ਕੈਨੇਡਾ ਤੋਂ ਦਿੱਲੀ ਪਹੁੰਚੇ ਐਲੀ ਮਾਂਗਟ, ਇਸ ਕਿਸਾਨ ਦੇ ਪੋਤੇ-ਪੋਤੀਆਂ ਦੀ ਕਰਨਗੇ ਮਦਦ (ਵੀਡੀਓ)

Saturday, Dec 26, 2020 - 11:17 AM (IST)

ਚੰਡੀਗੜ੍ਹ (ਬਿਊਰੋ) - ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਕਈ ਦਿਨਾਂ ਤੋਂ ਦਿੱਲੀ ਦੀਆਂ ਬਰੂਹਾਂ 'ਤੇ ਲਗਾਤਾਰ ਡਟੇ ਹੋਏ ਹਨ। ਇਸ ਦੌਰਾਨ ਕਿਸਾਨੀ ਅੰਦੋਲਨ ਨੂੰ ਵੱਖ-ਵੱਖ ਵਰਗਾਂ ਦਾ ਸਹਿਯੋਗ ਵੀ ਮਿਲ ਰਿਹਾ ਹੈ। ਉਥੇ ਹੀ ਵੱਖ-ਵੱਖ ਗਾਇਕ ਵੀ  ਆਪਣੀ ਹਾਜ਼ਰੀ ਲਾਉਣ ਦਿੱਲੀ ਮੋਰਚੇ 'ਤੇ ਪਹੁੰਚ ਰਹੇ ਹਨ। ਹਾਲਾਂਕਿ ਕੁਝ ਕਲਾਕਾਰ ਅਜਿਹੇ ਵੀ ਹਨ, ਜੋ ਪਹਿਲੇ ਦਿਨ ਤੋਂ ਹੀ ਦਿੱਲੀ ਮੋਰਚੇ 'ਤੇ ਡਟੇ ਹੋਏ ਹਨ। ਉਥੇ ਹੀ ਪੰਜਾਬੀ ਗਾਇਕ ਐਲੀ ਮਾਂਗਟ ਵੀ ਕੈਨੇਡਾ ਤੋਂ ਦਿੱਲੀ ਪਹੁੰਚੇ ਹਨ। ਉਨ੍ਹਾਂ ਨੇ ਦਿੱਲੀ ਪਹੁੰਚ ਕੇ ਕਿਸਾਨ ਅੰਦੋਲਨ ਨੂੰ ਆਪਣਾ ਪੂਰਾ ਸਮਰਥਨ ਦਿੱਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਿਸਾਨ ਹਮੇਸ਼ਾ ਹੀ ਆਪਣੇ ਵੱਖ-ਵੱਖ ਤਰੀਕਿਆਂ ਨਾਲ ਸਾਰਿਆਂ ਦਾ ਸਮਰਥਨ ਕਰਦੇ ਹਨ ਤਾਂ ਸਾਡਾ ਵੀ ਫਰਜ ਬਣਦਾ ਹੈ ਕਿ ਇਸ ਸਮੇਂ ਅਸੀਂ ਵੀ ਕਿਸਾਨਾਂ ਨਾਲ ਖੜ੍ਹੇ ਹੋਈਏ। ਅਸੀਂ ਕੈਨੇਡਾ ’ਚ ਕਿਸਾਨ ਅੰਦੋਲਨ ਦੇ ਸਮਰਥਨ ’ਚ ਅਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਰੈਲੀਆਂ ਕੱਢੀਆਂ ਸਨ। 

ਇਸ ਤੋਂ ਇਲਾਵਾ ਐਲੀ ਮਾਂਗਟ ਨੇ ਕਿਹਾ ਕਿ ਇਕ ਬਜ਼ਰੁਗ ਦੀ ਵੀਡੀਓ ਵਾਇਰਲ ਹੋਈ ਸੀ, ਜਿਸ ’ਚ ਬਜ਼ਰੁਗ ਰੌਂਦਾ ਹੋਇਆ ਨਜ਼ਰ ਆਇਆ ਸੀ। ਐਲੀ ਮਾਂਗਟ ਨੇ ਕਿਹਾ ਮੈਂ ਉਸ ਬਜ਼ਰੁਗ ਨੂੰ ਲੱਭਣਾ ਹੈ, ਮੈਂ ਉਸ ਦੇ ਪੋਤੇ-ਪੋਤੀਆਂ ਲਈ ਜੋ ਬਣਦਾ, ਉਨ੍ਹਾਂ ਦੀ ਮਦਦ ਕਰਾਂਗਾ। ਇਸ ਬਾਰੇ ਮੈਂ ਇਕ ਪੋਸਟ ਵੀ ਸਾਂਝੀ ਕੀਤੀ ਸੀ। 

ਗੀਤ ਗਾ ਕੇ ਐਲੀ ਮਾਂਗਟ ਨੇ ਕੀਤਾ ਕਿਸਾਨਾਂ ਦਾ ਸਮਰਥਨ
ਇਸ ਦੌਰਾਨ ਕਿਸਾਨ ਅੰਦੋਲਨ ਦਾ ਸਮਰਥਨ ਕਰਦਿਆਂ ਐਲੀ ਮਾਂਗਟ ਨੇ ਗੀਤ ਵੀ ਗਾਇਆ, ਜਿਸ ਦੀਆਂ ਲਾਈਨਾਂ ਸਨ ‘ਹੋ ਗਿਆ ਜੇ ਬਾਗੀ ਕਿਰਸਾਨ ਦਿੱਲੀਏ ਨੀ ਤੈਥੋ ਸਾਂਭਿਆ ਨਹੀਂ ਜਾਣਾ।’ ਉਨ੍ਹਾਂ ਨੇ ਕਿਹਾ ਜਦੋਂ ਤੱਕ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰੇਗੀ, ਅਸੀਂ ਦਿੱਲੀ ਦੀਆਂ ਬਰੂਹਾਂ ਤੋਂ ਨਹੀਂ ਉੱਠਾਂਗੇ।

PunjabKesari

ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ 
ਦਿੱਲੀ ਦੀਆਂ ਹੱਦਾਂ 'ਤੇ ਕੜਾਕੇ ਦੀ ਠੰਢ ਦੇ ਬਾਵਜੂਦ ਕਿਸਾਨਾਂ ਦੇ ਹੌਸਲੇ ਬੁਲੰਦ ਹਨ। ਇਸ ਵੇਲੇ ਦਿੱਲੀ ਨੂੰ ਤਕਰੀਬਨ ਚੁਫੇਰਿਓਂ ਘੇਰਿਆ ਹੋਇਆ ਹੈ। ਅੱਜ ਫਿਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਦੀ ਚਰਚਾ ਛਿੜੀ ਹੈ। ਦਿੱਲੀ ਦੇ ਸਿੰਘੂ, ਟਿਕਰੀ ਤੇ ਕੁੰਡਲੀ ਬਾਰਡਰ 'ਤੇ ਅੰਦੋਲਨਕਾਰੀ ਕਿਸਾਨਾਂ ਦੀ ਗਿਣਤੀ ਵਧਦੀ ਹੀ ਜਾ ਰਹੀ ਹੈ।

 
 
 
 
 
 
 
 
 
 
 
 
 
 
 
 

A post shared by Elly Mangat (@ellymangat)

ਰੋਸ ਪ੍ਰਦਰਸ਼ਨ 'ਚ ਆਪਣੀ ਸ਼ਮੂਲੀਅਤ ਵਧਾ ਕੇ ਰੱਖਣ ਦਾ ਕਿਸਾਨਾਂ ਨੇ ਕੱਢਿਆ ਨਵਾਂ ਤਰੀਕਾ 
ਪੰਜਾਬ ਦੇ ਕਿਸਾਨ ਧਰਨੇ ਦੇ ਪਹਿਲੇ ਦਿਨ ਤੋਂ ਹੀ ਇੱਥੇ ਹਨ। ਇਸੇ ਲਈ ਹੁਣ ਉਨ੍ਹਾਂ ਇਸ ਰੋਸ ਪ੍ਰਦਰਸ਼ਨ 'ਚ ਆਪਣੀ ਸ਼ਮੂਲੀਅਤ ਵਧਾ ਕੇ ਰੱਖਣ ਦਾ ਨਵਾਂ ਤਰੀਕਾ ਕੱਢਿਆ ਹੈ। ਅੰਦੋਲਨ ਲੰਮਾ ਖਿੱਚਦਾ ਵੇਖ ਕੇ ਹੁਣ ਕਿਸਾਨ ਵਾਰੀ-ਸਿਰ ਇੱਥੇ ਰਿਹਾ ਕਰਨਗੇ ਭਾਵ ਉਨ੍ਹਾਂ ਨੇ ਰੋਟੇਸ਼ਨ ਦੇ ਹਿਸਾਬ ਨਾਲ ਡਿਊਟੀਆਂ ਬੰਨ੍ਹ ਲਈਆਂ ਹਨ। ਜਿਹੜੇ ਕਿਸਾਨ ਪਹਿਲੇ ਦਿਨ ਤੋਂ ਗਏ ਹੋਏ ਹਨ, ਉਹ ਹੁਣ ਟ੍ਰਾਲੀਆਂ 'ਚ ਪਰਤ ਰਹੇ ਹਨ ਤੇ ਉਨ੍ਹਾਂ ਹੀ ਟ੍ਰਾਲੀਆਂ 'ਚ ਦੂਜੇ ਨਵੇਂ ਕਿਸਾਨ ਧਰਨੇ ਵਾਲੀ ਥਾਂ 'ਤੇ ਪੁੱਜ ਰਹੇ ਹਨ।

ਨੋਟ - ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ਵਿਚ ਜ਼ਰੂਰ ਦੱਸੋ।


sunita

Content Editor

Related News