ਪੰਜਾਬ ''ਚ ''ਰੇਲਾਂ'' ਦਾ ਚੱਕਾ ਜਾਮ ਅੱਜ ਤੋਂ, ਅਣਮਿੱਥੇ ਸਮੇਂ ਲਈ ''ਧਰਨੇ'' ਲਾਉਣਗੇ ਕਿਸਾਨ
Thursday, Oct 01, 2020 - 08:02 AM (IST)
ਚੰਡੀਗੜ੍ਹ : ਪੰਜਾਬ 'ਚ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ 31 ਕਿਸਾਨ ਜੱਥੇਬੰਦੀਆਂ ਅੱਜ ਮਤਲਬ ਕਿ ਪਹਿਲੀ ਅਕਤੂਬਰ ਤੋਂ ਅਣਮਿੱਥੇ ਸਮੇਂ ਲਈ ਧਰਨੇ ਲਾਉਣਗੀਆਂ ਅਤੇ ਰੇਲਾਂ ਦਾ ਚੱਕਾ ਜਾਮ ਕਰਨ ਦੇ ਨਾਲ-ਨਾਲ ਕਾਰਪੋਰੇਟ ਘਰਾਣਿਆਂ ਦੇ ਕਾਰੋਬਾਰੀ ਟਿਕਾਣਿਆਂ ਅਤੇ ਕਾਨੂੰਨ ਦਾ ਪੱਖ ਪੂਰਨ ਵਾਲੇ ਸਿਆਸਤਦਾਨਾਂ ਦਾ ਘਿਰਾਓ ਸ਼ੁਰੂ ਕਰਨਗੀਆਂ। ਇਨ੍ਹਾਂ ਜੱਥੇਬੰਦੀਆਂ ਦੇ ਨੁਮਾਇੰਦਿਆਂ ਨੇ ਦੱਸਿਆ ਕਿ ਸੂਬੇ 'ਚ ਅੱਜ ਤੋਂ ਸਮੁੱਚਾ ਰੇਲ ਨੈੱਟਵਰਕ ਠੱਪ ਕਰ ਦਿੱਤਾ ਜਾਵੇਗਾ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 24 ਸਤੰਬਰ ਤੋਂ ਫਿਰੋਜ਼ਪੁਰ ਅਤੇ ਅੰਮ੍ਰਿਤਸਰ 'ਚ ਲਾਏ ਪੱਕੇ ਮੋਰਚਿਆਂ ਕਾਰਨ ਸੂਬੇ 'ਚ ਪਿਛਲੇ 7 ਦਿਨਾਂ ਤੋਂ ਪੰਜਾਬ ਦਾ ਪੂਰੇ ਦੇਸ਼ ਨਾਲੋਂ ਰੇਲ ਸੰਪਰਕ ਟੁੱਟਿਆ ਹੋਇਆ ਹੈ।
ਇਹ ਵੀ ਪੜ੍ਹੋ : 8ਵੀਂ ਦੀ ਆਨਲਾਈਨ ਪ੍ਰੀਖਿਆ ਦੌਰਾਨ 7 ਮਿੰਟ ਚੱਲੀ 'ਅਸ਼ਲੀਲ ਵੀਡੀਓ', ਸ਼ਰਮਨਾਕ ਬਣੀ ਸਥਿਤੀ
ਤਿੰਨਾਂ ਤਖ਼ਤਾਂ ਤੋਂ ਸ਼ੁਰੂ ਹੋਣ ਵਾਲੇ 'ਕਿਸਾਨ ਮਾਰਚ' ’ਚ 2 ਲੱਖ ਲੋਕ ਲੈਣਗੇ ਹਿੱਸਾ
ਸ਼੍ਰੋਮਣੀ ਅਕਾਲੀ ਵਲੋਂ ਅੱਜ ਤਿੰਨਾਂ ਤਖ਼ਤਾਂ ਤੋਂ ਕੱਢੇ ਜਾ ਰਹੇ ਕਿਸਾਨ ਮਾਰਚ 'ਚ 40 ਹਜ਼ਾਰ ਵਾਹਨਾਂ 'ਚ 2 ਲੱਖ ਲੋਕ ਹਿੱਸਾ ਲੈਣਗੇ। ਇਹ ਮਾਰਚ ਚੰਡੀਗੜ੍ਹ ਪਹੁੰਚੇਗਾ, ਜਿੱਥੇ ਅਕਾਲੀ ਦਲ ਦੀ ਲੀਡਰਸ਼ਿਪ ਹਾਲ ਹੀ 'ਚ ਪਾਸ ਕੀਤੇ ਤਿੰਨ ਖੇਤੀਬਾੜੀ ਐਕਟਾਂ ਨੂੰ ਰੱਦ ਕਰਨ ਦੀ ਮੰਗ ਕਰਦਾ ਇਕ ਮੰਗ ਪੱਤਰ ਭਾਰਤ ਦੇ ਰਾਸ਼ਟਰਪਤੀ ਦੇ ਨਾਂ ’ਤੇ ਪੰਜਾਬ ਦੇ ਰਾਜਪਾਲ ਨੂੰ ਸੌਂਪੇਗੀ।
ਇਹ ਵੀ ਪੜ੍ਹੋ : ਆਸ਼ਕ ਨਾਲ ਸਹੁਰੇ ਘਰ ਰੰਗਰਲੀਆਂ ਮਨਾ ਰਹੀ ਸੀ ਵਿਆਹੁਤਾ, ਉੱਡੇ ਹੋਸ਼ ਜਦੋਂ ਅਚਾਨਕ ਆ ਧਮਕਿਆ ਜੇਠ
ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼ੁਰੂ ਹੋਣ ਵਾਲੇ ਮਾਰਚ ਦੀ ਅਗਵਾਈ ਕਰਨਗੇ, ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਤਲਵੰਡੀ ਸਾਬੋ ਵਿਖੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਸ਼ੁਰੂ ਹੋਣ ਵਾਲੇ ਮਾਰਚ ਅਤੇ ਸ੍ਰੀ ਆਨੰਦਪੁਰ ਸਾਹਿਬ 'ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਹੋਣ ਵਾਲੇ ਮਾਰਚ ਦੀ ਅਗਵਾਈ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਕਰਨਗੇ।
ਇਹ ਵੀ ਪੜ੍ਹੋ : ਹੁਣ ਡੇਂਗੂ ਤੇ ਮਲੇਰੀਆ ਦਾ ਸਫਾਇਆ ਕਰਨਗੀਆਂ 'ਮੱਛੀਆਂ', ਮੁਫ਼ਤ ਖਰੀਦ ਸਕਦੇ ਨੇ ਲੋਕ
ਹੋਰ ਵੇਰਵੇ ਸਾਂਝੇ ਕਰਦਿਆਂ ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸ਼ੁਰੂ ਹੋਣ ਵਾਲਾ ਮਾਰਚ ਵਾਇਆ ਜਲੰਧਰ, ਫਗਵਾੜਾ, ਨਵਾਂਸ਼ਹਿਰ, ਰੋਪੜ, ਕੁਰਾਲੀ ਤੇ ਮੁੱਲਾਂਪੁਰ ਰਾਹੀਂ ਹੁੰਦਾ ਹੋਇਆ ਚੰਡੀਗੜ੍ਹ ਪਹੁੰਚੇਗਾ। ਉਨ੍ਹਾਂ ਦੱਸਿਆ ਕਿ ਤਲਵੰਡੀ ਸਾਬੋ ਤੋਂ ਸ਼ੁਰੂ ਹੋਣ ਵਾਲਾ ਮਾਰਚ ਮੌੜ, ਰਾਮਪੁਰਾ, ਤਪਾ, ਬਰਨਾਲਾ, ਸੰਗਰੂਰ, ਭਵਾਨੀਗੜ੍ਹ, ਪਟਿਆਲਾ, ਰਾਜਪੁਰਾ, ਏਅਰਪੋਰਟ ਲਾਈਟ ਤੋਂ ਜ਼ੀਰਕਪੁਰ ਤੋਂ ਹੁੰਦਾ ਹੋਇਆ ਚੰਡੀਗੜ੍ਹ ਪਹੁੰਚੇਗਾ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਬੇਰਹਿਮੀ ਨਾਲ ਨੌਜਵਾਨ ਦਾ ਕਤਲ, ਸਰੀਰ 'ਤੇ ਮਿਲੇ ਡੂੰਘੇ ਜ਼ਖਮਾਂ ਦੇ ਨਿਸ਼ਾਨ
ਉਨ੍ਹਾਂ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਤੋਂ ਸ਼ੁਰੂ ਹੋਣ ਵਾਲਾ ਮਾਰਚ ਰੋਪੜ ਬਾਈਪਾਸ ’ਤੇ ਅਕਾਲੀ ਦਲ ਪ੍ਰਧਾਨ ਦੀ ਅਗਵਾਈ ਹੇਠ ਆ ਰਹੇ ਮਾਰਚ 'ਚ ਰਲ ਜਾਵੇਗਾ। ਡਾ. ਚੀਮਾ ਨੇ ਦੱਸਿਆ ਕਿ ਅੰਮ੍ਰਿਤਸਰ ਅਤੇ ਤਲਵੰਡੀ ਸਾਬੋ ਤੋਂ ਮਾਰਚ ਸਵੇਰੇ 8 ਵਜੇ ਸ਼ੁਰੂ ਹੋਵੇਗਾ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸਵੇਰੇ 10 ਵਜੇ ਮਾਰਚ ਸ਼ੁਰੂ ਹੋਵੇਗਾ। ਉਨ੍ਹਾਂ ਦੱਸਿਆ ਕਿ ਸਮੇਂ ਦੀ ਘਾਟ ਕਾਰਨ ਮੋਹਾਲੀ ਦੇ ਦੁਸਹਿਰਾ ਗਰਾਊਂਡ 'ਚ ਇਕੱਠੇ ਹੋਣ ਦਾ ਪ੍ਰੋਗਰਾਮ ਰੱਦ ਕਰ ਦਿੱਤਾ ਗਿਆ ਹੈ ਅਤੇ ਇਹ ਮਾਰਚ ਸਿੱਧਾ ਰਾਜ ਭਵਨ ਚੰਡੀਗੜ੍ਹ ਪਹੁੰਚੇਗਾ।