ਕਿਸਾਨਾਂ ਨੇ ਰੇਲਵੇ ਟਰੈਕ 'ਤੇ ਦਿੱਤਾ ਧਰਨਾ, ਪੰਜਾਬ ਸਰਕਾਰ ਦੇ ਭਰੋਸੇ ਮਗਰੋਂ ਚੁੱਕਿਆ
05/18/2023 6:11:15 PM

ਜਲੰਧਰ (ਗੁਲਸ਼ਨ)- ਪੰਜਾਬ ਭਰ 'ਚ ਕਿਸਾਨ ਇਕ ਵਾਰ ਫਿਰ ਰੇਲਵੇ ਟਰੈਕ 'ਤੇ ਉਤਰ ਆਏ ਹਨ। ਇਸੇ ਦੇ ਚਲਦਿਆਂ ਕਿਸਾਨਾਂ ਵੱਲੋਂ ਜਲੰਧਰ ਕੈਂਟ ਰੇਲਵੇ ਸਟੇਸ਼ਨ ’ਤੇ ਵੀ ਧਰਨਾ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਇਥੋਂ ਆਉਣ-ਜਾਣ ਵਾਲੀਆਂ ਰੇਲ ਗੱਡੀਆਂ ਪ੍ਰਭਾਵਿਤ ਹੋ ਰਹੀਆਂ ਹਨ। ਇਸ ਕਾਰਨ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਵੀ ਪਤਾ ਲੱਗਾ ਹੈ ਕਿ ਕਿਸਾਨਾਂ ਨੇ ਝੰਡਿਆਲਾ ਟਰੈਕ 'ਤੇ ਵੀ ਧਰਨਾ ਲਗਾਇਆ ਹੋਇਆ ਹੈ।
ਦੱਸ ਦੇਈਏ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ਭਾਰਤ ਮਾਲਾ ਪ੍ਰਾਜੈਕਟ ਤਹਿਤ ਜ਼ਮੀਨ ਐਕਵਾਇਰ ਕਰਨ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਐਕੁਆਇਰ ਕੀਤੀ ਜ਼ਮੀਨ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਮਾਰਕਿਟ ਰੇਟ ਤੋਂ 6 ਗੁਣਾ ਵੱਧ ਰੇਟ ਦਿੱਤਾ ਜਾਵੇ।
ਇਹ ਵੀ ਪੜ੍ਹੋ - ਪੜ੍ਹਾਈ ਦੇ ਨਾਲ-ਨਾਲ ਕਰੋ ਕਮਾਈ, 12 ਹਜ਼ਾਰ ਰੁਪਏ ਤੱਕ ਮਿਲੇਗਾ ਪ੍ਰਤੀ ਮਹੀਨਾ ਵਜ਼ੀਫਾ, ਜਾਣੋ ਕਿਵੇਂ
ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦੁਪਹਿਰ 1 ਵਜੇ ਜਲੰਧਰ ਕੈਂਟ ਰੇਲਵੇ ਸਟੇਸ਼ਨ 'ਤੇ ਸ਼ੁਰੂ ਕੀਤਾ ਗਿਆ ਧਰਨਾ ਪੰਜਾਬ ਸਰਕਾਰ ਵੱਲੋਂ 24 ਮਈ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਦੇ ਦਿੱਤੇ ਭਰੋਸੇ 'ਤੇ ਸ਼ਾਮ 5 ਵਜੇ ਤੋਂ ਪਹਿਲਾਂ ਹਟਾ ਦਿੱਤਾ ਗਿਆ। ਕਿਸਾਨਾਂ ਨੇ ਕਿਹਾ ਕਿ ਜੇਕਰ ਮੀਟਿੰਗ ਵਿੱਚ ਉਨ੍ਹਾਂ ਦੀਆਂ ਮੰਗਾਂ ਸਬੰਧੀ ਕੋਈ ਨਤੀਜਾ ਨਾ ਨਿਕਲਿਆ ਤਾਂ ਉਹ ਅਗਲੇ ਸੰਘਰਸ਼ ਦਾ ਐਲਾਨ ਕਰਨਗੇ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani