ਜਲੰਧਰ: ਕਿਸਾਨਾਂ ਦੇ ਹੱਕ ''ਚ ਉਤਰੇ ਖਿਡਾਰੀ ਐਵਾਰਡ ਵਾਪਸ ਕਰਨ ਲਈ ਦਿੱਲੀ ਹੋਏ ਰਵਾਨਾ

12/05/2020 2:44:01 PM

ਜਲੰਧਰ (ਸੋਨੂੰ)— ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦਾ ਦਿੱਲੀ ਵਿਖੇ ਧਰਨਾ ਲਗਾਤਾਰ ਜਾਰੀ ਹੈ। ਅੱਜ ਕਿਸਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਦਾ 10ਵਾਂ ਦਿਨ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਸਬੰਧੀ ਕੇਂਦਰ ਸਰਕਾਰ 'ਤੇ ਹੋਰ ਦਬਾਅ ਬਣਾਉਣ ਲਈ ਦੇਸ਼ ਲਈ ਖੇਡਣ ਵਾਲੇ ਪੰਜਾਬ ਦੇ ਵੱਡੇ ਖਿਡਾਰੀ ਆਪਣੇ ਸਨਮਾਨ ਵਾਪਸ ਕਰਨ ਲਈ ਦਿੱਲੀ ਰਵਾਨਾ ਹੋਏ ਹਨ।

ਇਹ ਵੀ ਪੜ੍ਹੋ: ਟਾਂਡਾ: 6 ਸਾਲਾ ਬੱਚੀ ਨਾਲ ਹੈਵਾਨੀਅਤ ਕਰਨ ਵਾਲੇ ਦੋਵੇਂ ਮੁਲਜ਼ਮਾਂ ਨੂੰ ਅਦਾਲਤ ਦਾ ਵੱਡਾ ਝਟਕਾ

ਜਲੰਧਰ ਤੋਂ ਰਵਾਨਾ ਹੋਏ ਕਰੀਬ 37 ਇਨ੍ਹਾਂ ਖਿਡਾਰੀਆਂ 'ਚ ਕੁਸ਼ਤੀ 'ਚ ਭਾਰਤ ਦਾ ਨਾਂ ਵਿਸ਼ਵ ਭਰ 'ਚ ਚਮਕਾਉਣ ਵਾਲੇ ਪਹਿਲਵਾਨ ਕਰਤਾਰ ਸਿੰਘ, ਬਾਸਕਿਟਬਾਲ ਖਿਡਾਰੀ ਸੱਜਣ ਸਿੰਘ ਚੀਮਾ, ਹਾਕੀ ਖਿਡਾਰਨ ਰਾਜਬੀਰ ਕੌਰ ਸਮੇਤ ਪੰਜਾਬ ਦੇ ਕਈ ਵੱਡੇ ਖਿਡਾਰੀ ਸ਼ਾਮਲ ਹਨ। ਇਹ ਸਾਰੇ ਖਿਡਾਰੀ ਰਾਸ਼ਟਰਪਤੀ ਭਵਨ ਜਾ ਕੇ ਆਪਣੇ ਪੁਰਸਕਾਰ ਵਾਪਸ ਕਰਨਗੇ।

ਇਹ ਵੀ ਪੜ੍ਹੋ: 'ਕਿਸਾਨ ਅੰਦੋਲਨ' 'ਚ ਦਸੂਹਾ ਦੀ 11 ਸਾਲਾ ਬੱਚੀ ਬਣੀ ਚਰਚਾ ਦਾ ਵਿਸ਼ਾ, ਹੋ ਰਹੀ ਹੈ ਹਰ ਪਾਸੇ ਵਡਿਆਈ

ਦਿੱਲੀ ਰਵਾਨਾ ਹੋਣ ਤੋਂ ਪਹਿਲਾਂ ਖਿਡਾਰੀਆਂ ਦੇ ਕਦਮ ਦੀ ਸ਼ਲਾਘਾ ਕਰਨ ਅਤੇ ਉਨ੍ਹਾਂ ਦੀ ਹੌਂਸਲਾ ਅਫ਼ਜ਼ਾਈ ਕਰਨ ਲਈ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਵੀ ਇਥੇ ਪਹੁੰਚੇ, ਜਿਨ੍ਹਾਂ ਨੇ ਇਨ੍ਹਾਂ ਖਿਡਾਰੀਆਂ ਦੀ ਹੌਂਸਲਾ ਅਫ਼ਸਾਈ ਕਰਨ ਉਪਰੰਤ ਖਿਡਾਰੀਆਂ ਨੂੰ ਦਿੱਲੀ ਲਈ ਰਵਾਨਾ ਕੀਤਾ। ਇਥੇ ਦੱਸ ਦੇਈਏ ਕਿ ਫਤਿਹਗੜ੍ਹ ਸਾਹਿਬ ਤੋਂ ਵੀ ਖਿਡਾਰੀ ਜੁੜਨ ਤੋਂ ਬਾਅਦ ਹਰਿਆਣਾ  'ਚ ਸੋਨੀਪਤ ਤੋਂ ਵੀ ਇਨ੍ਹਾਂ ਦੇ ਨਾਲ ਖਿਡਾਰੀ ਜੁੜਨਗੇ ਅਤੇ ਸਰਕਾਰ ਵੱਲੋਂ ਦਿੱਤੇ ਗਏ ਪੁਰਸਕਾਰਾਂ ਨੂੰ ਵਾਪਸ ਕਰਨਗੇ।
ਇਹ ਵੀ ਪੜ੍ਹੋ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਸਬੰਧੀ ਕੈਪਟਨ ਵੱਲੋਂ ਲੋਗੋ ਜਾਰੀ

ਨੋਟ: ਖਿਡਾਰੀਆਂ ਵੱਲੋਂ ਲਏ ਗਏ ਇਸ ਫ਼ੈਸਲੇ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ

shivani attri

This news is Content Editor shivani attri