ਮੋਹਾਲੀ 'ਚ ਕਿਸਾਨਾਂ ਦਾ ਹੱਲਾ-ਬੋਲ, ਗੁਰਦੁਆਰਾ ਅੰਬ ਸਾਹਿਬ ਵਿਖੇ ਵੱਡੀ ਗਿਣਤੀ 'ਚ ਹੋਇਆ ਇਕੱਠ (ਤਸਵੀਰਾਂ)

Friday, Aug 05, 2022 - 01:11 PM (IST)

ਮੋਹਾਲੀ 'ਚ ਕਿਸਾਨਾਂ ਦਾ ਹੱਲਾ-ਬੋਲ, ਗੁਰਦੁਆਰਾ ਅੰਬ ਸਾਹਿਬ ਵਿਖੇ ਵੱਡੀ ਗਿਣਤੀ 'ਚ ਹੋਇਆ ਇਕੱਠ (ਤਸਵੀਰਾਂ)

ਮੋਹਾਲੀ (ਨਿਆਮੀਆਂ) : ਮੋਹਾਲੀ 'ਚ ਅੱਜ 5 ਕਿਸਾਨ ਜੱਥੇਬੰਦੀਆਂ ਵੱਲੋਂ ਫੇਜ਼-8 ਸਥਿਤ ਗੁਰਦੁਆਰਾ ਅੰਬ ਸਾਹਿਬ ਦੇ ਸਾਹਮਣੇ ਵਾਲੇ ਮੈਦਾਨ ਵਿੱਚ ਕੁੱਝ ਮੁੱਦਿਆਂ ਨੂੰ ਲੈ ਕੇ ਰੋਸ ਧਰਨਾ ਦਿੱਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਮੈਡੀਕਲ ਕਾਲਜਾਂ ਤੇ ਸਰਕਾਰੀ ਹਸਪਤਾਲਾਂ 'ਚ CCTV ਰਾਹੀਂ ਰੱਖੀ ਜਾਵੇਗੀ ਨਜ਼ਰ

PunjabKesari

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਪਾਣੀਆਂ ਦਾ ਮੁੱਦਾ, ਡੈਮ ਸੇਫਟੀ ਐਕਟ, ਪੰਜਾਬ ਯੂਨੀਵਰਸਿਟੀ, ਘੱਟੋ-ਘੱਟ ਸਮਰਥਨ ਮੁੱਲ ਅਤੇ ਕੁੱਝ ਹੋਰ ਮੁੱਦਿਆਂ ਨੂੰ ਲੈ ਕੇ ਅੱਜ ਦੀ ਇਹ ਰੋਸ ਰੈਲੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਨਸ਼ਾ ਛੁਡਾਊ ਕੇਂਦਰਾਂ ’ਚ ਨਸ਼ਾ ਛੁਡਾਉਣ ਵਾਲੀਆਂ ਗੋਲੀਆਂ ਦੀ ਸਪਲਾਈ ਦਾ ਵਿਵਾਦ ਹਾਈਕੋਰਟ ਪੁੱਜਾ

PunjabKesari

ਉਨ੍ਹਾਂ ਦੱਸਿਆ ਕਿ ਰੋਸ ਰੈਲੀ ਅਤੇ ਧਰਨੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਪੰਜਾਬ ਦੇ ਰਾਜਪਾਲ ਨੂੰ ਇੱਕ ਮੰਗ ਪੱਤਰ ਦਿੱਤਾ ਜਾਵੇਗਾ।
PunjabKesari

PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News