ਫਗਵਾੜਾ ਵਿਖੇ ਹਾਈਵੇਅ ’ਤੇ ਕਿਸਾਨਾਂ ਦਾ ਧਰਨਾ ਤੀਜੇ ਦਿਨ ਵੀ ਜਾਰੀ, ਦਿੱਤੀ ਇਹ ਚਿਤਾਵਨੀ

08/10/2022 7:00:49 PM

ਜਲੰਧਰ/ਫਗਵਾੜਾ (ਸੋਨੂੰ)- ਫਗਵਾੜਾ ਦੇ ਸ਼ੂਗਰ ਮਿਲ ਚੌਂਕ ’ਚ ਕਿਸਾਨਾਂ ਵੱਲੋਂ ਦਿੱਤਾ ਜਾ ਰਿਹਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਅੱਜ ਤੀਜੇ ਦਿਨ ਧਰਨੇ ਦੀ ਸ਼ੁਰੂਆਤ ਸੁਖਮਨੀ ਸਾਹਿਬ ਪਾਠ ਦੇ ਨਾਲ ਕੀਤੀ। ਦੱਸ ਦੇਈਏ ਕਿ ਬੀਤੇ ਦਿਨ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਦੇ ਨਾਲ ਕਿਸਾਨਾਂ ਦੀ ਮੀਟਿੰਗ ਹੋਈ ਸੀ ਜਿਸ ’ਚ ਕੋਈ ਵੀ ਹੱਲ ਨਹੀਂ ਨਿਕਲ ਸਕਿਆ ਸੀ। ਇਸ ਦੇ ਬਾਅਦ ਕਿਸਾਨਾਂ ਵੱਲੋਂ ਕਹਿ ਦਿੱਤਾ ਗਿਆ ਸੀ ਕਿ ਧਰਨਾ ਇੰਝ ਹੀ ਜਾਰੀ ਰਹੇਗਾ। ਉਥੇ ਹੀ ਸਟੇਜ ਸੰਚਾਲਕ ਕਿਸਾਨ ਦਵਿੰਦਰ ਸਿੰਘ ਨੇ ਕਿਹਾ ਕਿ ਕੱਲ੍ਹ ਕੀਤੀ ਗਈ ਮੀਟਿੰਗ ’ਚ ਕੋਈ ਵੀ ਹੱਲ ਨਹੀਂ ਨਿਕਲਿਆ ਅਤੇ ਅੱਜ ਤੀਜੇ ਦਿਨ ਵੀ ਸਾਡੀ ਉਹੀ ਮੰਗ ਹੈ, ਜੋ ਪਹਿਲੇ ਦਿਨ ਸੀ। 

ਇਹ ਵੀ ਪੜ੍ਹੋ: ਮੁੜ ਚਰਚਾ 'ਚ ਪੰਜਾਬ ਦਾ ਸਿਹਤ ਮਹਿਕਮਾ, ਮੰਤਰੀ ਜੌੜਾਮਾਜਰਾ ਨੇ ਦਫ਼ਤਰ ਦੇ ਬਾਹਰ ਚਿਪਕਾਇਆ ਇਹ ਨੋਟਿਸ


ਉਨ੍ਹਾਂ ਕਿਹਾ ਕਿ ਜਦੋਂ ਤੱਕ 72 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ’ਚ ਨਹੀਂ ਆ ਜਾਂਦੇ, ਉਦੋਂ ਤੱਕ ਉਹ ਉਥੋਂ ਨਹੀਂ ਹੱਟਣਗੇ ਅਤੇ ਧਰਨਾ ਇਸੇ ਤਰ੍ਹਾਂ ਹੀ ਜਾਰੀ ਰਹੇਗਾ। ਅੱਗੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਰੱਖੜੀ ਦੇ ਬਾਅਦ 22 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੈ, ਉਸ ਤੋਂ ਬਾਅਦ ਦੋਵੇਂ ਪਾਸੇ ਹਾਈਵੇਅ ਨੂੰ ਜਾਮ ਕਰ ਦਿੱਤਾ ਜਾਵੇਗਾ। ਜੇਕਰ ਇਸ ਦੇ ਬਾਵਜੂਦ ਸਰਕਾਰ ਨਹੀਂ ਮੰਨੀ ਤਾਂ ਕਿਸਾਨਾਂ ਵੱਲੋਂ ਰੇਲਵੇ ਟਰੈਕ ਵੀ ਜਾਮ ਕਰ ਦਿੱਤਾ ਜਾਣਗੇ ਅਤੇ ਸੰਘਰਸ਼ ਨੂੰ ਹੋਰ ਤੇਜ਼ ਕਰ ਦਿੱਤਾ ਜਾਵੇਗਾ। 

ਇਹ ਵੀ ਪੜ੍ਹੋ: ਰੱਖੜੀ ਤੋਂ ਪਹਿਲਾਂ ਘਰ 'ਚ ਛਾਇਆ ਮਾਤਮ, ਮਾਪਿਆਂ ਦੇ ਇਕਲੌਤੇ ਪੁੱਤ ਦੀ ਸੜਕ ਹਾਦਸੇ 'ਚ ਮੌਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri