ਬਿਜਲੀ ਕੱਟਾਂ ਤੋਂ ਪਰੇਸ਼ਾਨ ਕਿਸਾਨਾਂ ਦਾ ਹੱਲਾ-ਬੋਲ, ਜਲੰਧਰ-ਲੁਧਿਆਣਾ ਹਾਈਵੇਅ ਕੀਤਾ ਜਾਮ

04/29/2022 1:02:27 PM

ਜਲੰਧਰ— ਪੀ. ਏ. ਪੀ. ਨੇੜੇ ਜਲੰਧਰ-ਲੁਧਿਆਣਾ ਹਾਈਵੇਅ ’ਤੇ ਲੰਬਾ ਜਾਮ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਜਾਮ ਕਾਰਨ ਆਉਣ-ਜਾਣ ਵਾਲੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਮੁਤਾਬਕ ਰੋਜ਼ਾਨਾ ਲੱਗ ਰਹੇ ਲੰਬੇ-ਲੰਬੇ ਬਿਜਲੀ ਦੇ ਕੱਟਾਂ ਤੋਂ ਆਮ ਲੋਕਾਂ ਸਮੇਤ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੰਜਾਬ ’ਚ ਦੋ ਤੋਂ 6 ਘੰਟੇ ਦੇ ਬਿਜਲੀ ਦੇ ਕੱਟਾਂ ਤੋਂ ਲੋਕ ਕਾਫ਼ੀ ਪਰੇਸ਼ਾਨ ਹਨ। ਕਿਸਾਨਾਂ ਨੂੰ ਇਸ ਦਾ ਜ਼ਿਆਦਾ ਨੁਕਸਾਨ ਹੋ ਰਿਹਾ ਹੈ। ਇਸੇ ਨੂੰ ਲੈ ਕੇ ਕਿਸਾਨ ਇਕ ਮੋਰਚਾ ਖੋਲ੍ਹਣ ਦੀ ਤਿਆਰੀ ’ਚ ਹਨ। 

ਇਹ ਵੀ ਪੜ੍ਹੋ: ਮਾਹਿਲਪੁਰ 'ਚ ਲੁਟੇਰਿਆਂ ਦਾ ਹਾਈਵੋਲਟੇਜ ਡਰਾਮਾ, ਸੱਚਾਈ ਸਾਹਮਣੇ ਆਉਣ 'ਤੇ ਲੋਕ ਹੋਏ ਸੁੰਨ੍ਹ

ਬੀਤੇ ਦਿਨ ਭਾਰਤੀ ਕਿਸਾਨ ਯੂਨੀਅਨ ਸਿੱਧਪੁਰਾ ਦੇ ਪ੍ਰਧਾਨ ਨੇ ਐਲਾਨ ਕੀਤਾ ਸੀ ਕਿ ਪੂਰੇ ਪੰਜਾਬ ’ਚ ਹਾਈਵੇਅ ਜਾਮ ਕਰਨ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੱਲ੍ਹ ਦੁਪਹਿਰ ਤੱਕ ਬਿਜਲੀ ਸਪਲਾਈ ਦੀ ਕਿੱਲਤ ਦੂਰ ਨਹੀਂ ਹੁੰਦੀ ਤਾਂ ਇਹ ਧਰਨੇ ਜਾਰੀ ਰਹਿਣਗੇ। ਅਜੀਤ ਸਿੰਘ ਡੱਲੇਵਾਲ ਨੇ ਐਲਾਨ ਕੀਤਾ ਕਿ ਜੇਕਰ ਕੋਈ ਇਸ ਦਾ ਹੱਲ ਨਹੀਂ ਨਿਕਲਿਆ ਤਾਂ ਨੈਸ਼ਨਲ ਹਾਈਵੇਅ ਵੀ ਜਾਮ ਕਰਨਗੇ। ਉਨ੍ਹਾਂ ਕਿਹਾ ਕਿ ਬਿਜਲੀ ਕੱਟਾਂ ਦੇ ਕਾਰਨ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 

ਇਹ ਵੀ ਪੜ੍ਹੋ: ਮੁਫ਼ਤ ਬਿਜਲੀ: ਸੌਖਾ ਨਹੀਂ ਹੋਵੇਗਾ ਦੂਜਾ ਮੀਟਰ ਲਗਵਾਉਣਾ, ਪਾਵਰਕਾਮ ਇੰਝ ਰੱਖੇਗਾ ਪੂਰੀ ਸਥਿਤੀ 'ਤੇ ਨਜ਼ਰ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News