ਕੁਰਕੀਆਂ ਦੇ ਵਿਰੋਧ ''ਚ ਕਿਸਾਨਾਂ ਨੇ ਕੀਤਾ ਰੋਸ ਪ੍ਰਦਰਸ਼ਨ

12/07/2017 7:03:52 AM

ਸੁਲਤਾਨਪੁਰ ਲੋਧੀ, (ਸੋਢੀ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਵੱਲੋਂ ਜ਼ਿਲਾ ਕਪੂਰਥਲਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ ਪੱਸਨ ਕਦੀਮ ਦੀ ਅਗਵਾਈ ਹੇਠ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਕਿਸਾਨਾਂ ਦੇ ਕਰਜ਼ੇ ਦੀ ਰਾਸ਼ੀ ਨਾ ਮੋੜਨ ਤੇ ਕੁਰਕੀਆਂ ਰੋਕਣ ਲਈ ਜ਼ਬਰਦਸਤ ਸੰਘਰਸ਼ ਵਿੱਢਣ ਦਾ ਐਲਾਨ ਕੀਤਾ ਗਿਆ। 
ਇਸ ਸਮੇਂ ਪਹੁੰਚੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਨੇ ਕੈਪਟਨ ਤੇ ਮੋਦੀ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਦੀ ਸਖਤ ਆਲੋਚਨਾ ਕੀਤੀ। ਕਿਸਾਨ ਸੰਘਰਸ਼ ਕਮੇਟੀ ਨੇ ਮੰਗ ਕੀਤੀ ਕਿ ਕਿਸਾਨਾਂ ਨੂੰ ਆਲੂ ਦਾ ਘੱਟੋ-ਘੱਟ ਭਾਅ 1000 ਰੁਪਏ ਕੁਇੰਟਲ ਤਹਿ ਕਰ ਕੇ ਸਰਕਾਰ ਵੱਲੋਂ ਇਸ ਦੀ ਖਰੀਦ ਕੀਤੀ ਜਾਵੇ। ਦਰਿਆ ਦੇ ਹੜ੍ਹ ਨਾਲ ਨੁਕਸਾਨੀ ਗਈ ਕਿਸਾਨਾਂ ਦੀ ਫਸਲ ਦਾ ਮੁਆਵਜ਼ਾ ਵੀ ਦਿੱਤਾ ਜਾਵੇ। 
ਇਸ ਸਮੇਂ ਇਕ ਮਤਾ ਪਾਸ ਕਰ ਕੇ ਕਿਸਾਨ ਸੰਘਰਸ਼ ਕਮੇਟੀ ਦੀਆਂ ਪਿੰਡ ਪੱਧਰ ਤੋਂ ਸੂਬਾ ਪੱਧਰ ਤੱਕ ਦੀਆਂ ਜਥੇਬੰਦਕ ਚੋਣਾਂ ਕਰਵਾਉਣ, ਫੰਡ ਤੇ ਮੈਂਬਰਸ਼ਿਪ ਵੱਡੇ ਪੱਧਰ 'ਤੇ ਕਰਨ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਗੁਰਪ੍ਰੀਤ ਸਿੰਘ ਗੋਪੀ ਜ਼ਿਲਾ ਪ੍ਰਧਾਨ, ਤਰਸੇਮ ਸਿੰਘ ਵਿੱਕੀ ਜੈਨਪੁਰ, ਸਾਧੂ ਸਿੰਘ ਸ਼ਿਕਾਰਪੁਰ, ਹੀਰਾ ਸ਼ੇਖਮਾਂਗਾ, ਸੁਖਵਿੰਦਰ ਸਿੰਘ ਸ਼ੇਰਪੁਰ, ਹਾਕਮ ਸਿੰਘ, ਸਵਰਨ ਸਿੰਘ, ਜਸਵੰਤ ਸਿੰਘ, ਮੁਖਤਾਰ ਸਿੰਘ, ਭਜਨ ਸਿੰਘ, ਬਚਿੱਤਰ ਸਿੰਘ ਆਦਿ ਨੇ ਸ਼ਿਰਕਤ ਕੀਤੀ।