ਕੇਂਦਰੀ ਖੇਤੀਬਾੜੀ ਮੰਤਰੀ ਦੇ ਫਸਲਾਂ ਸਬੰਧੀ ਆਏ ਬਿਆਨ ਦੀ ਸ਼ੰਭੂ ਅਤੇ ਖਨੌਰੀ ਮੋਰਚੇ ’ਤੇ ਡਟੇ ਕਿਸਾਨਾਂ ਵੱਲੋਂ ਤਿੱਖੀ ਨਿੰਦਾ
Saturday, Feb 08, 2025 - 03:52 AM (IST)
![ਕੇਂਦਰੀ ਖੇਤੀਬਾੜੀ ਮੰਤਰੀ ਦੇ ਫਸਲਾਂ ਸਬੰਧੀ ਆਏ ਬਿਆਨ ਦੀ ਸ਼ੰਭੂ ਅਤੇ ਖਨੌਰੀ ਮੋਰਚੇ ’ਤੇ ਡਟੇ ਕਿਸਾਨਾਂ ਵੱਲੋਂ ਤਿੱਖੀ ਨਿੰਦਾ](https://static.jagbani.com/multimedia/03_50_417881885farmers protest kisan andolan.jpg)
ਪਟਿਆਲਾ/ਸਨੌਰ (ਮਨਦੀਪ ਜੋਸਨ)- ਸ਼ੰਭੂ, ਖਨੌਰੀ ਬਾਰਡਰ ਅਤੇ ਰਤਨਪੁਰਾ ਰਾਜਸਥਾਨ ਬਾਰਡਰਾਂ ’ਤੇ ਸੰਘਰਸ਼ ਪਿਛਲੇ ਲੰਬੇ ਸਮੇਂ ਤੋਂ ਜਾਰੀ ਹੈ। ਉੱਥੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਆਗੂ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਕੋਆਡੀਨੇਟਰ ਸਰਵਣ ਸਿੰਘ ਪੰਧੇਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੇ ਬਜਟ ’ਤੇ ਚਰਚਾ ਦੌਰਾਨ ਇਕ ਸਵਾਲ ਦੇ ਜਵਾਬ ’ਚ ਕਿਹਾ ਕਿ ਕਿਸਾਨ ਮੋਬਾਈਲ ਰਾਹੀਂ ਘਰੋਂ ਫਸਲ ਦੀ ਫੋਟੋ ਖਿੱਚ ਕੇ ਐਪ ’ਤੇ ਪਾ ਕੇ ਫ਼ਸਲ ਦਾ ਵਧੀਆ ਰੇਟ ਵੱਧ ਲੱਗ ਜਾਵੇਗਾ। ਉਨ੍ਹਾਂ ਦਾ ਇਹ ਇਸ਼ਾਰਾ ਪ੍ਰਾਈਵੇਟ ਮੰਡੀ ਵੱਲ ਹੀ ਹੈ, ਜਿਸ ਨੂੰ ਲੈ ਕੇ ਕਿਸਾਨਾਂ ਨੇ ਇਸ ਬਿਆਨ ਦੀ ਨਿਖੇਧੀ ਕਰਦਿਆ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਤਬਾਹ ਕਰ'ਤਾ ਪਰਿਵਾਰ, ਸਕੇ ਭਰਾਵਾਂ ਦੀ ਮੌਕੇ 'ਤੇ ਹੀ ਹੋ ਗਈ ਦਰਦਨਾਕ ਮੌਤ
ਉਨ੍ਹਾਂ ਕਿਹਾ ਕਿ ਐੱਮ.ਐੱਸ.ਪੀ. ਲੀਗਲ ਗਾਰੰਟੀ ਕਾਨੂੰਨ ਦੀ ਮੰਗ ਇਸੇ ਕਾਰਨ ਕੀਤੀ ਜਾ ਰਹੀ ਹੈ ਕਿ ਸਰਕਾਰ ਕਿਸਾਨਾਂ ਨੂੰ ਵਰਗਲਾ ਕੇ ਖੁਦ ਜ਼ਿੰਮੇਵਾਰੀ ਤੋਂ ਭੱਜਣਾ ਚਾਹੁੰਦੀ ਹੈ। ਕਿਸਾਨਾਂ ਨੂੰ ਮਾਰਕੀਟ ਦੇ ਆਸਰੇ ਛੱਡ ਦੇਣਾ ਚਾਹੁੰਦੀ ਹੈ। ਇਸ ਕਰ ਕੇ ਉਨ੍ਹਾਂ ਦਾ ਹਰ ਬਿਆਨ ਪ੍ਰਾਈਵੇਟ ਮੰਡੀ ਨੂੰ ਵਡਿਆਉਣ ਵਾਲਾ ਆ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਬਜ਼ੀਆਂ, ਫਲ, ਦਾਲਾਂ, ਤੇਲ ਬੀਜ਼ ਵਰਗੀਆਂ ਬਹੁਤ ਸਾਰੀਆਂ ਹੋਰ ਫਸਲਾਂ ਜੋ ਪ੍ਰਾਈਵੇਟ ਖੇਤਰ ’ਤੇ ਹੀ ਵਿਕ ਰਹੀਆਂ ਹਨ। ਉਨ੍ਹਾਂ ਦੀ ਪੈਦਾਵਾਰ ਕਰਨ ਵਾਲੇ ਕਿਸਾਨ ਵੀ ਬਾਰੇ ਹਾਲਾਤਾਂ ’ਚ ਹਨ ਅਤੇ ਕਰਜ਼ੇ ਦੀ ਮਾਰ ਹੇਠ ਹਨ। ਇਸ ਮੌਕੇ ਜਰਮਨਜੀਤ ਸਿੰਘ ਬੰਡਾਲਾ, ਬਾਜ਼ ਸਿੰਘ ਸਾਰੰਗੜਾ, ਬਲਦੇਵ ਸਿੰਘ ਬੱਗਾ, ਕੰਧਾਰ ਸਿੰਘ ਭੋਏਵਾਲ, ਕੰਵਰ ਦਲੀਪ ਸੈਦੋ ਲੇਹਲ, ਯੁਗਰਾਜ ਸਿੰਘ ਸਮੇਤ ਵੱਡੀ ਗਿਣਤੀ ’ਚ ਕਿਸਾਨ-ਮਜ਼ਦੂਰ ਸ਼ੰਭੂ ਮੋਰਚੇ ’ਤੇ ਮੌਜੂਦ ਰਹੇ।
ਇਹ ਵੀ ਪੜ੍ਹੋ- ਪਤੀ-ਪਤਨੀ ਦੇ ਰਿਸ਼ਤੇ ਦਾ ਖ਼ੌਫ਼ਨਾਕ ਅੰਤ ! ਬੰਦੇ ਨੇ ਆਪਣੀ ਹਮਸਫ਼ਰ ਨੂੰ ਦਿੱਤੀ ਭਿਆਨਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e