ਸੰਘਰਸ਼ 'ਚ ਡਟੇ ਕਿਸਾਨਾਂ ਨੂੰ ਸਰਕਾਰ ਦਾ ਰਸਮੀ ਸੱਦਾ ਵੇਖ ਅਮਰਿੰਦਰ ਗਿੱਲ ਨੇ ਸਾਂਝੀ ਕੀਤੀ ਇਹ ਪੋਸਟ

Wednesday, Dec 30, 2020 - 10:05 AM (IST)

ਸੰਘਰਸ਼ 'ਚ ਡਟੇ ਕਿਸਾਨਾਂ ਨੂੰ ਸਰਕਾਰ ਦਾ ਰਸਮੀ ਸੱਦਾ ਵੇਖ ਅਮਰਿੰਦਰ ਗਿੱਲ ਨੇ ਸਾਂਝੀ ਕੀਤੀ ਇਹ ਪੋਸਟ

ਚੰਡੀਗੜ੍ਹ (ਬਿਊਰੋ) : ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਧਰਨੇ ਪ੍ਰਦਰਸ਼ਨ ਦਾ ਅੱਜ 35ਵਾਂ ਦਿਨ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਕੜਾਕੇ ਦੀ ਠੰਡ 'ਚ ਵੀ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਹਨ। ਇਸ ਦੌਰਾਨ ਕਿਸਾਨੀ ਅੰਦੋਲਨ ਨੂੰ ਵੱਖ-ਵੱਖ ਵਰਗਾਂ ਦਾ ਸਹਿਯੋਗ ਵੀ ਮਿਲ ਰਿਹਾ ਹੈ। ਅੰਦੋਲਨ ਨੂੰ ਕਲਾਕਾਰਾਂ ਦਾ ਵੀ ਸਮਰਥਨ ਮਿਲ ਰਿਹਾ ਹੈ। ਕਿਸਾਨਾਂ ਦਾ ਸਮਰਥਨ ਕਰਨ ਲਈ ਜਿਥੇ ਆਮ ਲੋਕ ਪਹੁੰਚ ਰਹੇ ਹਨ, ਉਥੇ ਹੀ ਪੰਜਾਬੀ ਗਾਇਕ ਤੇ ਅਦਾਕਾਰ ਵੀ ਪਹੁੰਚ ਰਹੇ ਹਨ। ਉਥੇ ਹੀ ਪੰਜਾਬੀ ਕਲਾਕਾਰ ਆਪਣੇ ਗੀਤਾਂ ਰਾਹੀਂ ਕਿਸਾਨਾਂ ਦਾ ਹੌਂਸਲਾ ਵਧਾ ਰਹੇ ਹਨ। ਹਾਲ ਹੀ 'ਚ ਪੰਜਾਬੀ ਗਾਇਕ ਤੇ ਅਦਾਕਾਰ ਅਮਰਿੰਦਰ ਗਿੱਲ ਸ਼ੋਸਲ ਮੀਡੀਆ 'ਤੇ ਬਹੁਤ ਘੱਟ ਸਰਗਰਮ ਰਹਿੰਦੇ ਹਨ। ਕਿਸਾਨਾਂ ਦੇ ਸੰਘਰਸ਼ ਨੂੰ ਕਾਮਯਾਬ ਹੋਣ ਦੀ ਦੁਆਵਾਂ ਕਰਦੇ ਹੋਏ ਅਮਰਿੰਦਰ ਗਿੱਲ ਨੇ ਲੰਬੇ ਅਰਸੇ ਤੋਂ ਬਾਅਦ ਕੁਝ ਪੋਸਟਾਂ ਸਾਂਝੀਆਂ ਕੀਤੀਆਂ ਹਨ। ਅਮਰਿੰਦਰ ਗਿੱਲ ਨੇ ਆਪਣੇ ਟਵਿੱਟਰ ਇਨ੍ਹਾਂ ਪੋਸਟਾਂ ਦੇ ਜਰੀਏ ਕਿਸਾਨਾਂ ਦਾ ਹੌਂਸਲਾ ਬੁਲੰਦ ਕੀਤਾ ਹੈ। ਇਸ ਤੋਂ ਇਲਾਵਾ ਹੋਰ ਵੀ ਕਲਾਕਾਰ ਹਨ, ਜੋ ਸੋਸ਼ਲ ਮੀਡੀਆ ਦੇ ਜਰੀਏ ਕਿਸਾਨਾਂ ਦਾ ਹੌਂਸਲਾ ਬੁਲੰਦ ਕਰ ਰਹੇ ਹਨ।

PunjabKesari

ਦੱਸ ਦਈਏ ਕਿ ਸਰਕਾਰ ਨੇ ਕਿਸਾਨਾਂ ਨੂੰ 30 ਦਸੰਬਰ ਯਾਨੀ ਕਿ ਅੱਜ ਗੱਲਬਾਤ ਕਰਨ ਦਾ ਰਸਮੀ ਸੱਦਾ ਦਿੱਤਾ ਹੈ। ਕਿਸਾਨਾਂ ਨੇ ਇਸ ਪ੍ਰਸਤਾਵ ਨੂੰ ਮੰਨ ਲਿਆ ਪਰ ਨਾਲ ਹੀ ਅੰਦੋਲਨ ਨੂੰ ਹੋਰ ਵੱਡਾ ਕਰਨ ਦੀ ਤਿਆਰੀ ਵੀ ਕਿਸਾਨਾਂ ਨੇ ਕਰ ਰੱਖੀ ਹੈ। ਕਿਸਾਨ ਜਥੇਬੰਦੀਆਂ ਨੇ 30 ਦਸਬੰਰ ਯਾਨੀਕਿ ਅੱਜ ਗੱਲਬਾਤ ਮਗਰੋਂ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ। ਕਿਸਾਨ ਜਥੇਬੰਦੀਆਂ ਨੇ 30 ਦਸੰਬਰ ਨੂੰ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਹੋਇਆ ਸੀ ਪਰ ਸੂਤਰਾਂ ਮੁਤਾਬਕ ਸਰਕਾਰ ਨਾਲ ਗੱਲਬਾਤ ਕਾਰਨ ਇਹ ਮਾਰਚ ਹੁਣ 31 ਦਸੰਬਰ ਨੂੰ ਕੱਢਿਆ ਜਾਵੇਗਾ। ਕਿਸਾਨ ਜਥੇਬੰਦੀਆਂ ਦੇ ਆਗੂਆਂ ਮੁਤਾਬਕ ਕਿਸਾਨਾਂ ਨੂੰ ਇਸ ਗੱਲ ਦਾ ਅੰਦਾਜ਼ਾ ਹੈ ਕਿ 30 ਦਸੰਬਰ ਨੂੰ ਹੋਣ ਜਾ ਰਹੀ ਗੱਲਬਾਤ 'ਚ ਜੇਕਰ ਕੋਈ ਸਿੱਟਾ ਨਹੀਂ ਨਿਕਲੇਗਾ ਤਾਂ ਅਜਿਹੇ 'ਚ ਅੰਦੋਲਨ ਲੰਬਾ ਚੱਲ ਸਕਦਾ ਹੈ। ਇਸ ਸਭ ਨੂੰ ਵੇਖ ਦੇ ਹੋਏ ਪੰਜਾਬੀ ਕਲਾਕਾਰ ਵਾਹਿਗੁਰੂ ਅੱਗੇ ਅਰਦਾਸਾਂ ਕਰ ਰਹੇ ਹਨ ਕਿ ਅੱਜ ਇਸ ਗੱਲਬਾਤ ਦੌਰਾਨ ਕੋਈ ਸਿੱਟਾ ਜ਼ਰੂਰ ਨਿਕਲੇ। 

PunjabKesari

ਅਮਰਿੰਦਰ ਗਿੱਲ ਤੇ ਕਾਰਜ ਗਿੱਲ ਨੇ ਚੁੱਕਿਆ ਵੱਡਾ ਕਦਮ
ਅਮਰਿੰਦਰ ਗਿੱਲ ਤੇ ਉਨ੍ਹਾਂ ਦੇ ਭਰਾ ਕਾਰਜ ਗਿੱਲ ਦੀ ਕੰਪਨੀ ‘ਰਿਧਮ ਬੁਆਏਜ਼ ਐਂਟਰਟੇਨਮੈਂਟ’ ਨੇ ਵੀ ਕਿਸਾਨੀ ਸੰਘਰਸ਼ ’ਚ ਆਪਣਾ ਸਮਰਥਨ ਵਧਾਉਂਦਿਆਂ ਹੁਣ ਵੱਡਾ ਕਦਮ ਚੁੱਕਿਆ। ਦਰਅਸਲ ਉਨ੍ਹਾਂ ਦੀ ਕੰਪਨੀ ‘ਰਿਧਮ ਬੁਆਏਜ਼ ਐਂਟਰਟੇਨਮੈਂਟ’ ਨੇ ‘ਜੀਓ ਸਾਵਨ’ ਤੋਂ ਆਪਣਾ ਸਾਰਾ ਕੰਟੈਂਟ ਹਟਾਉਣ ਦੀ ਗੱਲ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਸੀ। ‘ਰਿਧਮ ਬੁਆਏਜ਼ ਐਂਟਰਟੇਨਮੈਂਟ’ ਨੇ ਫੇਸਬੁੱਕ ’ਤੇ ਇਕ ਪੋਸਟ ਸਾਂਝੀ ਕਰਦਿਆਂ ਲਿਖਿਆ ਸੀ, ‘‘ਰਿਧਮ ਬੁਆਏਜ਼ ਐਂਟਰਟੇਨਮੈਂਟ’ ਵਲੋਂ ਪਹਿਲਾਂ ਤੋਂ ਹੀ ਕਿਸਾਨਾਂ ਨੂੰ ਬਿਨਾਂ ਸ਼ਰਤ ਸਮਰਥਨ ਦਿੱਤਾ ਜਾ ਰਿਹਾ ਹੈ ਤੇ ਅਸੀਂ ਅੰਦੋਲਨ ’ਚ ਕਿਸਾਨਾਂ ਦੇ ਨਾਲ ਹਾਂ। ਇਸ ਤੋਂ ਇਲਾਵਾ ਅਸੀਂ ‘ਜੀਓ ਸਾਵਨ’ ਡਿਜੀਟਲ ਸਟੋਰ ਤੋਂ ਆਪਣਾ ਸਾਰਾ ਕੰਟੈਂਟ ਹਟਾਉਣ ਦਾ ਫ਼ੈਸਲਾ ਕੀਤਾ ਹੈ। ਜ਼ਿਆਦਾਤਰ ਕੰਟੈਂਟ ਪਹਿਲਾਂ ਹੀ ਉਕਤ ਸਟੋਰ ਤੋਂ ਹਟਾ ਦਿੱਤਾ ਗਿਆ ਹੈ ਤੇ ਅਸੀਂ ਬਾਕੀ ਕੰਟੈਂਟ ਨੂੰ ਵੀ ਹਟਾਉਣ ਦਾ ਹੁਕਮ ਭੇਜ ਦਿੱਤਾ ਹੈ।’

PunjabKesari

ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ 
ਦਿੱਲੀ ਦੀਆਂ ਹੱਦਾਂ 'ਤੇ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਅੱਜ ਫਿਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਚਰਚਾ ਛਿੜੀ ਹੈ। ਦਿੱਲੀ ਦੇ ਸਿੰਘੂ, ਟਿਕਰੀ ਤੇ ਕੁੰਡਲੀ ਬਾਰਡਰ 'ਤੇ ਅੰਦੋਲਨਕਾਰੀ ਕਿਸਾਨਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ।

PunjabKesari

PunjabKesari

 

ਨੋਟ - ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ਵਿਚ ਜ਼ਰੂਰ ਦੱਸੋ।


author

sunita

Content Editor

Related News