ਬੇਸਹਾਰਾ ਪਸ਼ੂਆਂ ਦੀਆਂ ਟਰਾਲੀਆਂ ਭਰ SDM ਦਫ਼ਤਰ ਪੁੱਜੇ ਕਿਸਾਨ, ਅਧਿਕਾਰੀਆਂ ਨੇ ਬੰਦ ਕੀਤਾ ਮੁੱਖ ਗੇਟ

Friday, Jan 27, 2023 - 02:02 PM (IST)

ਬੇਸਹਾਰਾ ਪਸ਼ੂਆਂ ਦੀਆਂ ਟਰਾਲੀਆਂ ਭਰ SDM ਦਫ਼ਤਰ ਪੁੱਜੇ ਕਿਸਾਨ, ਅਧਿਕਾਰੀਆਂ ਨੇ ਬੰਦ ਕੀਤਾ ਮੁੱਖ ਗੇਟ

ਸਮਰਾਲਾ (ਗਰਗ) : ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਵੱਲੋਂ ਸੂਬੇ ’ਚ ਲੱਖਾਂ ਦੀ ਗਿਣਤੀ ’ਚ ਘੁੰਮਦੇ ਬੇਸਹਾਰਾ ਪਸ਼ੂਆਂ ਦੀ ਸਮੱਸਿਆਂ ਨੂੰ ਲੈ ਕੇ ਅੱਜ ਸੂਬੇ ਭਰ 'ਚ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਯੂਨੀਅਨ ਵੱਲੋਂ ਪਹਿਲਾਂ ਹੀ ਸੂਬਾ ਪੱਧਰੀ ਮੀਟਿੰਗ ਕਰਕੇ ਪੰਜਾਬ ਸਰਕਾਰ ਨੂੰ ਚਿਤਾਵਨੀ ਦੇ ਦਿੱਤੀ ਗਈ ਸੀ ਕਿ ਜੇਕਰ ਸਰਕਾਰ ਨੇ ਇਨ੍ਹਾਂ ਪਸ਼ੂਆਂ ਦਾ ਕੋਈ ਹੱਲ ਨਾ ਕੀਤਾ ਤਾਂ 27 ਜਨਵਰੀ ਨੂੰ ਕਿਸਾਨ ਇਨ੍ਹਾਂ ਅਵਾਰਾ ਪਸ਼ੂਆਂ ਨੂੰ ਫੜ੍ਹ ਕੇ ਡਿਪਟੀ ਕਮਿਸ਼ਨਰਾਂ ਅਤੇ ਐੱਸ. ਡੀ. ਐੱਮ. ਦਫ਼ਤਰਾਂ 'ਚ ਛੱਡਣਗੇ। ਇਸ ਦੇ ਮੱਦੇਨਜ਼ਰ ਅੱਜ ਸਵੇਰ ਤੋਂ ਹੀ ਐੱਸ. ਡੀ. ਐੱਮ. ਦਫ਼ਤਰ ਦੇ ਬਾਹਰ ਕਿਸਾਨਾਂ ਵੱਲੋਂ ਟਰਾਲੀਆਂ 'ਚ ਬੇਸਹਾਰਾ ਪਸ਼ੂਆਂ ਨੂੰ ਭਰ ਕੇ ਲਿਆਂਦਾ ਗਿਆ ਅਤੇ ਕਿਸਾਨਾਂ ਦਾ ਜ਼ੋਰਦਾਰ ਰੋਸ ਪ੍ਰਦਰਸ਼ਨ ਜਾਰੀ ਰਿਹਾ। ਓਧਰ ਹਾਲਾਤ ਨੂੰ ਵੇਖਦੇ ਹੋਏ ਪ੍ਰਸਾਸ਼ਨ ਵੀ ਚੌਕਸ ਹੋ ਗਿਆ ਅਤੇ ਕਿਸਾਨਾਂ ਵੱਲੋਂ ਟਰਾਲੀਆਂ 'ਚ ਲਿਆਂਦੇ ਇਨ੍ਹਾਂ ਪਸ਼ੂਆਂ ਨੂੰ ਐੱਸ. ਡੀ. ਐੱਮ. ਦੇ ਦਫ਼ਤਰ ਅਤੇ ਰਿਹਾਇਸ਼ ਵਿਖੇ ਵਾੜਨ ਦੀਆਂ ਕੋਸ਼ਿਸ਼ਾਂ ਨੂੰ ਅਸਫ਼ਲ ਕਰਨ ਲਈ ਦਫ਼ਤਰ ਦੇ ਮੁੱਖ ਗੇਟ ਨੂੰ ਅੰਦਰੋਂ ਬੰਦ ਕਰ ਲਿਆ ਗਿਆ।

ਇਹ ਵੀ ਪੜ੍ਹੋ : ਜਗਰਾਓਂ 'ਚ ਪੁਲਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਟਰੈਪ ਲਾ ਕੇ ਕੀਤਾ ਕਾਬੂ (ਵੀਡੀਓ)

PunjabKesari

ਬਾਹਰ ਕਿਸਾਨਾਂ ਦਾ ਭਾਰੀ ਇੱਕਠ ਸੀ ਅਤੇ ਕਿਸਾਨ ਇਨ੍ਹਾਂ ਪਸ਼ੂਆਂ ਨੂੰ ਅੰਦਰ ਛੱਡਣ ਲਈ ਬਜਿੱਦ ਵਿਖਾਈ ਦੇ ਰਹੇ ਸਨ। ਇਸ ਮੌਕੇ ਗੱਲਬਾਤ ਕਰਦਿਆ ਬੀ. ਕੇ. ਯੂ. ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਨੇ ਕਿਹਾ ਕਿ ਜੱਥੇਬੰਦੀ ਦੀ 8 ਜਨਵਰੀ ਨੂੰ ਹੋਈ ਸੂਬਾ ਪੱਧਰੀ ਮੀਟਿੰਗ 'ਚ ਕਿਸਾਨਾਂ ਵੱਲੋਂ ਲੋਕਾਂ ਲਈ ਵੱਡੀ ਮੁਸ਼ਕਲ ਬਣੇ ਇਨ੍ਹਾਂ ਬੇਸਹਾਰਾ ਪਸ਼ੂਆਂ ਨੂੰ ਪ੍ਰਸਾਸ਼ਨਿਕ ਅਧਿਕਾਰੀਆਂ ਦੇ ਦਫ਼ਤਰਾਂ 'ਚ ਛੱਡੇ ਜਾਣ ਦੀ ਚਿਤਵਾਨੀ ਦਿੱਤੀ ਗਈ ਸੀ। ਇਸ ਦੇ ਬਾਵਜੂਦ ਵੀ ਸਰਕਾਰ ਅਤੇ ਪ੍ਰਸਾਸ਼ਨ ਵੱਲੋਂ ਸਮੱਸਿਆ ਦੇ ਹੱਲ ਲਈ ਕੋਈ ਕਦਮ ਨਹੀਂ ਚੁੱਕੇ ਗਏ। ਇਸ ਲਈ ਅੱਜ ਸੈਂਕੜਿਆਂ ਦੀ ਗਿਣਤੀ 'ਚ ਇਲਾਕੇ ਦੇ ਕਿਸਾਨ ਇੱਥੇ ਇੱਕਠੇ ਹੋਏ ਹਨ।

ਇਹ ਵੀ ਪੜ੍ਹੋ : ਵਿਆਹ ਦੇ ਬੰਧਨ 'ਚ ਬੱਝੇ ਫਾਜ਼ਿਲਕਾ ਤੋਂ AAP ਵਿਧਾਇਕ ਨਰਿੰਦਰ ਸਿੰਘ ਸਵਨਾ, ਤਸਵੀਰ ਆਈ ਸਾਹਮਣੇ

ਉਨ੍ਹਾਂ ਕਿਹਾ ਕਿ ਜੇਕਰ ਪ੍ਰਸਾਸ਼ਨ ਐੱਸ. ਡੀ. ਐੱਮ. ਦਫ਼ਤਰ ਦੇ ਗੇਟ ਨਹੀਂ ਖੋਲ੍ਹਦਾ ਤਾਂ ਕਿਸਾਨ ਇਨ੍ਹਾਂ ਲਿਆਂਦੇ ਗਏ ਪਸ਼ੂਆਂ ਨੂੰ ਕੰਧਾਂ ਟਪਾ ਕੇ ਅੰਦਰ ਵਾੜਨ ਲਈ ਮਜ਼ਬੂਰ ਹੋਵੇਗਾ। ਉਨ੍ਹਾਂ ਖੇਤਾਂ ਲਈ 10 ਘੰਟੇ ਬਿਜਲੀ ਦੇਣ ਦੀ ਮੰਗ ਸਮੇਤ ਘਰੇਲੂ ਬਿਜਲੀ ’ਤੇ ਲਗਾਏ ਜਾਣ ਵਾਲੇ ਕੱਟ ਤੁਰੰਤ ਬੰਦ ਕਰਨ ਦੀ ਵੀ ਮੰਗ ਕੀਤੀ ਹੈ। ਬਾਅਦ 'ਚ ਸਥਾਨਕ ਪ੍ਰਸਾਸ਼ਨ ਅਤੇ ਪੁਲਸ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਸ਼ਾਂਤ ਕਰਦੇ ਹੋਏ ਭਰੋਸਾ ਦਿੱਤਾ ਗਿਆ ਕਿ ਉਨ੍ਹਾਂ ਦੀ ਮੁਸ਼ਕਲ ਸਰਕਾਰ ਤੱਕ ਪਹੁੰਚਦੀ ਕਰਕੇ ਹੱਲ ਕੱਢਿਆ ਜਾਵੇਗਾ। ਫਿਲਹਾਲ ਕਿਸਾਨਾਂ ਵੱਲੋਂ ਟਰਾਲੀਆਂ 'ਚ ਲਿਆਂਦੇ ਗਏ ਸਾਰੇ ਬੇਸਹਾਰਾ ਪਸ਼ੂਆਂ ਨੂੰ ਸਥਾਨਕ ਗਊਸ਼ਾਲਾ 'ਚ ਭੇਜ ਦਿੱਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News