ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ

Thursday, Oct 15, 2026 - 03:44 PM (IST)

ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ

ਜਲੰਧਰ (ਸੋਨੂੰ)- ਮਾਨਸਾ 'ਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ਵੱਖ-ਵੱਖ ਕਿਸਾਨ ਸੰਗਠਨਾਂ ਨੇ ਅੱਜ ਪੰਜਾਬ ਬੰਦ ਦੀ ਕਾਲ ਦਿੱਤੀ ਸੀ। ਇਸੇ ਦੌਰਾਨ ਇਨਸਾਫ਼ ਦੀ ਮੰਗ ਨੂੰ ਲੈ ਕੇ ਜਲੰਧਰ-ਫਗਵਾੜਾ ਰਾਸ਼ਟਰੀ ਰਾਜਮਾਰਗ ਨੂੰ ਕਿਸਾਨਾਂ ਨੇ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਹੈ।

PunjabKesari

ਇਹ ਵੀ ਪੜ੍ਹੋ: ਪੰਜਾਬ ਬੰਦ ਦੌਰਾਨ ਜਲੰਧਰ 'ਚ ਪੁਲਸ ਨੇ 5 ਲੋਕਾਂ ਨੂੰ ਕੀਤਾ ਡਿਟੇਨ, DCP ਦਾ ਬਿਆਨ, ਜਾਣੋ ਵਜ੍ਹਾ

PunjabKesari

ਕਿਸਾਨ ਸੰਗਠਨਾਂ ਦੇ ਮੈਂਬਰ ਜਲੰਧਰ-ਪਰਾਗਪੁਰ ਰਾਸ਼ਟਰੀ ਰਾਜਮਾਰਗ 'ਤੇ ਪਹੁੰਚੇ ਅਤੇ ਜਾਮ ਲਗਾ ਕੇ ਧਰਨਾ ਪ੍ਰਦਰਸ਼ਨ ਸ਼ੁਰੂ ਕੀਤਾ।  ਕਿਸਾਨਾਂ ਦੇ ਧਰਨੇ ਕਾਰਨ ਨੈਸ਼ਨਲ ਹਾਈਵੇਅ 'ਤੇ ਲੰਬਾ ਜਾਮ ਲੱਗ ਗਿਆ ਹੈ। ਇਸ ਨਾਲ ਹਾਈਵੇਅ ਤੋਂ ਲੰਘਣ ਵਾਲੇ ਚਾਲਕਾਂ ਅਤੇ ਰਾਹਗੀਰਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।  ਸੜਕ 'ਤੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗਣ ਕਾਰਨ ਆਵਾਜਾਈ ਵਿਘਨ ਪਈ ਹੈ। ਕਿਸਾਨ ਸੰਗਠਨ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਪੀੜਤ ਪਰਿਵਾਰ ਲਈ ਇਨਸਾਫ਼ ਦੀ ਮੰਗ ਕਰ ਰਹੇ ਹਨ।

PunjabKesari

PunjabKesari

PunjabKesari

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News