ਪੰਜਾਬ ਭਰ ''ਚ ਕਿਸਾਨਾਂ ਨੇ ਲਾਏ ਧਰਨੇ, ਸਰਕਾਰ ਤੋਂ ਕੀਤੀ ਇਹ ਮੰਗ

Saturday, Aug 19, 2023 - 01:07 PM (IST)

ਪੰਜਾਬ ਭਰ ''ਚ ਕਿਸਾਨਾਂ ਨੇ ਲਾਏ ਧਰਨੇ, ਸਰਕਾਰ ਤੋਂ ਕੀਤੀ ਇਹ ਮੰਗ

ਸਮਰਾਲਾ (ਸੰਜੇ) : ਹੜ੍ਹਾਂ ਨਾਲ ਪ੍ਰਭਾਵਿਤ ਪੰਜਾਬ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਸ਼ਨੀਵਾਰ ਨੂੰ ਪੰਜਾਬ ਦੀਆਂ ਕਈ ਕਿਸਾਨ ਜੱਥੇਬੰਦੀਆਂ ਵੱਲੋਂ ਭਾਜਪਾ ਅਤੇ ਆਮ ਆਦਮੀ ਪਾਰਟੀ ਦੇ ਮੈਂਬਰ ਪਾਰਲੀਮੈਂਟਾਂ ਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕੀਤਾ ਗਿਆ ਹੈ। ਮੋਰਚੇ ਦੇ ਮੈਂਬਰਾਂ ਵੱਲੋਂ ਉਨ੍ਹਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਹੜ੍ਹ ਪੀੜਤਾਂ ਲਈ ਤੁਰੰਤ ਮੁਆਵਜ਼ਾ ਨਾ ਐਲਾਨਿਆ ਤਾਂ ਕਿਸਾਨ ਜੱਥੇਬੰਦੀਆਂ ਚੰਡੀਗੜ੍ਹ ਵਿਖੇ ਪਹੁੰਚ ਕੇ ਵੱਡਾ ਸੰਘਰਸ਼ ਆਰੰਭ ਕਰਨਗੀਆਂ।

ਅੱਜ ਸਮਰਾਲਾ ਵਿਖੇ ਵੀ ਆਮ ਆਦਮੀ ਪਾਰਟੀ ਦੇ ਸਥਾਨਕ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੇ ਦਫ਼ਤਰ ਅੱਗੇ ਸੈਂਕੜੇ ਕਿਸਾਨਾਂ ਵੱਲੋਂ ਧਰਨਾ ਲਗਾਇਆ ਹੋਇਆ ਹੈ ਅਤੇ ਮੰਗ ਕੀਤੀ ਜਾ ਰਹੀ ਹੈ ਕਿ ਕੇਂਦਰ ਅਤੇ ਪੰਜਾਬ ਸਰਕਾਰ ਨੁਕਸਾਨ ਦੀ ਭਰਪਾਈ ਲਈ ਜ਼ਮੀਨੀ ਪੱਧਰ ’ਤੇ ਗਿਰਦਾਵਰੀਆਂ ਕਰਵਾ ਕੇ ਮੁਆਵਜ਼ਾ ਰਾਸ਼ੀ ਦਾ ਐਲਾਨ ਕਰੇ। ਕਿਸਾਨ ਜੱਥੇਬੰਦੀਆਂ ਨੇ ਜਲਦੀ ਹੀ ਚੰਡੀਗੜ੍ਹ ਵਿਖੇ ਮੀਟਿੰਗ ਕਰਕੇ ਅਗਲੀ ਸੰਘਰਸ਼ ਨੀਤੀ ਦੇ ਐਲਾਨਣ ਦਾ ਵੀ ਫ਼ੈਸਲਾ ਲਿਆ।


author

Babita

Content Editor

Related News