ਕਿਸਾਨਾਂ ਦੇ ਰੇਲਵੇ ਟਰੈਕ ''ਤੇ ਡੇਰੇ, ਜਲੰਧਰ-ਜੰਮੂ ਰੇਲ ਮਾਰਗ ਜਾਮ ਕਰਕੇ ਕੱਢੀ ਪੰਜਾਬ ਸਰਕਾਰ ਖ਼ਿਲਾਫ਼ ਭੜਾਸ

Monday, Dec 20, 2021 - 01:29 PM (IST)

ਕਿਸਾਨਾਂ ਦੇ ਰੇਲਵੇ ਟਰੈਕ ''ਤੇ ਡੇਰੇ, ਜਲੰਧਰ-ਜੰਮੂ ਰੇਲ ਮਾਰਗ ਜਾਮ ਕਰਕੇ ਕੱਢੀ ਪੰਜਾਬ ਸਰਕਾਰ ਖ਼ਿਲਾਫ਼ ਭੜਾਸ

ਟਾਂਡਾ (ਵਰਿੰਦਰ ਪੰਡਿਤ, ਮੋਮੀ)- ਪੰਜਾਬ ਸਰਕਾਰ ਵੱਲੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਕਿਸਾਨਾਂ ਕਿਰਤੀਆਂ ਦੀਆਂ ਮੰਗਾਂ ਨੂੰ ਲੈ ਕੇ ਕੀਤੇ ਵਾਅਦਿਆਂ ਤੋਂ ਪਿੱਛੇ ਹਟਣ ਦੇ ਰੋਸ ਵਜੋਂ ਅੱਜ ਰੇਲਵੇ ਸਟੇਸ਼ਨ ਟਾਂਡਾ ਅਤੇ ਜਲੰਧਰ-ਜੰਮੂ ਰੇਲ ਮਾਰਗ 'ਤੇ ਅਣਮਿੱਥੇ ਸਮੇਂ ਲਈ ਜਾਮ ਕਰ ਦਿੱਤਾ। ਜਥੇਬੰਦੀ ਦੇ ਸੂਬਾਈ ਆਗੂ ਸਵਿੰਦਰ ਸਿੰਘ ਚੂਤਾਲਾ ਅਤੇ ਜੋਨ ਪ੍ਰਧਾਨ ਪਰਮਜੀਤ ਸਿੰਘ ਭੁੱਲਾ, ਕੁਲਦੀਪ ਸਿੰਘ ਬੇਗੋਵਾਲ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ 11 ਵਜੇ ਦੇ ਕਰੀਬ ਟਰੈਕ 'ਤੇ ਆ ਕੇ ਪੱਕਾ ਮੋਰਚਾ ਲਗਾ ਕੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। 
ਇਸ ਮੌਕੇ ਕਿਸਾਨ ਆਗੂਆਂ ਨੇ ਰੋਸ ਜਤਾਇਆ ਕੀ ਸਰਕਾਰ ਕਿਸਾਨਾਂ ਦੀਆਂ ਅਨੇਕਾਂ ਮੰਗਾਂ ਦੀ ਸੁਣਵਾਈ ਕਰਨ ਤੋਂ ਭੱਜੀ ਹੈ, ਜਿਸ ਕਰਕੇ ਇਹ ਮੋਰਚਾ ਖੋਲ੍ਹਿਆ ਗਿਆ ਹੈ। ਇਸ ਮੌਕੇ ਹਰਵਿੰਦਰ ਪਾਲ ਸਿੰਘ ਨਿਰਮਲ ਸਿੰਘ, ਸਾਹਿਬ ਸਿੰਘ ਗੁਰਬਕਸ਼ ਸਿੰਘ ਨਿਸ਼ਾਨ ਸਿੰਘ ਆਦਿ ਮੌਜੂਦ ਸਨ।  

ਇਹ ਵੀ ਪੜ੍ਹੋ: ਅੰਮ੍ਰਿਤਸਰ ਤੇ ਕਪੂਰਥਲਾ ’ਚ ਵਾਪਰੀਆਂ ਘਟਨਾਵਾਂ ਦਾ DGP ਚਟੋਪਾਧਿਆਏ ਵੱਲੋਂ ਗੰਭੀਰ ਨੋਟਿਸ, ਅਧਿਕਾਰੀਆਂ ਨੂੰ ਦਿੱਤੇ ਇਹ ਹੁਕਮ

PunjabKesari

ਜ਼ਿਕਰਯੋਗ ਹੈ ਕਿ ਦਿੱਲੀ ਬਾਰਡਰ ’ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਜੰਗ ਜਿੱਤ ਕੇ ਪੰਜਾਬ ਵਾਪਸ ਪਰਤੇ ਕਿਸਾਨਾਂ ਦੇ ਹੌਂਸਲੇ ਇਕ ਵਾਰ ਫਿਰ ਤੋਂ ਬੁਲੰਦ ਹਨ। ਇਸ ਵਾਰ ਕਿਸਾਨ ਸਿੱਧੇ ਸੂਬੇ ਵਿਚ ਕਾਂਗਰਸ ਸਰਕਾਰ ਨਾਲ ਟਕਰਾਉਣ ਦੇ ਮੂਡ ਵਿਚ ਨਜ਼ਰ ਆ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਬੀਕੇਯੂ (ਉਗਰਾਹਾਂ) ਨੇ ਪੰਜਾਬ ਸਰਕਾਰ ਨੂੰ ਜਿੱਥੇ ਟੋਲ ਪਲਾਜ਼ਾ ’ਤੇ ਵਧਾਈਆਂ ਗਈਆਂ ਦਰਾਂ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ, ਉਥੇ ਹੀ ਹੁਣ ਸੂਬਾ ਪੱਧਰੀ ਮੰਗਾਂ ਨੂੰ ਪੂਰਾ ਕਰਵਾਉਣ ਲਈ ਅੰਦੋਲਨ ਦੀ ਵੀ ਚਿਤਾਵਨੀ ਦਿੱਤੀ ਸੀ।

ਇਹ ਵੀ ਪੜ੍ਹੋ: ਪਰਗਟ ਸਿੰਘ ਦਾ ਵੱਡਾ ਬਿਆਨ, ਪੰਜਾਬ ਦਾ ਮਾਹੌਲ ਖ਼ਰਾਬ ਕਰਨ ਲਈ ਰਚੀਆਂ ਜਾ ਰਹੀਆਂ ਨੇ ਸਾਜਿਸ਼ਾਂ

PunjabKesari

ਬੀਕੇਯੂ ਉਗਰਾਹਾਂ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਐਲਾਨ ਕੀਤਾ ਸੀ ਕਿ ਜਦੋਂ ਤੱਕ ਵਾਧਾ ਵਾਪਸ ਨਹੀਂ ਲਿਆ ਜਾਂਦਾ ਓਦੋਂ ਤੱਕ ਟੋਲ ਪਲਾਜ਼ਿਆਂ ’ਤੇ ਧਰਨੇ ਜਾਰੀ ਰਹਿਣਗੇ। ਉਧਰ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਅੰਦੋਲਨ ਵਿਚ ਆਪਣੀ ਜਿੱਤ ਤੋਂ ਬਾਅਦ ਦਿੱਲੀ ਤੋਂ ਪਰਤੇ ਕਿਸਾਨ ਮਜਦੂਰ ਸੰਘਰਸ਼ ਕਮੇਟੀ (ਕੇ. ਐੱਮ. ਐੱਸ. ਸੀ.) ਦੇ ਮੈਂਬਰਾਂ ਨੇ 20 ਦਸੰਬਰ ਤੋਂ ਰਾਜਵਿਆਪੀ ਰੇਲ ਰੋਕੋ ਅੰਦੋਲਨ ਦਾ ਐਲਾਨ ਕੀਤਾ ਹੈ। ਜਿਸ ਨਾਲ ਪੰਜਾਬ ਵਿਚ ਉਦਯੋਗਾਂ ਨੂੰ ਫਿਰ ਤੋਂ ਇਕ ਵਾਰ ਕਰੋੜਾਂ ਦਾ ਨੁਕਸਾਨ ਚੁੱਕਣਾ ਪੈ ਸਕਦਾ ਹੈ। ਜਾਣਕਾਰਾਂ ਦਾ ਕਹਿਣਾ ਹੈ ਕਿ ਇਸ ਸਾਰੇ ਘਟਨਾਚੱਕਰ ਤੋਂ ਬਾਅਦ ਹੁਣ ਪੰਜਾਬ ਸਰਕਾਰ ਨੂੰ ਸੂਬੇ ਵਿਚ ਫਿਰ ਤੋਂ ਅੰਦੋਲਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਸ੍ਰੀ ਦਰਬਾਰ ਸਾਹਿਬ ਤੋਂ ਬਾਅਦ ਹੁਣ ਕਪੂਰਥਲਾ ’ਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਦਾ ਸੰਗਤ ਨੇ ਲਾਇਆ ਸੋਧਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News