ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇਅ 'ਤੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ, ਜਾਣੋ ਕੀ ਹੈ ਮੁੱਖ ਮੰਗ

Wednesday, Nov 22, 2023 - 11:38 AM (IST)

ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇਅ 'ਤੇ ਕਿਸਾਨਾਂ ਦਾ ਧਰਨਾ ਲਗਾਤਾਰ ਜਾਰੀ, ਜਾਣੋ ਕੀ ਹੈ ਮੁੱਖ ਮੰਗ

ਜਲੰਧਰ (ਮਹੇਸ਼)–ਕਿਸਾਨਾਂ ਵੱਲੋਂ ਧੰਨੋਵਾਲੀ ਨੇੜੇ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇਅ ’ਤੇ ਗੰਨੇ ਦੇ ਭਾਅ ਵਧਾਉਣ ਤੇ ਬਕਾਇਆ ਰਾਸ਼ੀ ਅਦਾ ਕਰਨ ਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਲਾਇਆ ਗਿਆ ਧਰਨਾ ਪੂਰੀ ਰਾਤ ਚੱਲਣ ਮਗਰੋਂ ਅਜੇ ਵੀ ਜਾਰੀ ਹੈ। ਸੰਯੁਕਤ ਕਿਸਾਨ ਮੋਰਚਾ ਦੇ ਵੱਖ-ਵੱਖ ਕਿਸਾਨ ਸੰਗਠਨਾਂ ਵੱਲੋਂ ਦੁਪਹਿਰ ਦੇ ਸਮੇਂ ਸ਼ੁਰੂ ਕੀਤੇ ਗਏ ਇਸ ਧਰਨੇ ਵਿਚ ਵੱਡੀ ਗਿਣਤੀ ਵਿਚ ਕਿਸਾਨ ਸ਼ਾਮਲ ਹੋਏ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਨੂੰ ਲੈ ਕੇ ਜੰਮ ਕੇ ਰੋਸ ਮੁਜ਼ਾਹਰਾ ਕੀਤਾ।

ਇਸ ਧਰਨੇ ਕਾਰਨ ਪੂਰਾ ਦਿਨ ਲੋਕ ਜਾਮ ਵਿਚ ਫਸੇ ਰਹੇ ਅਤੇ ਰਾਤ ਤਕ ਇਹ ਜਾਮ ਲੱਗਾ ਹੋਇਆ ਸੀ। ਮਰੀਜ਼ਾਂ ਨੂੰ ਲੈ ਕੇ ਜਾਣ ਵਾਲੀਆਂ ਐਂਬੂਲੈਂਸਾਂ ਵੀ ਜਾਮ ਵਿਚ ਫਸੀਆਂ ਰਹੀਆਂ। ਬੱਸਾਂ ਵਿਚ ਜਾਣ ਵਾਲੇ ਯਾਤਰੀਆਂ ਨੂੰ ਲੱਗੇ ਜਾਮ ਕਾਰਨ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਕਿਉਂਕਿ ਬੱਸਾਂ ਵੀ ਅੱਡੇ ਤੋਂ ਬਾਹਰ ਨਹੀਂ ਨਿਕਲ ਸਕੀਆਂ, ਹਾਲਾਂਕਿ ਦੋਵੇਂ ਸਾਈਡ ਤੋਂ ਸਰਵਿਸ ਲੇਨ ਖੁੱਲ੍ਹੀ ਹੋਈ ਸੀ ਪਰ ਹਾਈਵੇਅ ਮਾਰਗ ਪੂਰੀ ਤਰ੍ਹਾਂ ਨਾਲ ਬੰਦ ਸੀ।

PunjabKesari

ਇਹ ਵੀ ਪੜ੍ਹੋ: ਮੁੜ ਚਰਚਾ 'ਚ 'ਕੁੱਲ੍ਹੜ ਪਿੱਜ਼ਾ' ਕੱਪਲ, ਸਹਿਜ ਅਰੋੜਾ ਬੋਲੇ, ਫੇਕ ਨਹੀਂ ਸੀ ਨਿੱਜੀ ਵੀਡੀਓ, ਇੰਝ ਹੋਈ ਵਾਇਰਲ

ਅੱਜ ਸਵੇਰੇ ਡੀ. ਸੀ. ਪੀ. ਹਰਵਿੰਦਰ ਸਿੰਘ ਵਿਰਕ ਏ. ਡੀ. ਸੀ. ਪੀ. ਸਿਟੀ 1 ਬਲਵਿੰਦਰ ਸਿੰਘ ਰੰਧਾਵਾ, ਏ. ਸੀ. ਪੀ. ਜਲੰਧਰ ਕੈਂਟ ਅਰਸ਼ਪ੍ਰੀਤ ਸਿੰਘ, ਏ. ਸੀ. ਪੀ.  ਜਲੰਧਰ ਸੈਂਟਰਲ ਨਿਰਮਲ ਸਿੰਘ ਅਤੇ ਥਾਣਾ ਰਾਮਾ ਮੰਡੀ ਦੇ ਇੰਚਾਰਜ ਰਾਜੇਸ਼ ਕੁਮਾਰ ਅਰੋੜਾ ਕਿਸਾਨਾਂ ਨੂੰ ਭਰੋਸਾ ਦੇਣ ਅਤੇ ਧਰਨਾ ਸਮਾਪਤ ਕਰਨ ਲਈ ਮੌਕੇ ’ਤੇ ਪੁੱਜੇ ਪਰ ਕਿਸਾਨਾਂ ਨੇ ਆਪਣਾ ਧਰਨਾ ਖ਼ਤਮ ਨਹੀਂ ਕੀਤਾ ਅਤੇ ਕਿਹਾ ਕਿ ਉਹ ਇਹ ਹੜਤਾਲ ਉਦੋਂ ਤੱਕ ਜਾਰੀ ਰੱਖਣਗੇ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਸਬੰਧੀ ਉਨ੍ਹਾਂ ਨਾਲ ਮੀਟਿੰਗ ਨਹੀਂ ਕਰਦੀ।

ਫਗਵਾੜਾ ਵੱਲ ਜਾਣ ਵਾਲੇ ਲੋਕ ਜਾ ਰਹੇ ਕੈਂਟ ਰੋਡ ਤੋਂ 
ਫਗਵਾੜਾ ਵੱਲ ਜਾਣ ਵਾਲੇ ਲੋਕਾਂ ਨੂੰ ਕੈਂਟ ਰੋਡ ਤੋਂ ਨਿਕਲ ਕੇ ਜਾਣਾ ਪੈ ਰਿਹਾ ਹੈ ਪਰ ਅੱਗੇ ਜਾ ਕੇ ਉਹ ਫਿਰ ਜਾਮ ਵਿਚ ਫਸ ਰਹੇ ਹਨ। ਜਾਮ ਕਾਰਨ ਲੋਕਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ ਅਤੇ ਕਿਸਾਨ ਆਗੂਆਂ ਨੇ ਕਿਹਾ ਕਿ ਇਸ ਦੇ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਨਾਲ ਜ਼ਿੰਮੇਵਾਰ ਹੈ। ਸਰਕਾਰ ਨੇ ਹੀ ਉਨ੍ਹਾਂ ਨੂੰ ਧਰਨਾ-ਮੁਜ਼ਾਹਰਾ ਕਰਨ ਲਈ ਮਜਬੂਰ ਕੀਤਾ ਹੈ।

PunjabKesari

ਇਥੇ ਦੱਸਣਯੋਗ ਹੈ ਕਿ ਕਿਸਾਨ ਸੰਗਠਨਾਂ ਵੱਲੋਂ ਪਹਿਲਾਂ 9 ਨਵੰਬਰ ਨੂੰ ਧਰਨਾ ਲਗਾਉਣ ਦਾ ਐਲਾਨ ਕੀਤਾ ਗਿਆ ਸੀ ਪਰ 8 ਨਵੰਬਰ ਨੂੰ ਖੇਤੀ ਮੰਤਰੀ ਪੰਜਾਬ ਨੇ ਉਨ੍ਹਾਂ ਨਾਲ ਮੀਟਿੰਗ ਕਰਕੇ ਭਰੋਸਾ ਦਿੱਤਾ ਸੀ ਕਿ 21 ਨਵੰਬਰ ਨੂੰ ਮਿੱਲਾਂ ਚੱਲ ਪੈਣਗੀਆਂ ਅਤੇ ਗੰਨੇ ਦੇ ਰੇਟ ਸਬੰਧੀ 16 ਨਵੰਬਰ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਖ਼ੁਦ ਸ਼ੂਗਰਫੈੱਡ ਨਾਲ ਮੀਟਿੰਗ ਕਰਨਗੇ ਪਰ ਇਹ ਮੀਟਿੰਗ 15 ਨਵੰਬਰ ਦੀ ਸ਼ਾਮ ਨੂੰ ਹੀ ਰੱਦ ਕਰ ਦਿੱਤੀ ਗਈ, ਜਿਸ ਤੋਂ ਬਾਅਦ ਕਿਸਾਨ ਸੰਗਠਨਾਂ ਨੇ ਫ਼ੈਸਲਾ ਕੀਤਾ ਕਿ 21 ਨਵੰਬਰ ਨੂੰ ਧੰਨੋਵਾਲੀ ਨੇੜੇ ਨੈਸ਼ਨਲ ਹਾਈਵੇਅ ’ਤੇ ਧਰਨਾ ਲਾ ਕੇ ਰੋਸ-ਮੁਜ਼ਾਹਰਾ ਕੀਤਾ ਜਾਵੇਗਾ ਅਤੇ ਮੰਗਲਵਾਰ ਤੋਂ ਇਹ ਧਰਨਾ ਸ਼ੁਰੂ ਕਰ ਦਿੱਤਾ ਗਿਆ, ਜੋਕਿ ਉਦੋਂ ਤਕ ਜਾਰੀ ਰਹੇਗਾ, ਜਦੋਂ ਤਕ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਹੀਂ ਕਰ ਦਿੰਦੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀ ਕੋਈ ਸੁਣਵਾਈ ਨਾ ਕੀਤੀ ਤਾਂ ਉਹ ਨੈਸ਼ਨਲ ਹਾਈਵੇਅ ’ਤੇ ਧਰਨਾ ਜਾਰੀ ਰੱਖਣ ਦੇ ਨਾਲ-ਨਾਲ ਰੇਲ ਆਵਾਜਾਈ ਵੀ ਠੱਪ ਕਰਨਗੇ। ਕਿਸਾਨਾਂ ਦੀ ਮੰਗ ਹੈ ਕਿ ਗੰਨੇ ਦਾ ਭਾਅ ਵਧਾ ਕੇ 450 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ। 

ਇਹ ਵੀ ਪੜ੍ਹੋ: ਵੱਡੀ ਖ਼ਬਰ: UK ਦੇ ਸਿੱਖ ਐੱਮ. ਪੀ. ਤਨਮਨਜੀਤ ਸਿੰਘ ਢੇਸੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711


author

shivani attri

Content Editor

Related News