ਜਲੰਧਰ ’ਚ ਰੇਲ ਰੋਕੋ ਅੰਦੋਲਨ ਦੌਰਾਨ ਕਿਸਾਨਾਂ ਨੇ ਰੇਲਵੇ ਟਰੈਕ ’ਤੇ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ

Monday, Oct 18, 2021 - 06:18 PM (IST)

ਜਲੰਧਰ ’ਚ ਰੇਲ ਰੋਕੋ ਅੰਦੋਲਨ ਦੌਰਾਨ ਕਿਸਾਨਾਂ ਨੇ ਰੇਲਵੇ ਟਰੈਕ ’ਤੇ ਧਰਨਾ ਦੇ ਕੇ ਕੀਤੀ ਨਾਅਰੇਬਾਜ਼ੀ

ਜਲੰਧਰ (ਵੈੱਬ ਡੈਸਕ, ਮਹੇਸ਼)— ਉੱਤਰ-ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ ਵਾਪਰੀ ਘਟਨਾ ਨੂੰ ਲੈ ਕੇ ਕਿਸਾਨਾਂ ਦਾ ਗੁੱਸਾ ਇਕ ਵਾਰ ਫਿਰ ਤੋਂ ਫੁੱਟ ਗਿਆ। ਹਾਦਸੇ ਲਈ ਜ਼ਿੰਮੇਵਾਰ ਰਾਜ ਗ੍ਰਹਿ ਮੰਤਰੀ ਅਜੇ ਮਿਸ਼ਰਾ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਰੇਲੇ ਰੋਕੋ ਅੰਦੋਲਨ ਦੀ ਕਾਲ ਦਿੱਤੀ ਗਈ ਸੀ। ਇਸੇ ਤਹਿਤ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਪੂਰੇ ਸੂਬੇ ਭਰ ’ਚ ਰੇਲ ਰੋਕੋ ਅੰਦੋਲਨ ਕੀਤਾ ਗਿਆ। 

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਤੇ ਗਏ ਸੱਦੇ ਦਾ ਅਸਰ ਮਹਾਨਗਰ ਜਲੰਧਰ ’ਚ ਵੀ ਵੇਖਣ ਨੂੰ ਮਿਲਿਆ। ਕਿਸਾਨ ਕਿਸਾਨ ਯੂਨੀਅਨ ਰਾਜੇਵਾਲ ਦੇ ਮੈਂਬਰਾਂ ਵੱਲੋਂ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਨੇੜੇ ਦਕੋਹਾ ਫਾਟਕ ਵਿਖੇ ਧਰਨਾ ਲਗਾਇਆ ਗਿਆ ਜੋ ਕਿ ਸ਼ਾਮ ਚਾਰ ਵਜੇ ਤੱਕ ਜਾਰੀ ਰਿਹਾ। ਇਸ ਦੌਰਾਨ ਕਿਸਾਨਾਂ ਵੱਲੋਂ ਚੰਡੀਗੜ੍ਹ-ਅੰਮ੍ਰਿਤਸਰ ਐਕਸਪ੍ਰੈੱਸ ਨੂੰ ਰੋਕ ਕੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। 

ਇਹ ਵੀ ਪੜ੍ਹੋ: ਜਲੰਧਰ ’ਚ ਵੱਡਾ ਹਾਦਸਾ: ਪੁਲਸ ਮੁਲਾਜ਼ਮ ਦੀ ਗੱਡੀ ਨੇ ਦੋ ਕੁੜੀਆਂ ਨੂੰ ਮਾਰੀ ਟੱਕਰ, ਇਕ ਦੀ ਮੌਤ

PunjabKesari

ਇਹ ਵੀ ਪੜ੍ਹੋ: ਲਖੀਮਪੁਰ ਖੀਰੀ ਕਾਂਡ ਦੇ ਵਿਰੋਧ 'ਚ ਟਾਂਡਾ 'ਚ ਕਿਸਾਨਾਂ ਨੇ ਰੇਲਵੇ ਟਰੈਕ 'ਤੇ ਲਾਇਆ ਡੇਰਾ

ਇਥੇ ਇਹ ਵੀ ਦੱਸਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਰੇਲ ਰੋਕੋ ਅੰਦੋਲਨ ਨੂੰ ਮੁੱਖ ਰੱਖਦੇ ਹੋਏ ਫਿਰੋਜ਼ਪੁਰ ਰੇਲਵੇ ਮੰਡਲ ਆਰ. ਪੀ, ਐੱਫ. ਦੇ ਸਹਾਇਕ ਸੁਰੱਖਿਆ ਕਮਿਸ਼ਨਰ ਨੇ ਡਿਪਟੀ ਚੀਫ ਕੰਟਰੋਲਰ ਨੂੰ ਪੱਤਰ ਲਿਖਿਆ ਸੀ। ਪੱਤਰ ’ਚ ਉਨ੍ਹਾਂ ਫਿਰੋਜ਼ਪੁਰ ਰੇਲਵੇ ਮੰਡਲ ਦੇ ਸਟੇਸ਼ਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਆਰ. ਪੀ, ਐੱਫ.  ਦੇ ਥਾਣਿਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਸਨ। ਰੇਲਵੇ ਲਾਈਨਾਂ ਤੋਂ ਇਲਾਵਾ ਰੇਲਵੇ ਪ੍ਰਾਪਰਟੀ ਤੇ ਯਾਤਰੀਆਂ ਦੀ ਸੁਰੱਖਿਆ ਵੱਲ ਵਿਸ਼ੇਸ਼ ਧਿਆਨ ਦੇਣ ’ਤੇ ਜ਼ੋਰ ਦਿੱਤਾ ਗਿਆ ਹੈ।

PunjabKesari

ਜਾਣੋ ਕੀ ਹੈ ਪੂਰਾ ਮਾਮਲਾ 
ਇਥੇ ਦੱਸਣਯੋਗ ਹੈ ਕਿ ਉੱਤਰ-ਪ੍ਰਦੇਸ਼ ਦੇ ਲਖੀਮਪੁਰ ਖੀਰੀ ’ਚ 3 ਅਕਤੂਬਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਤੇ ਯੂ. ਪੀ. ਦੇ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਈਆ ਦੇ ਪ੍ਰੋਗਰਾਮ ਦਾ ਵਿਰੋਧ ਕਰ ਰਹੇ ਸੜਕ ਕੰਢੇ ਖੜ੍ਹੇ ਕਿਸਾਨਾਂ ’ਤੇ ਗੱਡੀ ਚੜ੍ਹਾ ਦਿੱਤੀ ਗਈ ਸੀ। ਇਸ ਹਾਦਸੇ ’ਚ ਘੱਟੋ-ਘੱਟ 4 ਕਿਸਾਨਾਂ ਸਮੇਤ 8 ਲੋਕਾਂ ਦੀ ਮੌਤ ਹੋ ਗਈ ਸੀ।ਜਿਹੜੀ ਗੱਡੀ ਕਿਸਾਨਾਂ ’ਤੇ ਚੜ੍ਹਾਈ ਗਈ ਸੀ, ਉਸ ’ਚ ਗ੍ਰਹਿ ਰਾਜ ਮੰਤਰੀ ਅਜੇ ਟੇਨੀ ਦਾ ਪੁੱਤਰ ਅਤੇ ਹੋਰ ਨਜ਼ੀਦੀਕੀ ਸਵਾਰ ਸਨ।

ਇਹ ਵੀ ਪੜ੍ਹੋ: ਸੁੰਦਰ ਸ਼ਾਮ ਅਰੋੜਾ ਦੀ ਨਾਰਾਜ਼ਗੀ ਦੂਰ ਕਰਨ ਪੁੱਜੇ CM ਚੰਨੀ, ਤਾਰੀਫ਼ਾਂ ਕਰਕੇ ਕਿਹਾ-ਪਾਰਟੀ ਦੇਵੇਗੀ ਅਹਿਮ ਜ਼ਿੰਮੇਵਾਰੀ

PunjabKesari

ਇਹ ਹਾਦਸਾ ਲਖੀਮਪੁਰ ਖੀਰੀ ਦੇ ਤਿਕੁਨੀਆ ਇਲਾਕੇ ’ਚ ਵਾਪਰਿਆ। ਐਤਵਾਰ ਨੂੰ ਲਖੀਮਪੁਰ ਖੀਰੀ ’ਚ ਉੱਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰੀਆ ਪਹੁੰਚਣ ਵਾਲੇ ਸਨ ਪਰ ਉਸ ਤੋਂ ਪਹਿਲਾਂ ਹੀ ਤਿਕੁਨੀਆ ’ਚ ਵਿਵਾਦ ਹੋ ਗਿਆ। ਤਿਕੁਨੀਆ ’ਚ ਕਿਸਾਨ ਉੱਪ ਮੁੱਖ ਮੰਤਰੀ ਨੂੰ ਕਾਲੇ ਝੰਡੇ ਵਿਖਾਉਣ ਲਈ ਖੜ੍ਹੇ ਸਨ। ਰਿਪੋਰਟ ਮੁਤਾਬਕ ਉੱਪ ਮੁੱਖ ਮੰਤਰੀ ਦੇ ਪਹੁੰਚਣ ਤੋਂ ਪਹਿਲਾਂ ਕੁਝ ਭਾਜਪਾਈਆਂ ਅਤੇ ਕਿਸਾਨਾਂ ਵਿਚਾਲੇ ਵਿਵਾਦ ਹੋ ਗਿਆ ਸੀ। ਇਸ ਦੇ ਬਾਅਦ ਭਾਜਪਾਈਆਂ ਨੇ ਕਿਸਾਨਾਂ ’ਤੇ ਗੱਡੀ ਚੜ੍ਹਾ ਦਿੱਤੀ ਸੀ। ਇਸ ਹਿੰਸਾ ਤੋਂ ਬਾਅਦ ਗੁੱਸੇ ’ਚ ਆਏ ਕਿਸਾਨਾਂ ਨੇ ਕਈ ਗੱਡੀਆਂ ਨੂੰ ਵੀ ਅੱਗ ਲਗਾ ਦਿੱਤੀ ਸੀ। 

ਇਹ ਵੀ ਪੜ੍ਹੋ: ਫਗਵਾੜਾ: ਦੋ ਜਿਗਰੀ ਦੋਸਤਾਂ ਵੱਲੋਂ ਦੋਸਤ ਦਾ ਬੇਰਹਿਮੀ ਨਾਲ ਕਤਲ, ਸਾਹਮਣੇ ਆਈ ਵਜ੍ਹਾ ਨੇ ਉਡਾਏ ਪੁਲਸ ਦੇ ਹੋਸ਼

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News