ਤਿੰਨਾਂ ਕਿਸਾਨ ਜਥੇਬੰਦੀਆਂ ਦੀ ਏਕਤਾ ਲਈ ਮੀਟਿੰਗ ਹੋਈ ਸਫ਼ਲ, 18 ਨੂੰ ਹੋ ਸਕਦੈ ਐਲਾਨ

Monday, Jan 13, 2025 - 08:47 PM (IST)

ਤਿੰਨਾਂ ਕਿਸਾਨ ਜਥੇਬੰਦੀਆਂ ਦੀ ਏਕਤਾ ਲਈ ਮੀਟਿੰਗ ਹੋਈ ਸਫ਼ਲ, 18 ਨੂੰ ਹੋ ਸਕਦੈ ਐਲਾਨ

ਪਟਿਆਲਾ/ਸਨੌਰ (ਮਨਦੀਪ ਜੋਸਨ)- ਕੇਂਦਰ ਸਰਕਾਰ ਤੋਂ ਮੰਗਾਂ ਮਨਵਾਉਣ ਲਈ ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਚੱਲ ਰਹੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਅੱਜ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਕ), ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚੇ ਦੀ ਤਾਲਮੇਲ ਕਮੇਟੀ ਦੀ ਹੋਈ ਸਾਂਝੀ ਮੀਟਿੰਗ ਸਫਲ ਰਹੀ ਹੈ। ਇਸ ਸਬੰਧੀ ਹੁਣ 18 ਜਨਵਰੀ ਨੂੰ ਮੁੜ ਖਨੌਰੀ ਮੋਰਚਾ (ਪਾਤੜਾਂ ’ਚ) ’ਤੇ ਹੀ ਮੀਟਿੰਗ ਰੱਖੀ ਗਈ ਹੈ, ਜਿਸ ’ਚ ਦੋਵੇਂ ਧੜਿਆਂ ਦੀ ਏਕਤਾ ਦਾ ਐਲਾਨ ਹੋ ਸਕਦਾ ਹੈ।

ਅੱਜ ਦੀ ਮੀਟਿੰਗ ’ਚ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਕਾਕਾ ਸਿੰਘ ਕੋਟੜਾ, ਸਰਵਣ ਸਿੰਘ ਪੰਧੇਰ, ਇੰਦਰਜੀਤ ਸਿੰਘ ਕੋਟਬੁੱਢਾ, ਜਸਵਿੰਦਰ ਸਿੰਘ ਲੌਂਗੋਵਾਲ, ਅਭਿਮੰਨਿਊ ਕੌਹਾੜ, ਸੁਰਜੀਤ ਸਿੰਘ ਫੂਲ, ਸੁਖਜੀਤ ਸਿੰਘ ਹਰਦੋਝੰਡੇ, ਮਨਜੀਤ ਸਿੰਘ ਰਾਏ, ਲਖਵਿੰਦਰ ਸਿੰਘ ਔਲਖ, ਗੁਰਿੰਦਰ ਸਿੰਘ ਭੰਗੂ, ਜਰਨੈਲ ਸਿੰਘ ਚਹਿਲ, ਅਮਰਜੀਤ ਸਿੰਘ ਮੋਹੜੀ ਹਾਜ਼ਰ ਸਨ।

PunjabKesari

ਇਹ ਵੀ ਪੜ੍ਹੋ- ਪੰਜਾਬ 'ਚ ਹੋ ਗਈ ਵੱਡੀ ਵਾਰਦਾਤ ;  ਅੱਧੀ ਰਾਤੀਂ ਘਰ 'ਚ ਵੜੇ ਲੁਟੇਰਿਆਂ ਨੇ ਲੱਤਾਂ ਬੰਨ੍ਹ ਔਰਤ ਦਾ ਕਰ'ਤਾ ਕਤਲ

ਸੰਯੁਕਤ ਕਿਸਾਨ ਮੋਰਚੇ ਵੱਲੋਂ ਜੋਗਿੰਦਰ ਸਿੰਘ ਉਗਰਾਹਾਂ, ਬਲਬੀਰ ਸਿੰਘ ਰਾਜੇਵਾਲ, ਕ੍ਰਿਸ਼ਨ ਪ੍ਰਸਾਦ, ਰਮਿੰਦਰ ਸਿੰਘ ਪਟਿਆਲਾ, ਡਾ. ਦਰਸ਼ਨਪਾਲ, ਯੁੱਧਵੀਰ ਸਿੰਘ, ਬਲਦੇਵ ਸਿੰਘ ਨਿਹਾਲਗੜ੍ਹ, ਮਨਜੀਤ ਸਿੰਘ ਧਨੇਰ ਅਤੇ ਹੋਰ ਆਗੂ ਹਾਜ਼ਰ ਸਨ।

ਇਸ ਮੌਕੇ ਦੋਵੇਂ ਧੜਿਆਂ ਦੇ ਕਿਸਾਨ ਨੇਤਾਵਾਂ ਨੇ ਸਾਂਝੀ ਪ੍ਰੈੱਸ ਕਾਨਫਰੰਸ ਕਰ ਕੇ ਆਖਿਆ ਕਿ ਦੇਸ਼ ਦੇ ਲੋਕਾਂ ਦੀ ਮੰਗ ਹੈ ਕਿ ਸਾਰੇ ਕਿਸਾਨ ਧੜੇ ਇਕੱਠੇ ਹੋਣ, ਜਿਸ ਦੇ ਚਲਦਿਆਂ ਅੱਜ ਦੀ ਸਾਡੀ ਮੀਟਿੰਗ ਬੇਹੱਦ ਸਫਲ ਰਹੀ ਹੈ। ਅਸੀਂ ਮੁੜ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਨੂੰ ਧਿਆਨ ’ਚ ਰੱਖਦਿਆਂ 18 ਜਨਵਰੀ ਨੂੰ ਮੀਟਿੰਗ ਰੱਖੀ ਹੈ, ਜਿਸ ’ਚ ਮੁੜ ਸਹੀ ਤਰੀਕੇ ਨਾਲ ਹੋਰ ਵਿਚਾਰ-ਵਟਾਂਦਰਾ ਕਰ ਕੇ ਏਕਤਾ ਦਾ ਐਲਾਨ ਹੋਵੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਲੋਹੜੀ ਵਾਲੇ ਦਿਨ ਗੁਰੂ ਨਗਰੀ 'ਚ ਚੱਲ ਗਈਆਂ ਤਲਵਾਰਾਂ ; ਸ਼ਰੇਆਮ ਵੱਢ'ਤਾ ਨੌਜਵਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News