ਦੀਪ ਸਿੱਧੂ ਵਲੋਂ ਕਿਸਾਨ ਜੱਥੇਬੰਦੀਆਂ ਨੂੰ ਖੁੱਲ੍ਹੀ ਚਿੱਠੀ, ਕਿਸਾਨੀ ਸੰਘਰਸ਼ ਬਾਰੇ ਲਿਖੀਆਂ ਇਹ ਗੱਲਾਂ
Friday, Jan 08, 2021 - 10:48 AM (IST)
ਚੰਡੀਗੜ੍ਹ (ਬਿਊਰੋ) — ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਪਿਛਲੇ ਡੇਢ ਮਹੀਨੇ ਤੋਂ ਦਿੱਲੀ ਦੀਆਂ ਬਰੂਹਾਂ ’ਤੇ ਡਟੇ ਹੋਏ ਹਨ। ਇਨ੍ਹਾਂ ਮਾਰੂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨਾਲ ਪੰਜਾਬੀ ਕਲਾਕਾਰ ਪਹਿਲੇ ਦਿਨ ਤੋਂ ਮੋਢੇ ਨਾਲ ਮੋਢਾ ਲਾ ਕੇ ਖੜ੍ਹੇ ਹਨ। ਪੰਜਾਬ ਦੇ ਪ੍ਰਸਿੱਧ ਗਾਇਕ ਤੇ ਅਦਾਕਾਰ ਦੀਪ ਸਿੱਧੂ ਪਹਿਲੇ ਦਿਨ ਤੋਂ ਕਿਸਾਨ ਜੱਥੇਬੰਦੀਆਂ ਨਾਲ ਜੁੜੇ ਹੋਏ ਹਨ। ਹਾਲ ਹੀ ’ਚ ਦੀਪ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਕਿਸਾਨ ਜੱਥੇਬੰਦੀਆਂ ਨੂੰ ਖੁੱਲ੍ਹੀ ਚਿੱਠੀ ਲਿਖੀ ਹੈ। ਇਸ ਚਿੱਠੀ ’ਚ ਦੀਪ ਸਿੱਧੂ ਨੇ ਕਿਸਾਨੀ ਮੋਰਚੇ ਬਾਰੇ ਖੁੱਲ੍ਹ ਕੇ ਗੱਲ ਕੀਤੀ ਹੈ। ਉਨ੍ਹਾਂ ਨੇ ਚਿੱਠੀ ’ਚ ਲਿਖਿਆ ਹੈ ਕਿ ਕਿਸਾਨ ਅੰਦੋਲਨ ਹੁਣ ਵੱਡਾ ਰੂਪ ਲੈ ਚੁੱਕਾ ਹੈ। ਇਹ ਅੰਦੋਲਨ ਇਤਿਹਾਸਕ ਪੜਾਅ ’ਤੇ ਆਣ ਖੜਿ੍ਹਆ ਹੈ। ਇਸ ਤਰ੍ਹਾਂ ਦੇ ਸੰਘਰਸ਼ ਸਾਂਝੇ ਇਤਫ਼ਾਕ ਨਾਲ ਜਿੱਤੇ ਜਾਂਦੇ ਹਨ। ਇਸ ਤੋਂ ਇਲਾਵਾ ਦੀਪ ਸਿੱਧੂ ਨੇ ਇਸ ਚਿੱਠੀ ’ਚ ਹੋਰ ਵੀ ਖ਼ਾਸ ਗੱਲਾਂ ਦਾ ਜ਼ਿਕਰ ਕੀਤਾ ਹੈ।
ਵੇਖੋ ਦੀਪ ਸਿੱਧੂ ਵਲੋਂ ਕਿਸਾਨ ਜੱਥੇਬੰਦੀਆਂ ਨੂੰ ਲਿਖੀ -
ਅੱਜ ਹੋਵੇਗੀ ਅਗਲੀ ਬੈਠਕ
ਦੱਸ ਦਈਏ ਕਿ ਕਿਸਾਨ ਜੱਥੇਬੰਦੀਆਂ ਤੇ ਕੇਂਦਰ ਸਰਕਾਰ ਦੀ ਅਗਲੀ ਬੈਠਕ ਅੱਜ ਯਾਨੀਕਿ 8 ਜਨਵਰੀ 2021 ਨੂੰ ਦੁਪਹਿਰ 2 ਵਜੇ ਹੋਵੇਗੀ। ਹੁਣ ਵੇਖਣਾ ਇਹ ਹੋਵੇਗਾ ਕਿ ਕਿਸਾਨ ਜੱਥੇਬੰਦੀਆਂ ਅਤੇ ਕੇਂਦਰ ਸਰਕਾਰ ਅੱਗੇ ਕੀ ਫ਼ੈਸਲਾ ਲੈਂਦੀਆਂ ਹਨ। ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ 30 ਦਸੰਬਰ 2020 ਨੂੰ 6ਵੇਂ ਦੌਰ ਦੀ ਬੈਠਕ ਹੋਈ ਸੀ, ਜਿਸ 'ਚ ਪਰਾਲੀ ਦੇ ਮੁੱਦੇ ਅਤੇ ਬਿਜਲੀ ਸੋਧ ਬਿੱਲ ਨੂੰ ਲੈ ਕੇ ਸਹਿਮਤੀ ਬਣੀ ਸੀ। ਅੱਜ ਦੀ ਬੈਠਕ 'ਚ ਉਮੀਦਾਂ ਤਾਂ ਇਹ ਲਾਈਆਂ ਜਾ ਰਹੀਆਂ ਸਨ ਕਿ ਕੋਈ ਨਾ ਕੋਈ ਹੱਲ ਜ਼ਰੂਰ ਨਿਕਲੇਗਾ ਪਰ 7ਵੇਂ ਦੌਰ ਦੀ ਗੱਲਬਾਤ ਵੀ ਫੇਲ੍ਹ ਰਹੀ। 7ਦੌਰ ਦੀ ਗੱਲਬਾਤ 'ਚ ਕੋਈ ਸਿੱਟਾ ਨਾ ਨਿਕਲਣ 'ਤੇ ਹੁਣ ਕਿਸਾਨ ਜਥੇਬੰਦੀਆਂ ਆਪਣਾ ਅੰਦੋਲਨ ਹੋਰ ਤੇਜ਼ ਕਰਨਗੀਆਂ। ਇਸ ਬਾਅਦ ਕਿਸਾਨ ਆਗੂਆਂ ਵਲੋਂ ਪਹਿਲਾਂ ਹੀ ਪ੍ਰੈੱਸ ਕਾਨਫਰੰਸ ਕਰ ਕੇ ਦੱਸਿਆ ਜਾ ਚੁੱਕਾ ਹੈ।
Posted by Facebook App on Thursday, August 27, 2015
ਬੇਸਿੱਟੀ ਰਹੀ 7ਵੇਂ ਦੌਰ ਦੀ ਬੈਠਕ
ਨਵੀਂ ਦਿੱਲੀ ਸਥਿਤ ਵਿਗਿਆਨ ਭਵਨ 'ਚ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਦੇ ਮੰਤਰੀਆਂ ਵਿਚਾਲੇ ਚੱਲੀ ਬੈਠਕ ਬੇਨਤੀਜਾ ਖ਼ਤਮ ਹੋਈ। ਕੇਂਦਰ ਸਰਕਾਰ ਅਤੇ ਕਿਸਾਨ ਵਿਚਕਾਰ 7ਵੇਂ ਦੌਰ ਦੀ ਬੈਠਕ ਹੋਈ ਸੀ। ਇਸ ਦੌਰਾਨ ਵੱਡੀ ਖ਼ਬਰ ਇਹ ਸਾਹਮਣੇ ਆਈ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਹਰ ਮਸਲੇ 'ਤੇ ਵਿਚਾਰ-ਚਰਚਾ ਕਰਨ ਲਈ ਤਿਆਰ ਹੈ ਪਰ ਤਿੰਨੋਂ ਖੇਤੀ ਕਾਨੂੰਨਾਂ ਨੂੰ ਮੂਲੋਂ ਰੱਦ ਕਰਨ ਲਈ ਤਿਆਰ ਨਹੀਂ ਹੈ। ਕੇਂਦਰ ਸਰਕਾਰ ਨੇ ਆਪਣਾ ਪੱਖ ਸਪੱਸ਼ਟ ਤੌਰ 'ਤੇ ਜ਼ਾਹਰ ਕਰਦਿਆਂ ਕਿਹਾ ਕਿ ਤਿੰਨੋਂ ਖੇਤੀ ਕਾਨੂੰਨ ਕਿਸੇ ਵੀ ਕੀਮਤ 'ਤੇ ਰੱਦ ਨਹੀਂ ਹੋਣਗੇ। ਕਿਸਾਨ ਚਾਹੁਣ ਤਾਂ ਐੱਮ. ਐੱਸ. ਪੀ. ਦੇ ਮੁੱਦੇ 'ਤੇ ਗਰੰਟੀ ਕਾਨੂੰਨ ਨੂੰ ਲੈ ਕੇ ਸਹਿਮਤੀ ਬਣਾਈ ਜਾ ਸਕਦੀ ਹੈ। ਇਸ ਦੌਰਾਨ ਕਿਸਾਨ ਜਥੇਬੰਦੀਆਂ ਦੀ ਆਪਣੇ ਪੱਖ 'ਤੇ ਅੜੀਆਂ ਰਹੀਆਂ ਅਤੇ ਬੈਠਕ ਤੋਂ ਅਸੰਤੁਸ਼ਟ ਜਾਪੀਆਂ। ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ 'ਤੇ ਅੜੇ ਹਨ। ਫ਼ਿਲਹਾਲ ਬੀਤੇ ਦਿਨ ਦੀ ਬੈਠਕ 'ਚ ਕਿਸੇ ਵੀ ਮੁੱਦੇ 'ਤੇ ਸਹਿਮਤੀ ਹੁੰਦੀ ਨਜ਼ਰ ਨਹੀਂ ਆਈ।
ਕਿਸਾਨ ਹੁਣ ਆਪਣਾ ਅੰਦੋਲਨ ਕਰਨਗੇ ਤਿੱਖਾ—
13 ਜਨਵਰੀ ਨੂੰ ਦੇਸ਼ ਭਰ 'ਚ 'ਕਿਸਾਨ ਸੰਕਲਪ ਦਿਵਸ' ਮਨਾਇਆ ਜਾਵੇਗਾ।
18 ਜਨਵਰੀ ਨੂੰ 'ਮਹਿਲਾ ਕਿਸਾਨ ਦਿਵਸ' ਮਨਾਇਆ ਜਾਵੇਗਾ।
23 ਜਨਵਰੀ ਨੂੰ ਸੁਭਾਸ਼ ਚੰਦਰ ਬੋਸ ਦੇ ਜਨਮ ਦਿਨ ਮੌਕੇ ਗਵਰਨਰ ਹਾਊਸ ਤੱਕ ਮਾਰਚ ਕੀਤਾ ਜਾਵੇਗਾ।
26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨ ਟਰੈਕਟਰਾਂ 'ਤੇ ਤਿੰਰਗਾ ਲਾ ਕੇ 'ਟਰੈਕਟਰ-ਟਰਾਲੀ ਪਰੇਡ' ਕੱਢਣਗੇ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।