ਕਿਸਾਨ ਅੰਦੋਲਨ 'ਚ ਬਜ਼ੁਰਗ ਬਾਬੇ ਨੇ ਦਿਖਾਇਆ ਆਪਣਾ ਜਜ਼ਬਾ, ਰਣਜੀਤ ਬਾਵਾ ਨੇ ਸਾਂਝੀ ਕੀਤੀ ਵੀਡੀਓ

01/07/2021 11:26:12 AM

ਚੰਡੀਗੜ੍ਹ (ਬਿਊਰੋ) : ਪੰਜਾਬੀ ਗਾਇਕ ਰਣਜੀਤ ਬਾਵਾ ਨੇ ਆਪਣੇ ਇੰਸਟਾਗ੍ਰਾਮ 'ਤੇ ਇਕ ਬਜ਼ੁਰਗ ਬਾਬੇ ਦੇ ਜੋਸ਼ ਵਾਲੀ ਵੀਡੀਓ ਨੂੰ ਦਰਸ਼ਕਾਂ ਨਾਲ ਸ਼ੇਅਰ ਕੀਤਾ ਹੈ। ਇਸ ਵੀਡੀਓ 'ਚ ਇਕ ਬਜ਼ੁਰਗ ਬਾਬਾ ਅਤੇ ਕੁਝ ਨੌਜਵਾਨ ਕਿਸਾਨੀ ਝੰਡਾ ਲੈ ਕੇ ਸੜਕਾਂ 'ਤੇ ਥਿਰਕਦੇ ਹੋਏ ਨਜ਼ਰ ਆ ਰਹੇ ਹਨ। ਵੀਡੀਓ 'ਚ ਰਣਜੀਤ ਬਾਵਾ ਦਾ ਹਾਲ ਹੀ 'ਚ ਆਇਆ ਗੀਤ 'ਫਤਿਹ ਆ' ਸੁਣਨ ਨੂੰ ਮਿਲ ਰਿਹਾ ਹੈ। ਗਾਇਕ ਰਣਜੀਤ ਬਾਵਾ ਨੇ ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਕੈਪਸ਼ਨ 'ਚ ਲਿਖਿਆ ਹੈ, 'ਚੜ੍ਹਦੀ ਕਲਾ ਵਾਲੇ ਲੋਕ...ਬਾਬਾ ਸੁੱਖ ਰੱਖੇ ਤੇ ਏਵੇਂ ਹਿੰਮਤ ਬਖ਼ਸ਼ ਸਾਰੇ ਵੀਰਾਂ ਨੂੰ...ਫਤਿਹ ਆ।' ਇਹ ਵੀਡੀਓ ਦਰਸ਼ਕਾਂ ਨੂੰ ਖ਼ੂਬ ਪਸੰਦ ਆ ਰਹੀ ਹੈ। 

 
 
 
 
 
 
 
 
 
 
 
 
 
 
 
 

A post shared by Ranjit Bawa( ਰਣਜੀਤ ਬਾਵਾ ) (@ranjitbawa)

ਦੱਸ ਦਈਏ ਕਿਸਾਨ ਪਿਛਲੇ ਕਈ ਦਿਨਾਂ ਤੋਂ ਮਾਰੂ ਬਿੱਲਾਂ ਨੂੰ ਰੱਦ ਕਰਨ ਲਈ ਸ਼ਾਂਤਮਈ ਢੰਗ ਨਾਲ ਅੰਦੋਲਨ ਕਰ ਰਹੇ ਹਨ। ਪਿਛਲੇ ਕੁਝ ਦਿਨਾਂ ਤੋਂ ਜਦੋਂ ਤੋਂ ਦਿੱਲੀ ਧਰਨਾ ਸ਼ੁਰੂ ਹੈ। ਰਣਜੀਤ ਬਾਵਾ ਉਦੋਂ ਤੋਂ ਹੀ ਕਿਸਾਨਾਂ ਨੂੰ ਲਗਾਤਾਰ ਸੁਪੋਰਟ ਕਰ ਰਹੇ ਹਨ। ਉਹ ਕਿਸਾਨ ਦਿੱਲੀ ਧਰਨੇ ਉੱਤੇ ਵੀ ਜਾ ਕੇ ਆਏ ਹਨ ਤੇ ਆਪਣੇ ਗੀਤਾਂ ਰਾਹੀਂ ਵੀ ਕਿਸਾਨਾਂ ਨੂੰ ਲਗਾਤਾਰ ਸੁਪੋਰਟ ਕਰ ਰਹੇ ਹਨ। ਜਦੋ ਕੰਗਨਾ ਰਣੌਤ ਦਿਲਜੀਤ ਦੋਸਾਂਝ ਅਤੇ ਕਿਸਾਨਾਂ ਬਾਰੇ ਗਲ਼ਤ ਸ਼ਬਦ ਵਰਤ ਰਹੀ ਸੀ। ਤਾਂ ਓਦੋ ਵੀ ਰਣਜੀਤ ਬਾਵਾ ਨੇ ਕਿਸਾਨਾਂ ਨੂੰ ਲਗਾਤਾਰ ਸੁਪੋਰਟ ਕੀਤਾ ਸੀ। ਰਣਜੀਤ ਬਾਵਾ ਪੰਜਾਬ ਦੇ ਉਘੇ ਕਲਾਕਾਰ ਹਨ, ਜਿਨ੍ਹਾਂ ਨੇ ਹਮੇਸ਼ਾ ਆਪਣੇ ਗੀਤ ਰਾਹੀ ਪੰਜਾਬ ਦੇ ਲੋਕਾਂ ਦਾ ਸਿਰ ਉੱਚਾ ਕੀਤਾ ਹੈ।
ਦੱਸ ਦਈਏ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਕੜਾਕੇ ਦੀ ਠੰਡ 'ਚ ਵੀ ਦਿੱਲੀ ਦੀਆਂ ਬਰੂਹਾਂ 'ਤੇ ਡਟੇ ਹੋਏ ਹਨ। ਇਨ੍ਹਾਂ ਮਾਰੂ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨਾਲ ਪੰਜਾਬੀ ਕਲਾਕਾਰ ਭਾਈਚਾਰਾ ਦਿੱਲੀ ਦੀਆਂ ਬਰੂਹਾਂ 'ਤੇ ਡਟਿਆ ਹੋਇਆ ਹੈ। 

PunjabKesari

ਬੇਸਿੱਟੀ ਰਹੀ 7ਵੇਂ ਦੌਰ ਦੀ ਬੈਠਕ
ਨਵੀਂ ਦਿੱਲੀ ਸਥਿਤ ਵਿਗਿਆਨ ਭਵਨ 'ਚ ਕਿਸਾਨ ਜਥੇਬੰਦੀਆਂ ਅਤੇ ਸਰਕਾਰ ਦੇ ਮੰਤਰੀਆਂ ਵਿਚਾਲੇ ਚੱਲੀ ਬੈਠਕ ਬੇਨਤੀਜਾ ਖ਼ਤਮ ਹੋਈ। ਕੇਂਦਰ ਸਰਕਾਰ ਅਤੇ ਕਿਸਾਨ ਵਿਚਕਾਰ 7ਵੇਂ ਦੌਰ ਦੀ ਬੈਠਕ ਹੋਈ ਸੀ। ਇਸ ਦੌਰਾਨ ਵੱਡੀ ਖ਼ਬਰ ਇਹ ਸਾਹਮਣੇ ਆਈ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਹਰ ਮਸਲੇ 'ਤੇ ਵਿਚਾਰ-ਚਰਚਾ ਕਰਨ ਲਈ ਤਿਆਰ ਹੈ ਪਰ ਤਿੰਨੋਂ ਖੇਤੀ ਕਾਨੂੰਨਾਂ ਨੂੰ ਮੂਲੋਂ ਰੱਦ ਕਰਨ ਲਈ ਤਿਆਰ ਨਹੀਂ ਹੈ। ਕੇਂਦਰ ਸਰਕਾਰ ਨੇ ਆਪਣਾ ਪੱਖ ਸਪੱਸ਼ਟ ਤੌਰ 'ਤੇ ਜ਼ਾਹਰ ਕਰਦਿਆਂ ਕਿਹਾ ਕਿ ਤਿੰਨੋਂ ਖੇਤੀ ਕਾਨੂੰਨ ਕਿਸੇ ਵੀ ਕੀਮਤ 'ਤੇ ਰੱਦ ਨਹੀਂ ਹੋਣਗੇ। ਕਿਸਾਨ ਚਾਹੁਣ ਤਾਂ ਐੱਮ. ਐੱਸ. ਪੀ. ਦੇ ਮੁੱਦੇ 'ਤੇ ਗਰੰਟੀ ਕਾਨੂੰਨ ਨੂੰ ਲੈ ਕੇ ਸਹਿਮਤੀ ਬਣਾਈ ਜਾ ਸਕਦੀ ਹੈ।
ਇਸ ਦੌਰਾਨ ਕਿਸਾਨ ਜਥੇਬੰਦੀਆਂ ਦੀ ਆਪਣੇ ਪੱਖ 'ਤੇ ਅੜੀਆਂ ਰਹੀਆਂ ਅਤੇ ਬੈਠਕ ਤੋਂ ਅਸੰਤੁਸ਼ਟ ਜਾਪੀਆਂ। ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ 'ਤੇ ਅੜੇ ਹਨ। ਫ਼ਿਲਹਾਲ ਬੀਤੇ ਦਿਨ ਦੀ ਬੈਠਕ 'ਚ ਕਿਸੇ ਵੀ ਮੁੱਦੇ 'ਤੇ ਸਹਿਮਤੀ ਹੁੰਦੀ ਨਜ਼ਰ ਨਹੀਂ ਆਈ। 

PunjabKesari

8 ਜਨਵਰੀ ਨੂੰ ਹੋਵੇਗੀ ਅਗਲੀ ਬੈਠਕ
ਦੱਸਣਯੋਗ ਹੈ ਕਿ ਅਗਲੀ ਬੈਠਕ 8 ਜਨਵਰੀ 2021 ਨੂੰ ਦੁਪਹਿਰ 2 ਵਜੇ ਹੋਵੇਗੀ। ਹੁਣ ਵੇਖਣਾ ਇਹ ਹੋਵੇਗਾ ਕਿ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਅੱਗੇ ਕੀ ਫ਼ੈਸਲਾ ਲੈਂਦੀਆਂ ਹਨ। ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ 30 ਦਸੰਬਰ 2020 ਨੂੰ 6ਵੇਂ ਦੌਰ ਦੀ ਬੈਠਕ ਹੋਈ ਸੀ, ਜਿਸ 'ਚ ਪਰਾਲੀ ਦੇ ਮੁੱਦੇ ਅਤੇ ਬਿਜਲੀ ਸੋਧ ਬਿੱਲ ਨੂੰ ਲੈ ਕੇ ਸਹਿਮਤੀ ਬਣੀ ਸੀ। ਅੱਜ ਦੀ ਬੈਠਕ 'ਚ ਉਮੀਦਾਂ ਤਾਂ ਇਹ ਲਾਈਆਂ ਜਾ ਰਹੀਆਂ ਸਨ ਕਿ ਕੋਈ ਨਾ ਕੋਈ ਹੱਲ ਜ਼ਰੂਰ ਨਿਕਲੇਗਾ ਪਰ 7ਵੇਂ ਦੌਰ ਦੀ ਗੱਲਬਾਤ ਵੀ ਫੇਲ੍ਹ ਰਹੀ।  7ਦੌਰ ਦੀ ਗੱਲਬਾਤ 'ਚ ਕੋਈ ਸਿੱਟਾ ਨਾ ਨਿਕਲਣ 'ਤੇ ਹੁਣ ਕਿਸਾਨ ਜਥੇਬੰਦੀਆਂ ਆਪਣਾ ਅੰਦੋਲਨ ਹੋਰ ਤੇਜ਼ ਕਰਨਗੀਆਂ। ਇਸ ਬਾਅਦ ਕਿਸਾਨ ਆਗੂਆਂ ਵਲੋਂ ਪਹਿਲਾਂ ਹੀ ਪ੍ਰੈੱਸ ਕਾਨਫਰੰਸ ਕਰ ਕੇ ਦੱਸਿਆ ਜਾ ਚੁੱਕਾ ਹੈ। 

ਕਿਸਾਨ ਹੁਣ ਆਪਣਾ ਅੰਦੋਲਨ ਕਰਨਗੇ ਤਿੱਖਾ—
7 ਜਨਵਰੀ ਨੂੰ ਕਿਸਾਨਾਂ ਵਲੋਂ ਟਰੈਕਟਰ ਮਾਰਚ ਕੱਢਿਆ ਜਾਵੇਗਾ।
13 ਜਨਵਰੀ ਨੂੰ ਦੇਸ਼ ਭਰ 'ਚ 'ਕਿਸਾਨ ਸੰਕਲਪ ਦਿਵਸ' ਮਨਾਇਆ ਜਾਵੇਗਾ।
18 ਜਨਵਰੀ ਨੂੰ 'ਮਹਿਲਾ ਕਿਸਾਨ ਦਿਵਸ' ਮਨਾਇਆ ਜਾਵੇਗਾ।
23 ਜਨਵਰੀ ਨੂੰ ਸੁਭਾਸ਼ ਚੰਦਰ ਬੋਸ ਦੇ ਜਨਮ ਦਿਨ ਮੌਕੇ ਗਵਰਨਰ ਹਾਊਸ ਤੱਕ ਮਾਰਚ ਕੀਤਾ ਜਾਵੇਗਾ।
26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨ ਟਰੈਕਟਰਾਂ 'ਤੇ ਤਿੰਰਗਾ ਲਾ ਕੇ 'ਟਰੈਕਟਰ-ਟਰਾਲੀ ਪਰੇਡ' ਕੱਢਣਗੇ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


sunita

Content Editor

Related News