਼ੈਸਲਾ ਲਵੇ।

ਇਹ ਵੀ ਪੜ੍ਹੋ : ਉਮਰ 'ਚ 15 ਸਾਲ ਵੱਡੀ ਵਿਆਹੁਤਾ ਨਾਲ ਨੌਜਵਾਨ ਨੇ ਬਣਾਏ ਪ੍ਰੇਮ ਸਬੰਧ, ਅਖ਼ੀਰ ਕੀਤੀ ਖ਼ੁਦਕੁਸ਼ੀ

ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨਾਂ ਵੱਲੋਂ ਰੇਲਵੇ ਟਰੈਕ ਖਾਲੀ ਕੀਤੇ ਜਾਣ ਦੇ ਬਾਵਜੂਦ ਕੇਂਦਰ ਸਰਕਾਰ ਨੇ ਮਾਲ ਗੱਡੀਆਂ ਰੋਕਣ ਦਾ ਫ਼ੈਸਲਾ ਲੈ ਕੇ ਪੰਜਾਬੀਆਂ ਨਾਲ ਬਦਲਾਖ਼ੋਰੀ ਦੀ ਜਿਹੜੀ ਖੇਡ ਸ਼ੁਰੂ ਕੀਤੀ ਹੈ, ਉਸ ਲਈ ਕੇਂਦਰ ਨੂੰ ਸਬਕ ਸਿਖਾਇਆ ਜਾਵੇਗਾ।

ਇਹ ਵੀ ਪੜ੍ਹੋ : ਰਿਸ਼ਤਿਆ ਦਾ ਘਾਣ: ਨੌਜਵਾਨ ਨੇ ਛੋਟੇ ਭੈਣ-ਭਰਾ ਨੂੰ ਚਾਕੂਆਂ ਨਾਲ ਵਿੰਨ੍ਹਿਆ, ਭਰਾ ਦੀ ਹਾਲਤ ਗੰਭੀਰ

ਲੁਧਿਆਣਾ, ਖੰਨਾ, ਦੋਰਾਹਾ, ਸਮਰਾਲਾ ਆਦਿ ਵੱਖ-ਵੱਖ ਥਾਵਾਂ ’ਤੇ ਕਿਸਾਨਾਂ ਦੇ ਇਸ ਚੱਕਾ ਜਾਮ ਰੋਸ ਪ੍ਰਦਰਸ਼ਨਾਂ ਦੀ ਅਗਵਾਈ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਕੌਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਪੰਜਾਬ ਪ੍ਰਧਾਨ ਜਗਜੀਤ ਸਿੰਘ ਡੱਲਾ, ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਜਨਰਲ ਸਕੱਤਰ ਪਰਮਿੰਦਰ ਸਿੰਘ ਪਾਲਮਾਜਰਾ ਅਤੇ ਬੀ. ਕੇ. ਯੂ. (ਸਿੱਧੂਪੁਰ) ਦੇ ਜ਼ਿਲ੍ਹਾ ਪ੍ਰਧਾਨ ਬਲਬੀਰ ਸਿੰਘ ਖੀਰਨੀਆਂ ਨੇ ਆਖਿਆ ਕਿ ਖੇਤੀ ਬਿੱਲਾਂ ਨੂੰ ਲੈ ਕੇ ਕਿਸਾਨ ਵੱਖ-ਵੱਖ ਸੂਬਿਆਂ ਅੰਦਰ ਡੇਢ ਮਹੀਨੇ ਤੋਂ ਅੰਦੋਲਨ ਕਰ ਰਹੇ ਹਨ ਪਰ ਹੰਕਾਰੀ ਹੋਈ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਦੀ ਬਜਾਏ ਉਲਟਾ ਬਦਲਾਖ਼ੋਰੀ ਵਾਲੇ ਰਾਹ ’ਤੇ ਚੱਲ ਰਹੀ ਹੈ।

ਇਹ ਵੀ ਪੜ੍ਹੋ : ਬਾਥਰੂਮ ਗਏ ਬਜ਼ੁਰਗ ਨੂੰ ਇਕੱਲਾ ਦੇਖ ਨੌਜਵਾਨਾਂ ਨੇ ਕੀਤਾ ਸ਼ਰਮਨਾਕ ਕਾਰਾ, ਰੌਲਾ ਪੈਣ 'ਤੇ ਭੱਜੇ

ਇਨ੍ਹਾਂ ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਕਿਸਾਨ ਆਪਣਾ ਅੰਦੋਲਨ ਵਾਪਸ ਨਹੀਂ ਲੈਣਗੇ ਅਤੇ ਅੱਜ ਦੇ ਦੇਸ਼ ਵਿਆਪੀ ਇਤਿਹਾਸਕ ਚੱਕਾ ਜਾਮ ’ਚ ਪੰਜਾਬ ਅਹਿਮ ਭੂਮਿਕਾ ਅਦਾ ਕਰਦੇ ਹੋਏ ਕੇਂਦਰ ਸਰਕਾਰ ਦੀਆਂ ਜੜ੍ਹਾਂ ਹਿੱਲਾ ਦੇਵੇਗਾ। 

ਓਧਰ ਸਮਰਾਲਾ ਨੇੜੇ ਲੁਧਿਆਣਾ-ਚੰਡੀਗੜ੍ਹ ਕੌਮੀ ਮਾਰਗ ’ਤੇ ਘੁਲਾਲ ਟੋਲ ਪਲਾਜ਼ਾ ਅੱਗੇ ਸੈਂਕੜਿਆਂ ਦੀ ਗਿਣਤੀ ’ਚ ਇੱਕਤਰ ਹੋਏ ਕਿਸਾਨਾਂ ਨੇ ਹਾਈਵੇਅ ’ਤੇ ਟ੍ਰੈਫਿਕ ਜਾਮ ਕਰ ਦਿੱਤਾ।

ਕਿਸਾਨਾਂ ਨੇ ਕੇਂਦਰ ਸਰਕਾਰ ਅਤੇ ਭਾਜਪਾ ਖ਼ਿਲਾਫ਼ ਭਾਰੀ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਨੂੰ ਪੂਰੇ ਦੇਸ਼ 'ਚ ਫੈਲੇ ਕਿਸਾਨ ਅੰਦੋਲਨ ਦੀ ਗੰਭੀਰਤਾ ਨੂੰ ਵੇਖਦੇ ਹੋਏ ਖੇਤੀ ਬਿੱਲ ਵਾਪਸ ਲੈਣ ਲਈ ਮਜਬੂਰ ਹੋਣਾ ਹੀ ਪਵੇਗਾ।




 

Babita

This news is Content Editor Babita