ਅਦਾਕਾਰਾ ਨਿਸ਼ਾ ਬਾਨੋ ਨੇ ਕਿਸਾਨਾਂ ਦੀ ਕੀਤੀ ਹੌਂਸਲਾ ਅਫ਼ਜਾਈ, ਕਿਹਾ 'ਅਸੀਂ ਜਿੱਤਾਂਗੇ ਜ਼ਰੂਰ ਜੰਗ ਜਾਰੀ ਰੱਖਿਓ'

01/04/2021 12:42:17 PM

ਚੰਡੀਗੜ੍ਹ (ਬਿਊਰੋ) : ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੜਾਕੇ ਦੀ ਠੰਡ 'ਚ ਵੀ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਕਿਸਾਨਾਂ ਦੀ ਅੱਜ ਯਾਨੀ ਕਿ 4 ਦਸਬੰਰ ਨੂੰ 7ਵੇਂ ਦੌਰ ਦੀ ਗੱਲਬਾਤ ਹੋਵੇਗੀ। ਕਿਸਾਨ ਆਗੂ ਅਤੇ ਕੇਂਦਰੀ ਮੰਤਰੀ ਦਿੱਲੀ ਸਥਿਤ ਵਿਗਿਆਨ ਭਵਨ 'ਚ ਦੁਪਹਿਰ 2 ਵਜੇ ਬੈਠਕ ਕਰਨਗੇ। ਹੁਣ ਤੱਕ 6 ਦੌਰ ਦੀ ਗੱਲਬਾਤ ਹੋ ਚੁੱਕੀ ਹੈ, ਜਿਸ 'ਚ ਕੋਈ ਹੱਲ ਨਹੀਂ ਨਿਕਲਿਆ। ਅਜੇ ਵੀ ਗੱਲ ਉੱਥੇ ਹੀ ਅੜੀ ਹੈ, ਜਿੱਥੇ ਪਹਿਲਾਂ ਸੀ। ਸਰਕਾਰ ਨੇ ਪਰਾਲੀ ਦੇ ਮੁੱਦੇ ਅਤੇ ਬਿਜਲੀ ਸੋਧ ਬਿੱਲ 2020 ਨੂੰ ਲੈ ਕੇ ਦੋ ਮੰਗਾਂ ਮੰਨੀਆਂ ਹਨ ਪਰ ਤਿੰਨੋਂ ਖੇਤੀ ਕਾਨੂੰਨ ਵਾਪਸ ਲੈਣ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਨੂੰ ਕਾਨੂੰਨੀ ਰੂਪ ਦੇਣ ਦੀ ਕਿਸਾਨਾਂ ਦੀਆਂ ਮੰਗਾਂ ਸਰਕਾਰ ਨੇ ਹਾਲੇ ਤੱਕ ਨਹੀਂ ਮੰਨੀਆਂ ਹਨ, ਜਿਸ 'ਤੇ ਅੱਜ ਮੰਥਨ ਹੋਵੇਗਾ। ਜੇਕਰ ਸਰਕਾਰ, ਕਿਸਾਨਾਂ ਦੀਆਂ ਇਹ ਦੋ ਮੰਗਾਂ ਨਹੀਂ ਮੰਨਦੀ ਤਾਂ ਉਹ ਆਪਣਾ ਅੰਦੋਲਨ ਤੇਜ਼ ਕਰਨਗੇ।

ਪੰਜਾਬੀ ਅਦਾਕਾਰਾ ਨਿਸ਼ਾ ਬਾਨੋ ਨੇ ਆਪਣੇ ਸੋਸ਼ਲ ਮੀਡੀਆ 'ਤੇ ਕਿਸਾਨ ਅੰਦੋਲਨ ਦੀਆਂ ਨਵੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਲਿਖਿਆ ਹੈ, ਅਸੀਂ ਜਿੱਤਾਂਗੇ ਜ਼ਰੂਰ ਜੰਗ ਜਾਰੀ ਰੱਖਿੳ। ਉਨ੍ਹਾਂ ਨੇ ਪੋਸਟ ਸਾਂਝੀ ਕਰਦੇ ਹੋਏ ਕਿਸਾਨਾਂ ਦੇ ਹੋਂਸਲੇ ਦਾ ਪ੍ਰਗਟਾਵਾ ਕੀਤਾ ਹੈ ਤੇ ਸਪੋਰਟ ਕੀਤਾ ਹੈ। ਇਸ ਪੋਸਟ 'ਚ ਉਨ੍ਹਾਂ ਨੇ ਇਕ ਵੀਡੀਓ ਵੀ ਸਾਂਝੀ ਕੀਤੀ ਹੈ, ਜਿਸ 'ਚ ਕਿਸਾਨ ਮੀਂਹ 'ਚ ਵੀ ਲੰਗਰ ਤਿਆਰ ਕਰਦਾ ਹੋਇਆ ਨਜ਼ਰ ਆ ਰਿਹਾ ਹੈ । ਪ੍ਰਸ਼ੰਸਕ ਵੀ ਕੁਮੈਂਟ ਕਰਕੇ ਕਿਸਾਨਾਂ ਦੀ ਕਾਮਯਾਬੀ ਅਤੇ ਚੰਗੀ ਸਿਹਤ ਦੀ ਕਾਮਨਾ ਕਰ ਰਹੇ ਹਨ। ਸਭ ਉਮੀਦ ਜਤਾ ਰਹੇ ਹਨ ਕਿ ਸਰਕਾਰ ਜਲਦੀ ਤੋਂ ਜਲਦੀ ਕਿਸਾਨਾਂ ਦੇ ਹੱਕ ਦੇ ਵਿਚ ਫ਼ੈਸਲਾ ਸੁਣਾਵੇਗੀ।

 
 
 
 
 
View this post on Instagram
 
 
 
 
 
 
 
 
 
 
 

A post shared by NISHA BANO ( ਨਿਸ਼ਾ ਬਾਨੋ ) (@nishabano)

ਦੱਸ ਦਈਏ ਕਿ ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ 6 ਅਤੇ 26 ਜਨਵਰੀ ਨੂੰ ਦਿੱਲੀ 'ਚ ਟਰੈਕਟਰ ਪਰੇਡ ਕੱਢੀ ਜਾਵੇਗੀ। ਕਿਸਾਨਾਂ ਦਾ ਕਹਿਣਾ ਹੈ ਕਿ ਸਾਨੂੰ ਕਿਸੇ ਸੋਧ ਦੀ ਨਹੀਂ ਸਗੋਂ ਅਸੀਂ ਤਿੰਨੋਂ ਕਾਨੂੰਨਾਂ ਦੀ ਵਾਪਸੀ ਚਾਹੁੰਦੇ ਹਾਂ। ਜੇਕਰ ਅੱਜ ਦੀ ਚਰਚਾ 'ਚ ਸਰਕਾਰ ਨਹੀਂ ਮੰਨਦੀ ਤਾਂ ਗਣਤੰਤਰ ਦਿਵਸ ਦੇ ਦਿਨ ਦਿੱਲੀ ਵੱਲ ਟਰੈਕਟਰ ਪਰੇਡ ਕੱਢੀ ਜਾਵੇਗੀ। 

ਦੱਸਣਯੋਗ ਹੈ ਕਿ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨਾਂ ਦਾ ਅੰਦੋਲਨ ਅੱਜ 40ਵੇਂ ਦਿਨ 'ਚ ਪ੍ਰਵੇਸ਼ ਕਰ ਗਿਆ ਹੈ। ਕੜਾਕੇ ਦੀ ਠੰਡ ਅਤੇ ਮੀਂਹ ਦੇ ਬਾਵਜੂਦ ਕਿਸਾਨ ਸੜਕਾਂ 'ਤੇ ਡਟੇ ਹੋਏ ਹਨ। ਓਧਰ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਉਹ ਅੱਜ ਦੀ ਬੈਠਕ ਨੂੰ ਲੈ ਕੈ ਆਸਵੰਦ ਹਨ, ਉਮੀਦ ਹੈ ਕਿ ਸਕਾਰਾਤਮਕ ਨਤੀਜੇ ਆਉਣਗੇ। ਉਨ੍ਹਾਂ ਕਿਹਾ ਕਿ ਜੋ ਵੀ ਫ਼ੈਸਲਾ ਹੋਵੇਗਾ, ਉਹ ਦੇਸ਼ ਅਤੇ ਕਿਸਾਨਾਂ ਦੇ ਹਿੱਤ 'ਚ ਹੋਵੇਗਾ। ਦਿੱਲੀ ਦੀਆਂ ਬਰੂਹਾਂ 'ਤੇ ਡਟੇ ਕਿਸਾਨਾਂ ਨੂੰ ਵੱਖ-ਵੱਖ ਵਰਗਾਂ ਦਾ ਸਹਿਯੋਗ ਵੀ ਮਿਲ ਰਿਹਾ ਹੈ। ਅੰਦੋਲਨ ਨੂੰ ਕਲਾਕਾਰਾਂ ਦਾ ਵੀ ਸਮਰਥਨ ਮਿਲ ਰਿਹਾ ਹੈ। ਕਿਸਾਨਾਂ ਦਾ ਸਮਰਥਨ ਕਰਨ ਲਈ ਜਿਥੇ ਆਮ ਲੋਕ ਪਹੁੰਚ ਰਹੇ ਹਨ, ਉਥੇ ਹੀ ਪੰਜਾਬੀ ਗਾਇਕ ਤੇ ਅਦਾਕਾਰ ਵੀ ਪਹੁੰਚ ਰਹੇ ਹਨ। ਉਥੇ ਹੀ ਪੰਜਾਬੀ ਕਲਾਕਾਰ ਆਪਣੇ ਗੀਤਾਂ ਰਾਹੀਂ ਕਿਸਾਨਾਂ ਦਾ ਹੌਂਸਲਾ ਵਧਾ ਰਹੇ ਹਨ। 


ਨੋਟ - ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ਵਿਚ ਜ਼ਰੂਰ ਦੱਸੋ।

sunita

This news is Content Editor sunita