ਭਾਜਪਾ ਕਾਰਕੁਨਾਂ ਨੂੰ ਸੰਬੋਧਨ ਕਰਨ ਪਹੁੰਚੇ ਸੁਰਜੀਤ ਜਿਆਣੀ ਦਾ ਕਿਸਾਨਾਂ ਵਲੋਂ ਵਿਰੋਧ
Thursday, Mar 25, 2021 - 06:54 PM (IST)
ਬਠਿੰਡਾ (ਵਿਜੈ): ਕੇਂਦਰ ਦੀ ਭਾਜਪਾ ਅਗਵਾਈ ਵਾਲੀ ਸਰਕਾਰ ਵਲੋਂ ਬਣਾਏ ਗਏ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਚੱਲ ਰਹੇ ਅੰਦੋਲਨ ਦੇ ਤਹਿਤ ਭਾਜਪਾ ਨੇਤਾਵਾਂ ਦਾ ਲਗਾਤਾਰ ਵਿਰੋਧ ਹੋ ਰਿਹਾ ਹੈ। ਇਸ ਦੇ ਤਹਿਤ ਵੀਰਵਾਰ ਨੂੰ ਬਠਿੰਡਾ ਪਹੁੰਚੇ ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੂੰ ਵੀ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਜਿਆਣੀ ਜਿੱਥੇ ਭਾਜਪਾ ਵਰਕਰਾਂ ਅਤੇ ਪੱਤਰਕਾਰਾਂ ਨੂੰ ਸੰਬੋਧਨ ਕਰਨ ਲਈ ਮਾਨਸਾ ਰੋਡ ’ਤੇ ਸਥਿਤ ਇਕ ਹੋਟਲ ’ਚ ਰੁਕੇ ਸਨ।
ਇਹ ਵੀ ਪੜ੍ਹੋ: ਦੁਖਦਾਇਕ ਖ਼ਬਰ: ਦਿੱਲੀ ਧਰਨੇ ਤੋਂ ਪਰਤਦਿਆਂ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
ਇਸ ਦਾ ਪਤਾ ਚੱਲਣ ’ਤੇ ਭਾਕਿਯੂ ਏਕਤਾ (ਉਗਰਾਹਾਂ) ਦੀ ਅਗਵਾਈ ’ਚ ਕਿਸਾਨ ਹੋਟਲ ਦੇ ਬਾਹਰ ਪਹੁੰਚ ਗਏ ਅਤੇ ਜਿਆਣੀ ਦਾ ਵਿਰੋਧ ਸ਼ੁਰੂ ਕਰ ਦਿੱਤਾ। ਕਿਸਾਨਾਂ ਦੇ ਵਿਰੋਧ ਨੂੰ ਦੇਖਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਹਿਲਾਂ ਹੀ ਭਾਰੀ ਗਿਣਤੀ ’ਚ ਪੁਲਸ ਨੂੰ ਹੋਟਲ ਦੇ ਬਾਹਰ ਤਾਇਨਾਤ ਕੀਤਾ ਗਿਆ ਸੀ। ਪੁਲਸ ਨੇ ਕਿਸਾਨਾਂ ਨੂੰ ਅੱਗੇ ਵੱਧਣ ਤੋਂ ਰੋਕਿਆ ਤਾਂ ਹੋਟਲ ਦੇ ਬਾਹਰ ਧਰਨਾ ਦੇ ਕੇ ਰੋਸ਼ ਪ੍ਰਦਰਸ਼ਨ ਕੀਤਾ। ਕਿਸਾਨਾਂ ਦੀ ਅਗਵਾਈ ਕਰ ਰਹੇ ਕਿਸਾਨ ਨੇਤਾ ਹੁਸ਼ਿਆਰ ਸਿੰਘ ਚੱਕ ਫਤਿਹ ਵਾਲਾ ਨੇ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਭਾਜਪਾ ਨੇਤਾਵਾਂ ਦਾ ਵਿਰੋਧ ਜਾਰੀ ਰਹੇਗਾ।
ਇਹ ਵੀ ਪੜ੍ਹੋ: ਫ਼ਰੀਦਕੋਟ ਤੋਂ ਫ਼ਿਰੋਜ਼ਪੁਰ ਜਾ ਰਹੀ ਬੱਸ ਸੇਮ ਨਾਲੇ ’ਚ ਡਿੱਗੀ, 15 ਵਿਅਕਤੀ ਜ਼ਖ਼ਮੀ