ਜਲੰਧਰ: ਸਾਰੀ ਰਾਤ ਕਿਸਾਨਾਂ ਦਾ ਧਰਨਾ ਰਿਹਾ ਜਾਰੀ, ਸਰਕਿਟ ਹਾਊਸ ਦੇ ਅੰਦਰ ਬੈਠੇ ਰਹੇ ਅਸ਼ਵਨੀ ਸ਼ਰਮਾ
Thursday, Aug 26, 2021 - 01:04 PM (IST)
ਜਲੰਧਰ (ਸੋਨੂੰ)- ਜਲੰਧਰ ਦੇ ਸਰਕਿਟ ਹਾਊਸ ਵਿਚ ਬੁੱਧਵਾਰ ਨੂੰ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋਂ ਭਾਜਪਾ ਆਗੂਆਂ ਨਾਲ ਮੀਟਿੰਗ ਕੀਤੀ ਗਈ ਸੀ। ਜਲੰਧਰ ਪਹੰੁਚਣ ’ਤੇ ਅਸ਼ਵਨੀ ਸ਼ਰਮਾ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਵੀ ਕਰਨਾ ਪਿਆ ਸੀ। ਇਸ ਦੌਰਾਨ ਕਿਸਾਨਾਂ ਦੇ ਵਿਰੋਧ ਨੂੰ ਲੈ ਕੇ ਅਸ਼ਵਨੀ ਸ਼ਰਮਾ ਨੂੰ ਮਜਬੂਰਨ ਪੂਰੀ ਰਾਤ ਸਰਕਿਟ ਹਾਊਸ ’ਚ ਹੀ ਬਤੀਤ ਕਰਨੀ ਪਈ ਅਤੇ ਸਵੇਰੇ 10 ਵਜੇ ਦੇ ਕਰੀਬ ਇਥੋਂ ਨਿਕਲ ਕੇ ਰਵਾਨਾ ਹੋਏ।
ਇਹ ਵੀ ਪੜ੍ਹੋ: ਕਾਂਗਰਸ ਆਗੂਆਂ ਨੂੰ ਸਤਾਉਣ ਲੱਗਾ ਸ਼ਹਿਰੀ ਹਿੰਦੂ ਵੋਟਾਂ ਦੇ ਖ਼ਿਸਕਣ ਦਾ ਡਰ
ਇਥੇ ਇਹ ਦੱਸਣਯੋਗ ਹੈ ਕਿ ਕਿਸਾਨ ਸੰਗਠਨ 24 ਘੰਟੇ ਬੀਤਣ ਦੇ ਬਾਅਦ ਵੀ ਸਰਕਿਟ ਹਾਊਸ ਦੇ ਬਾਹਰ ਹੀ ਡਟੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਵੱਲੋਂ ਅਸ਼ਵਨੀ ਕੁਮਾਰ ਨੂੰ ਮਿਲਣ ਲਈ ਕਿਹਾ ਗਿਆ ਸੀ ਪਰ ਅਸ਼ਵਨੀ ਸ਼ਰਮਾ ਨੇ ਰੁਝੇ ਹੋਏ ਸ਼ਡਿਊਲ ਦਾ ਹਵਾਲਾ ਦਿੰਦੇ ਹੋਏ ਇਨਕਾਰ ਕਰ ਦਿੱਤਾ। ਕਿਸਾਨਾਂ ਦਾ ਕਹਿਣਾ ਹੈ ਕਿ ਕੈਪਟਨ ਸਰਕਾਰ ਭਾਜਪਾ ਦੇ ਨਾਲ ਮਿਲੀਭੁਗਤ ਕਰਕੇ ਉਨ੍ਹਾਂ ਦੇ ਪ੍ਰੋਗਰਾਮ ਕਰਵਾ ਰਹੀ ਹੈ, ਜਿਸ ਨੂੰ ਕਿਸਾਨ ਕਦੇ ਵੀ ਬਰਦਾਸ਼ਸਤ ਨਹੀਂ ਕਰਨਗੇ। ਇਸ ਦੌਰਾਨ ਕੋਈ ਹਿੰਸਕ ਘਟਨਾ ਨਾ ਵਾਪਰ ਜਾਵੇ, ਇਸੇ ਨੂੰ ਧਿਆਨ ’ਚ ਰੱਖਦੇ ਹੋਏ ਭਾਰੀ ਗਿਣਤੀ ’ਚ ਪੁਲਸ ਫੋਰਸ ਦੀ ਤਾਇਨਾਤੀ ਕੀਤੀ ਗਈ ਹੈ।
ਇਹ ਵੀ ਪੜ੍ਹੋ: ਜਲੰਧਰ: ਘਰ 'ਚ ਦਾਖ਼ਲ ਹੋ ਕੇ 16 ਸਾਲਾ ਕੁੜੀ ਦੀ ਰੋਲ੍ਹ ਦਿੱਤੀ ਪੱਤ, ਇੰਝ ਸਾਹਮਣੇ ਆਇਆ ਸੱਚ
ਕਿਸਾਨਾਂ ਦੇ ਪ੍ਰਦਰਸ਼ਨ ਨੂੰ ਵੇਖਦੇ ਹੋਏ ਪੁਲਸ ਨੇ ਬੁੱਧਵਾਰ ਨੂੰ ਸਰਕਿਟ ਹਾਊਸ ਨੂੰ ਆਉਣ-ਜਾਣ ਵਾਲੀ ਰੋਡ ਬੰਦ ਕਰ ਰੱਖੀ ਸੀ। ਇਸੇ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ। ਖ਼ਾਸ ਕਰਕੇ ਸਕਾਈ ਲਾਰਕ ਚੌਂਕ ’ਤੇ ਟ੍ਰੈਫਿਕ ਕਾਰਨ ਕਾਫ਼ੀ ਲੋਕਾਂ ਨੂੰ ਪਰੇਸ਼ਾਨੀ ਹੋਈ ਸੀ। ਇਥੇ ਇਹ ਵੀ ਦੱਸ ਦੇਈਏ ਕਿ ਬੇਸ਼ੱਕ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਇਥੇ ਰਵਾਨਾ ਹੋ ਚੁੱਕੇ ਹਨ ਪਰ ਸਕਾਈ ਲਾਰਕ ਚੌਂਕ ਦਾ ਰਸਤਾ ਅਜੇ ਵੀ ਬੰਦ ਕੀਤਾ ਹੋਇਆ ਹੈ, ਜਿਸ ਕਰਕੇ ਟ੍ਰੈਫਿਕ ਦੀ ਆਵਾਜਾਈ ’ਚ ਦਿੱਕਤ ਹੋ ਰਹੀ ਹੈ।
ਇਹ ਵੀ ਪੜ੍ਹੋ: ਕੋਰੋਨਾ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਉਠਾ ਰਹੀ ਅਹਿਮ ਕਦਮ : ਵਿਨੀ ਮਹਾਜਨ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।