ਭੁੱਖ ਹੜਤਾਲ ਦੌਰਾਨ ਸ਼ੰਭੂ ਬਾਰਡਰ ਤੋਂ ਆਈ ਮੰਦਭਾਗੀ ਖ਼ਬਰ, ਕਿਸਾਨ ਦੀ ਹੋਈ ਮੌਤ

Wednesday, Dec 18, 2024 - 01:43 PM (IST)

ਭੁੱਖ ਹੜਤਾਲ ਦੌਰਾਨ ਸ਼ੰਭੂ ਬਾਰਡਰ ਤੋਂ ਆਈ ਮੰਦਭਾਗੀ ਖ਼ਬਰ, ਕਿਸਾਨ ਦੀ ਹੋਈ ਮੌਤ

ਖੰਨਾ (ਬਿਪਨ): ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਾਰੰਟੀ ਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਚੱਲ ਰਹੇ ਸੰਘਰਸ਼ ਵਿਚਾਲੇ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਬੀਤੇ ਦਿਨੀਂ ਸ਼ੰਭੂ ਬਾਰਡਰ 'ਤੇ ਸਲਫ਼ਾਸ ਨਿਗਲਣ ਵਾਲੇ ਕਿਸਾਨ ਰਣਜੋਧ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਕਿਸਾਨ ਜਥੇਬੰਦੀਆਂ ਵੱਲੋਂ ਉਸ ਦੀ ਮ੍ਰਿਤਕ ਦੇਹ ਨੂੰ ਸ਼ੰਭੂ ਬਾਰਡਰ ਲਿਜਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। 

ਇਹ ਖ਼ਬਰ ਵੀ ਪੜ੍ਹੋ - ਕੇਂਦਰ ਦੀ ਯੋਜਨਾ 'ਚ ਆ ਗਏ ਪੰਜਾਬ ਦੇ ਇਹ 5 ਇਲਾਕੇ, ਜਾਣੋ ਕੀ ਹੋਣਗੇ ਬਦਲਾਅ

ਦੱਸ ਦਈਏ ਕਿ ਰਣਜੋਧ ਸਿੰਘ ਕਿਸਾਨੀ ਮੰਗਾਂ ਲਈ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਤੋਂ ਦੁਖੀ ਹੋ ਕੇ ਇਹ ਕਦਮ ਚੁੱਕਿਆ ਸੀ। ਰਣਜੋਧ ਸਿੰਘ ਨੇ 14 ਤਾਰੀਖ਼ ਨੂੰ ਸ਼ੰਭੂ ਬਾਰਡਰ 'ਤੇ ਸਲਫਾਸ ਨਿਗਲ ਲਿਆ ਸੀ। ਇਸ ਨਾਲ ਉਸ ਦੀ ਹਾਲਤ ਗੰਭੀਰ ਹੋ ਗਈ ਸੀ। ਉਸ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਲਿਜਾਇਆ ਗਿਆ ਸੀ ਜਿੱਥੇ ਉਸ ਦਾ ਇਲਾਜ ਚੱਲ ਰਿਹਾ ਸੀ। ਦੇਰ ਰਾਤ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। 

ਇਹ ਖ਼ਬਰ ਵੀ ਪੜ੍ਹੋ - ਬਣਨ ਜਾ ਰਿਹੈ MSP ਗਾਰੰਟੀ ਕਾਨੂੰਨ! ਕਿਸਾਨਾਂ ਦੇ ਸੰਘਰਸ਼ ਦੀ ਹੋਵੇਗੀ ਜਿੱਤ

ਪਿੰਡ ਦੇ ਸਰਪੰਚ ਅਮਰਜੀਤ ਸਿੰਘ ਤੇ ਮ੍ਰਿਤਕ ਰਣਜੋਧ ਸਿੰਘ ਦੇ ਭਰਾ ਕਮਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਰਣਜੋਧ ਸਿੰਘ ਦੀ ਮੌਤ ਬਾਰੇ ਪਤਾ ਲੱਗਿਆ ਹੈ। ਕਿਸਾਨ ਜਥੇਬੰਦੀਆਂ ਦੇ ਆਗੂ ਘਰ ਆ ਗਏ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਰਣਜੋਧ ਦੀ ਮ੍ਰਿਤਕ ਦੇਹ ਨੂੰ ਸ਼ੰਭੂ ਬਾਰਡਰ ਲਿਜਾਇਆ ਜਾਵੇਗਾ, ਇਸ ਮਗਰੋਂ ਖੰਨਾ ਲਿਆਂਦਾ ਜਾਵੇਗਾ ਤੇ ਉਨ੍ਹਾਂ ਦਾ ਸਸਕਾਰ ਕੀਤਾ ਜਾਵੇਗਾ। ਰਣਜੋਧ ਸਿੰਘ ਘਰ ਵਿਚੋਂ ਕਮਾਉਣ ਵਾਲਾ ਇਕਲੌਤਾ ਜੀਅ ਸੀ। ਉਸ ਦੀ ਜ਼ਮੀਨ ਬਹੁਤ ਪਹਿਲਾਂ ਹੀ ਵਿੱਕ ਗਈ ਸੀ। ਪਿੰਡ ਦੇ ਲੋਕਾਂ ਨੇ ਮੰਗ ਕੀਤੀ ਹੈ ਕਿ ਉਸ ਦੇ ਪਰਿਵਾਰ ਦੀ ਮਦਦ ਕੀਤੀ ਜਾਵੇ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News