ਉੱਤਰ ਤੋਂ ਲੈ ਕੇ ਦੱਖਣ ਤੱਕ ਵਿਸ਼ਾਲ ਰੂਪ ਲੈ ਚੁੱਕੈ 'ਕਿਸਾਨ ਅੰਦੋਲਨ', ਹਰਫ ਚੀਮਾ ਨੇ ਸਾਂਝੀ ਕੀਤੀ ਵੀਡੀਓ

01/07/2021 12:01:29 PM

ਚੰਡੀਗੜ੍ਹ (ਬਿਊਰੋ) – ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਕੜਾਕੇ ਦੀ ਠੰਡ 'ਚ ਵੀ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਹਨ। ਇਨ੍ਹਾਂ ਮਾਰੂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨਾਲ ਪੰਜਾਬੀ ਕਲਾਕਾਰ ਭਾਈਚਾਰਾ ਦਿੱਲੀ ਦੀਆਂ ਬਰੂਹਾਂ 'ਤੇ ਡਟਿਆ ਹੋਇਆ ਹੈ। ਪਹਿਲੇ ਦਿਨ ਤੋਂ ਗਾਇਕ ਹਰਫ ਚੀਮਾ ਕਿਸਾਨਾਂ ਨਾਲ ਡਟੇ ਹੋਏ ਹਨ, ਉਨ੍ਹਾਂ ਨੇ ਹਾਲ ਹੀ 'ਚ ਇਕ ਵੀਡੀਓ ਪੋਸਟ ਕੀਤੀ ਹੈ, ਜਿਸ 'ਚ ਉਨ੍ਹਾਂ ਨੇ ਦੱਸਿਆ ਹੈ ਕਿ ਇਹ ਕਿਸਾਨ ਅੰਦੋਲਨ ਸਾਊਥ 'ਚ ਵੀ ਬਹੁਤ ਵੱਡਾ ਰੂਪ ਲੈ ਚੁੱਕਿਆ ਹੈ। ਉਨਾਂ ਕਿਹਾ, ਜਿੰਨਾ ਕਿਸਾਨ ਅੰਦੋਲਨ ਨੌਰਥ 'ਚ ਤੇਜ ਹੈ, ਉਨ੍ਹਾਂ ਹੀ ਸਾਊਥ 'ਚ ਹੈ। ਹਰਫ ਚੀਮਾ ਨੇ ਕਿਹਾ ਕਿ ਇਹ ਬੰਦਾ ਗਵਾਹ ਹੈ ਕਿ ਸਾਊਥ 'ਚ ਇਹ ਅੰਦੋਲਨ ਕਾਫ਼ੀ ਵਿਸ਼ਾਲ ਰੂਪ ਲੈ ਚੁੱਕਾ ਹੈ। ਇਹ ਵਿਅਕਤੀ 12 ਬੰਦਿਆਂ ਦੇ ਸਮੂਹ 'ਚ ਦਿੱਲੀ ਆਇਆ ਹੈ। 
ਦੱਸ ਦਈਏ ਕਿ ਕਈ ਕਲਾਕਾਰ ਸੋਸ਼ਲ ਮੀਡੀਆ ਰਾਹੀਂ ਕਿਸਾਨਾਂ ਦੇ ਹੌਂਸਲੇ ਨੂੰ ਬੁਲੰਦ ਕਰ ਰਹੇ ਹਨ। ਕੜਾਕੇ ਦੀ ਠੰਡ ਅਤੇ ਮੀਂਹ ਕਿਸਾਨਾਂ ਨੂੰ ਰੋਕਣ 'ਚ ਅਸਫ਼ਲ ਸਾਬਤ ਹੋਇਆ। 

 

 
 
 
 
 
View this post on Instagram
 
 
 
 
 
 
 
 
 
 
 

A post shared by Harf Cheema (ਹਰਫ) (@harfcheema)

ਬੇਸਿੱਟੀ ਰਹੀ 7ਵੇਂ ਦੌਰ ਦੀ ਬੈਠਕ
ਨਵੀਂ ਦਿੱਲੀ ਸਥਿਤ ਵਿਗਿਆਨ ਭਵਨ 'ਚ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਦੇ ਮੰਤਰੀਆਂ ਵਿਚਾਲੇ ਚੱਲੀ ਬੈਠਕ ਬੇਨਤੀਜਾ ਖ਼ਤਮ ਹੋਈ। ਕੇਂਦਰ ਸਰਕਾਰ ਅਤੇ ਕਿਸਾਨ ਵਿਚਕਾਰ 7ਵੇਂ ਦੌਰ ਦੀ ਬੈਠਕ ਹੋਈ ਸੀ। ਇਸ ਦੌਰਾਨ ਵੱਡੀ ਖ਼ਬਰ ਇਹ ਸਾਹਮਣੇ ਆਈ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਹਰ ਮਸਲੇ 'ਤੇ ਵਿਚਾਰ-ਚਰਚਾ ਕਰਨ ਲਈ ਤਿਆਰ ਹੈ ਪਰ ਤਿੰਨੋਂ ਖੇਤੀ ਕਾਨੂੰਨਾਂ ਨੂੰ ਮੂਲੋਂ ਰੱਦ ਕਰਨ ਲਈ ਤਿਆਰ ਨਹੀਂ ਹੈ। ਕੇਂਦਰ ਸਰਕਾਰ ਨੇ ਆਪਣਾ ਪੱਖ ਸਪੱਸ਼ਟ ਤੌਰ 'ਤੇ ਜ਼ਾਹਰ ਕਰਦਿਆਂ ਕਿਹਾ ਕਿ ਤਿੰਨੋਂ ਖੇਤੀ ਕਾਨੂੰਨ ਕਿਸੇ ਵੀ ਕੀਮਤ 'ਤੇ ਰੱਦ ਨਹੀਂ ਹੋਣਗੇ। ਕਿਸਾਨ ਚਾਹੁਣ ਤਾਂ ਐੱਮ. ਐੱਸ. ਪੀ. ਦੇ ਮੁੱਦੇ 'ਤੇ ਗਰੰਟੀ ਕਾਨੂੰਨ ਨੂੰ ਲੈ ਕੇ ਸਹਿਮਤੀ ਬਣਾਈ ਜਾ ਸਕਦੀ ਹੈ।
ਇਸ ਦੌਰਾਨ ਕਿਸਾਨ ਜਥੇਬੰਦੀਆਂ ਦੀ ਆਪਣੇ ਪੱਖ 'ਤੇ ਅੜੀਆਂ ਰਹੀਆਂ ਅਤੇ ਬੈਠਕ ਤੋਂ ਅਸੰਤੁਸ਼ਟ ਜਾਪੀਆਂ। ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ 'ਤੇ ਅੜੇ ਹਨ। ਫ਼ਿਲਹਾਲ ਬੀਤੇ ਦਿਨ ਦੀ ਬੈਠਕ 'ਚ ਕਿਸੇ ਵੀ ਮੁੱਦੇ 'ਤੇ ਸਹਿਮਤੀ ਹੁੰਦੀ ਨਜ਼ਰ ਨਹੀਂ ਆਈ। 

 
 
 
 
 
View this post on Instagram
 
 
 
 
 
 
 
 
 
 
 

A post shared by Harf Cheema (ਹਰਫ) (@harfcheema)

8 ਜਨਵਰੀ ਨੂੰ ਹੋਵੇਗੀ ਅਗਲੀ ਬੈਠਕ
ਦੱਸਣਯੋਗ ਹੈ ਕਿ ਅਗਲੀ ਬੈਠਕ 8 ਜਨਵਰੀ 2021 ਨੂੰ ਦੁਪਹਿਰ 2 ਵਜੇ ਹੋਵੇਗੀ। ਹੁਣ ਵੇਖਣਾ ਇਹ ਹੋਵੇਗਾ ਕਿ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਅੱਗੇ ਕੀ ਫ਼ੈਸਲਾ ਲੈਂਦੀਆਂ ਹਨ। ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ 30 ਦਸੰਬਰ 2020 ਨੂੰ 6ਵੇਂ ਦੌਰ ਦੀ ਬੈਠਕ ਹੋਈ ਸੀ, ਜਿਸ 'ਚ ਪਰਾਲੀ ਦੇ ਮੁੱਦੇ ਅਤੇ ਬਿਜਲੀ ਸੋਧ ਬਿੱਲ ਨੂੰ ਲੈ ਕੇ ਸਹਿਮਤੀ ਬਣੀ ਸੀ। ਅੱਜ ਦੀ ਬੈਠਕ 'ਚ ਉਮੀਦਾਂ ਤਾਂ ਇਹ ਲਾਈਆਂ ਜਾ ਰਹੀਆਂ ਸਨ ਕਿ ਕੋਈ ਨਾ ਕੋਈ ਹੱਲ ਜ਼ਰੂਰ ਨਿਕਲੇਗਾ ਪਰ 7ਵੇਂ ਦੌਰ ਦੀ ਗੱਲਬਾਤ ਵੀ ਫੇਲ੍ਹ ਰਹੀ।  7ਦੌਰ ਦੀ ਗੱਲਬਾਤ 'ਚ ਕੋਈ ਸਿੱਟਾ ਨਾ ਨਿਕਲਣ 'ਤੇ ਹੁਣ ਕਿਸਾਨ ਜਥੇਬੰਦੀਆਂ ਆਪਣਾ ਅੰਦੋਲਨ ਹੋਰ ਤੇਜ਼ ਕਰਨਗੀਆਂ। ਇਸ ਬਾਅਦ ਕਿਸਾਨ ਆਗੂਆਂ ਵਲੋਂ ਪਹਿਲਾਂ ਹੀ ਪ੍ਰੈੱਸ ਕਾਨਫਰੰਸ ਕਰ ਕੇ ਦੱਸਿਆ ਜਾ ਚੁੱਕਾ ਹੈ। 

 
 
 
 
 
View this post on Instagram
 
 
 
 
 
 
 
 
 
 
 

A post shared by Harf Cheema (ਹਰਫ) (@harfcheema)

ਕਿਸਾਨ ਹੁਣ ਆਪਣਾ ਅੰਦੋਲਨ ਕਰਨਗੇ ਤਿੱਖਾ—
7 ਜਨਵਰੀ ਨੂੰ ਕਿਸਾਨਾਂ ਵਲੋਂ ਟਰੈਕਟਰ ਮਾਰਚ ਕੱਢਿਆ ਜਾਵੇਗਾ।
13 ਜਨਵਰੀ ਨੂੰ ਦੇਸ਼ ਭਰ 'ਚ 'ਕਿਸਾਨ ਸੰਕਲਪ ਦਿਵਸ' ਮਨਾਇਆ ਜਾਵੇਗਾ।
18 ਜਨਵਰੀ ਨੂੰ 'ਮਹਿਲਾ ਕਿਸਾਨ ਦਿਵਸ' ਮਨਾਇਆ ਜਾਵੇਗਾ।
23 ਜਨਵਰੀ ਨੂੰ ਸੁਭਾਸ਼ ਚੰਦਰ ਬੋਸ ਦੇ ਜਨਮ ਦਿਨ ਮੌਕੇ ਗਵਰਨਰ ਹਾਊਸ ਤੱਕ ਮਾਰਚ ਕੀਤਾ ਜਾਵੇਗਾ।
26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨ ਟਰੈਕਟਰਾਂ 'ਤੇ ਤਿੰਰਗਾ ਲਾ ਕੇ 'ਟਰੈਕਟਰ-ਟਰਾਲੀ ਪਰੇਡ' ਕੱਢਣਗੇ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।

sunita

This news is Content Editor sunita