ਜਲੰਧਰ ''ਚ ਹਾਈਵੇਅ ਬੰਦ ਹੋਣ ਕਾਰਨ ਲਾੜੇ-ਲਾੜੀਆਂ ਪਰੇਸ਼ਾਨ, ਸ਼ਗਨਾਂ ਦੇ ਕੰਮ ਹੋ ਰਹੇ ਲੇਟ ਕਿਉਂਕਿ...

Thursday, Nov 23, 2023 - 12:52 PM (IST)

ਜਲੰਧਰ (ਮਹੇਸ਼)–ਕਿਸਾਨਾਂ ਦੇ ਦਿਨ-ਰਾਤ ਦੇ ਧਰਨੇ ਕਾਰਨ 2 ਦਿਨ ਤੋਂ ਮੁਕੰਮਲ ਤੌਰ ’ਤੇ ਨੈਸ਼ਨਲ ਹਾਈਵੇਅ ਬੰਦ ਪਿਆ ਹੋਣ ਕਾਰਨ ਵਿਆਹ ਸਮਾਰੋਹ ਵੀ ਪ੍ਰਭਾਵਿਤ ਹੋ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਮੰਗਲਵਾਰ ਦੀ ਰਾਤ ਫਗਵਾੜਾ ਏਰੀਏ ਵਿਚ ਆਯੋਜਿਤ ਇਕ ਵਿਆਹ ਸਮਾਰੋਹ ਵਿਚ ਮਹਿਮਾਨ ਤਾਂ ਦੂਰ ਦੀ ਗੱਲ, ਲਾੜਾ-ਲਾੜੀ ਵੀ ਸਮੇਂ ’ਤੇ ਨਹੀਂ ਪਹੁੰਚ ਸਕੇ ਕਿਉਂਕਿ ਸੜਕ ਵਿਚਕਾਰ ਕਿਸਾਨਾਂ ਦਾ ਧਰਨਾ ਪੂਰੀ ਰਾਤ ਜਾਰੀ ਰਿਹਾ, ਜਿਸ ਕਾਰਨ ਉਹ ਵੀ ਜਾਮ ਫਸੇ ਰਹੇ ਅਤੇ ਕਾਫ਼ੀ ਦੇਰ ਨਾਲ ਵਿਆਹ ਸਮਾਰੋਹ ਵਿਚ ਪਹੁੰਚੇ।

ਇਸੇ ਤਰ੍ਹਾਂ ਵੱਖ-ਵੱਖ ਸਕੂਲਾਂ-ਕਾਲਜਾਂ ਦੇ ਵਿਦਿਆਰਥੀ ਵੀ ਸਮੇਂ ’ਤੇ ਪਹੁੰਚ ਕੇ ਆਪਣੀ ਪ੍ਰੀਖਿਆ ਨਹੀਂ ਦੇ ਸਕੇ। ਵਿਸ਼ੇਸ਼ ਕਰ ਕੇ ਹਾਈਵੇ ਤੋਂ ਨਿਕਲਣ ਵਾਲੀਆਂ ਸਕੂਲਾਂ-ਕਾਲਜਾਂ ਦੀਆਂ ਬੱਸਾਂ ਵੀ ਕਿਸਾਨਾਂ ਦਾ ਧਰਨਾ ਵੇਖ ਕੇ ਹਾਈਵੇਅ ਵੱਲ ਨਹੀਂ ਗਈਆਂ। ਉਨ੍ਹਾਂ ਦਾ ਕਹਿਣਾ ਸੀ ਕਿ ਸਰਕਾਰ ਨੂੰ ਅਕਸਰ ਕਿਸੇ ਨਾ ਕਿਸੇ ਮਾਮਲੇ ਨੂੰ ਲੈ ਕੇ ਪਬਲਿਕ ਪਲੇਸ ’ਤੇ ਲਗਾਏ ਜਾਂਦੇ ਧਰਨੇ-ਪ੍ਰਦਰਸ਼ਨ ’ਤੇ ਸਖ਼ਤੀ ਨਾਲ ਰੋਕ ਲਗਾਉਣੀ ਚਾਹੀਦੀ ਹੈ ਤਾਂ ਜੋ ਆਮ ਜਨਤਾ ਨੂੰ ਪ੍ਰੇਸ਼ਾਨ ਨਾ ਹੋਣਾ ਪਵੇ। 
ਇਹ ਵੀ ਪੜ੍ਹੋ: ਬਟਾਲਾ 'ਚ ਵੱਡੀ ਵਾਰਦਾਤ, ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਸੰਯੁਕਤ ਕਿਸਾਨ ਮੋਰਚਾ ਵਲੋਂ ਖੰਡ ਮਿੱਲਾਂ ਚਾਲੂ ਕਰਨ ਦੀ ਮੰਗ ਨੂੰ ਲੈ ਕੇ ਜਲੰਧਰ-ਦਿੱਲੀ ਕੌਮੀ ਮਾਰਗ ’ਤੇ ਦਕੋਹਾ ਰੇਲਵੇ ਫਾਟਕ ਤੋਂ ਥੋੜ੍ਹਾ ਅੱਗੇ ਪਿੰਡ ਧਨੋਵਾਲੀ ਨੇੜੇ ਮੰਗਲਵਾਰ ਦੁਪਹਿਰ 12 ਵਜੇ ਤੋਂ ਸ਼ੁਰੂ ਕੀਤਾ ਗਿਆ ਧਰਨਾ ਬੁੱਧਵਾਰ ਦੂਜੇ ਦਿਨ ਵੀ ਜਾਰੀ ਰਿਹਾ। ਹੁਣ ਕਿਸਾਨ ਜੱਥੇਬੰਦੀਆਂ ਨੇ ਵੀਰਵਾਰ ਨੂੰ ਦੁਪਹਿਰ 12 ਵਜੇ ਰੇਲ ਟਰੈਕ ਵੀ ਜਾਮ ਕਰਨ ਦਾ ਐਲਾਨ ਕੀਤਾ ਹੈ।

ਨੈਸ਼ਨਲ ਹਾਈਵੇਅ ਦੇ ਬੰਦ ਹੋਣ ਕਾਰਨ ਹਜ਼ਾਰਾਂ ਲੋਕ ਪਹਿਲਾਂ ਹੀ 2 ਦਿਨਾਂ ਤੋਂ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰ ਰਹੇ ਸਨ। ਉਨ੍ਹਾਂ ਸੋਚਿਆ ਸੀ ਕਿ ਮੁਸ਼ਕਲਾਂ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਕਿਸੇ ਵੀ ਕੀਮਤ ’ਤੇ ਕਿਸਾਨਾਂ ਦਾ ਧਰਨਾ ਖ਼ਤਮ ਕਰ ਕੇ ਉਨ੍ਹਾਂ ਨੂੰ ਰਾਹਤ ਦੇਵੇਗੀ ਪਰ ਹੁਣ ਕਿਸਾਨਾਂ ਵਲੋਂ ਰੇਲਵੇ ਟਰੈਕ ਜਾਮ ਕਰਨ ਦੇ ਫ਼ੈਸਲੇ ਕਾਰਨ ਆਮ ਲੋਕਾਂ ਨੂੰ ਲੱਗ ਰਿਹਾ ਹੈ ਕਿ ਉਨ੍ਹਾਂ ਦੀਆਂ ਮੁਸ਼ਕਲਾਂ ਹੋਰ ਵੱਧਣ ਵਾਲੀਆਂ ਹਨ।

ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ ਤੋਂ ਵੱਡੀ ਖ਼ਬਰ, ਗੁਰਦੁਆਰਾ ਸਾਹਿਬ 'ਚ ਪੁਲਸ ਤੇ ਨਿਹੰਗਾਂ ਵਿਚਾਲੇ ਫਾਇਰਿੰਗ, ਇਕ ਪੁਲਸ ਮੁਲਾਜ਼ਮ ਦੀ ਮੌਤ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711


shivani attri

Content Editor

Related News