ਪੁਲਸ ਨੇ ਰੋਕੇ ਸੈਂਕੜੇ ਕਿਸਾਨ, ਅੱਗਿਓਂ ਥਾਣੇ ਮੂਹਰੇ ਮੋਰਚਾ ਲਾਉਣ ਦਾ ਹੀ ਹੋ ਗਿਆ ਐਲਾਨ
Wednesday, Mar 05, 2025 - 12:34 PM (IST)

ਸਮਰਾਲਾ/ਖੰਨਾ (ਵਿਪਨ/ਗਰਗ/ਵਰਮਾ ਸੱਚਦੇਵਾ): ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਚੰਡੀਗੜ੍ਹ ਵਿੱਚ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਗਿਆ ਹੈ। ਜਿਸ ਕਾਰਨ ਪੰਜਾਬ ਭਰ ਵਿਚ ਹਾਈਟੈਕ ਨਾਕੇ ਲਗਾ ਕੇ ਕਿਸਾਨਾਂ ਨੂੰ ਚੰਡੀਗੜ੍ਹ ਜਾਣ ਤੋਂ ਰੋਕਿਆ ਜਾ ਰਿਹਾ ਹੈ। ਚੰਡੀਗੜ੍ਹ ਨੂੰ ਜਾਣ ਵਾਲੀਆਂ ਮੁੱਖ ਸੜਕਾਂ 'ਤੇ ਵੱਡੀ ਗਿਣਤੀ ਵਿਚ ਪੁਲਸ ਫ਼ੋਰਸ ਤਾਇਨਾਤ ਹੈ। ਪੁਲਸ ਜ਼ਿਲ੍ਹਾ ਖੰਨਾ ਦੇ ਸਮਰਾਲਾ ਵਿਖੇ ਪੁਲਸ ਨੇ ਸੈਂਕੜੇ ਕਿਸਾਨਾਂ ਨੂੰ ਰੋਕਿਆ। ਇਹ ਕਿਸਾਨ ਚੰਡੀਗੜ੍ਹ ਜਾਣ 'ਤੇ ਅੜੇ ਹੋਏ ਸਨ। ਪਰ ਪੁਲਸ ਨੇ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸ਼ੁੱਕਰਵਾਰ ਨੂੰ ਵੀ ਐਲਾਨੀ ਗਈ ਛੁੱਟੀ, ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਸਮਰਾਲਾ ਵਿਚ ਰੋਕੇ ਗਏ ਕਿਸਾਨ ਮੋਗਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਨਾਲ ਸਬੰਧਤ ਹਨ। ਉਹ ਆਪਣਾ ਕਾਫਲਾ ਲੈ ਕੇ ਜਾ ਰਹੇ ਸੀ। ਪੁਲਿਸ ਚੌਕੀ ਦੇ ਬਾਹਰ ਪਹਿਲਾਂ ਹੀ ਬੈਰੀਕੇਡਿੰਗ ਕੀਤੀ ਗਈ ਸੀ। ਜਿਸ ਕਾਰਨ ਉਨ੍ਹਾਂ ਨੂੰ ਅੱਗੇ ਵਧਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਗੁੱਸੇ ਵਿੱਚ ਆਏ ਕਿਸਾਨਾਂ ਨੇ ਐਲਾਨ ਕੀਤਾ ਕਿ ਉਹ ਪੁਲਸ ਚੌਕੀ ਦੇ ਬਾਹਰ ਪੱਕਾ ਮੋਰਚਾ ਲਾਉਣਗੇ। ਦੂਜੇ ਪਾਸੇ, ਪੁਲਸ ਫੋਰਸ ਤਾਇਨਾਤ ਹੈ ਅਤੇ ਧਰਨੇ 'ਤੇ ਬੈਠੇ ਕਿਸਾਨਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਨੂੰ ਰਸਤੇ ਤੋਂ ਹਟਾਉਣ ਲਈ ਪੁਲਸ ਬਲ ਦੀ ਵਰਤੋਂ ਵੀ ਕੀਤੀ ਜਾ ਸਕਦੀ ਹੈ।
ਇਹ ਖ਼ਬਰ ਵੀ ਪੜ੍ਹੋ - ASI ਨੇ ਸਰਪੰਚ ਦੇ ਜੜ 'ਤਾ ਥੱਪੜ! 7 ਪਿੰਡਾਂ ਨੇ ਘੇਰ ਲਿਆ ਥਾਣਾ, ਮੌਕੇ 'ਤੇ ਹੀ ਹੋ ਗਿਆ ਐਕਸ਼ਨ (ਵੀਡੀਓ)
ਰਾਹ ਵਿਚ ਰੋਕੇ ਗਏ ਕਿਸਾਨਾਂ ਨੇ ਧਰਤੀ ਤੇ ਦਰੀਆਂ ਵਿਛਾ ਮਟਰ ਆਲੂ ਛਿਲਦੇ ਹੋਏ ਵੀ ਦਿਖਾਈ ਦਿੱਤੇ ਅਤੇ ਸ਼ਾਂਤਮਈ ਤਰੀਕੇ ਨਾਲ ਲਾਊਡ ਸਪੀਕਰ ਤੇ ਆਪਣਾ ਰੋਸ਼ ਪ੍ਰਦਰਸ਼ਨ ਰਹੇ ਹਨ ਧਰਨੇ ਤੇ ਬੈਠੇ ਕਿਸਾਨ ਚੰਡੀਗੜ੍ਹ ਜਾਣ ਲਈ ਬਾਰ-ਬਾਰ ਪੁਲਸ ਫੋਰਸ ਨੂੰ ਅਪੀਲ ਕਰਦੇ ਰਹੇ।
ਇਸ ਦੌਰਾਨ ਹੈਡੋ ਪੁਲਸ ਚੌਂਕੀ ਦੇ ਨਾਕੇ ਤੋਂ ਨਿਕਲਣ ਵਾਲੇ ਵਾਹਨਾਂ ਨੂੰ ਪੁਲਸ ਵੱਲੋਂ ਚੈਕਿੰਗ ਕੀਤੀ ਗਈ। ਦੋ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਕਿਸਾਨ ਸੰਗਠਨਾਂ ਦੀ ਮੀਟਿੰਗ ਬੇਸਿੱਟਾ ਰਹੀ। 24 ਘੰਟੇ ਪਹਿਲਾਂ, ਪੰਜਾਬ ਵਿਚ ਪੁਲਸ ਨੇ ਵੱਡੇ ਕਿਸਾਨ ਆਗੂਆਂ ਨੂੰ ਹਿਰਾਸਤ ਵਿਚ ਲੈ ਲਿਆ। ਇਸ ਤੋਂ ਬਾਅਦ ਅੱਜ ਫਿਰ ਕਿਸਾਨ ਸੰਗਠਨ ਚੰਡੀਗੜ੍ਹ ਵੱਲ ਵੱਧ ਰਹੇ ਹਨ। ਇਸ ਦੇ ਮੱਦੇਨਜ਼ਰ ਕਾਨੂੰਨ ਵਿਵਸਥਾ ਬਣਾਈ ਰੱਖਣਾ ਪੁਲਸ ਲਈ ਇਕ ਵੱਡੀ ਚੁਣੌਤੀ ਹੈ।
ਇਹ ਖ਼ਬਰ ਵੀ ਪੜ੍ਹੋ - ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ! ਲੱਗ ਗਈ ਸਖ਼ਤ ਡਿਊਟੀ
ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿਚ : DIG
ਜਦੋਂ ਸਮਰਾਲਾ ਵਿਚ ਵੱਡੀ ਗਿਣਤੀ ਵਿਚ ਕਿਸਾਨਾਂ ਨੂੰ ਰੋਕਿਆ ਗਿਆ, ਤਾਂ ਲੁਧਿਆਣਾ ਰੇਂਜ ਦੇ ਡੀ.ਆਈ.ਜੀ. ਨੀਲਾਂਬਰੀ ਜਗਦਲੇ ਖੁਦ ਸਥਿਤੀ ਦਾ ਜਾਇਜ਼ਾ ਲੈਣ ਲਈ ਪਹੁੰਚੇ। ਉਨ੍ਹਾਂ ਨੇ ਕਿਸਾਨਾਂ ਨੂੰ ਸਮਝਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਕਿਸਾਨ ਵਿਰੋਧ ਪ੍ਰਦਰਸ਼ਨ ਕਰਨ 'ਤੇ ਅੜੇ ਰਹੇ। ਇਸ ਮੌਕੇ ਡੀ.ਆਈ.ਜੀ. ਨੇ ਨਿਲਾਂਬਰੀ ਜਗਦਲੇ ਨੇ ਦੱਸਿਆ ਕਿ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿਚ ਹੈ ਅਤੇ ਕਿਸਾਨ ਅੱਗੇ ਵਧਣ ਤੋਂ ਰੋਕ ਲਏ ਹਨ ਅਤੇ ਉਹ ਸ਼ਾਂਤਮਈ ਤਰੀਕੇ ਨਾਲ ਇੱਥੇ ਸੜਕ ਦੇ ਇਕ ਸਾਈਡ 'ਤੇ ਹੀ ਬੈਠੇ ਹਨ। ਉਨ੍ਹਾਂ ਆਖਿਆ ਕਿ ਸਰਕਾਰ ਦੀ ਇਹ ਸਖ਼ਤ ਹਦਾਇਤ ਹੈ ਕਿ ਕਿਸੇ ਵੀ ਕਿਸਾਨ ਨੂੰ ਮੋਹਾਲੀ ਚੰਡੀਗੜ੍ਹ ਹੱਦ ਵੱਲ ਵਧਣ ਨਹੀਂ ਦਿੱਤਾ ਜਾਵੇਗਾ। ਫਿਲਹਾਲ ਪੁਲਸ ਸਮਰਾਲਾ ਦੇ ਹੇਡੋ ਪੁਲਿਸ ਚੌਂਕੀ ਅਤੇ ਕਈ ਹੋਰ ਥਾਵਾਂ 'ਤੇ ਨਾਕਾਬੰਦੀ ਕਰਕੇ ਚੰਡੀਗੜ੍ਹ ਧਰਨੇ ਤੇ ਜਾ ਰਹੇ ਕਿਸਾਨਾਂ ਨੂੰ ਥਾਂ-ਥਾਂ ਰੋਕਣ ਵਿਚ ਜੁਟੀ ਹੋਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8