ਲੁਧਿਆਣਾ-ਚੰਡੀਗੜ੍ਹ ਨੈਸ਼ਨਲ ਹਾਈਵੇਅ 'ਤੇ ਸੈਂਕੜੇ ਟਰੈਕਟਰ ਖੜ੍ਹੇ ਕਰਕੇ ਕਿਸਾਨਾਂ ਨੇ ਕੀਤਾ ਪ੍ਰਦਰਸ਼ਨ
Monday, Feb 26, 2024 - 05:28 PM (IST)

ਸਮਰਾਲਾ (ਵਿਪਨ)- ਸਮਰਾਲਾ ਵਿਖੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਸੈਂਕੜੇ ਟਰੈਕਟਰ ਲੁਧਿਆਣਾ-ਚੰਡੀਗੜ੍ਹ ਨੈਸ਼ਨਲ ਹਾਈਵੇਅ 'ਤੇ ਖੜ੍ਹੇ ਕਰਕੇ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਕਿਸਾਨ ਨੇਤਾ ਬਲਬੀਰ ਸਿੰਘ ਰਾਜੇਵਾਲ ਅਤੇ ਹਰਿੰਦਰ ਸਿੰਘ ਲੱਖੋਵਾਲ ਦੀ ਅਗਵਾਈ ਵਿਚ ਹੋਇਆ। ਇਸ ਮੌਕੇ ਬੀ. ਕੇ. ਯੂ. ਰਾਜੇਵਾਲ ਦੇ ਨੇਤਾ ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਖ਼ਤਮ ਕਰਨਾ ਚਾਹੁੰਦੀ ਹੈ ਅਤੇ ਵੱਡੇ ਕਾਰਪੋਰੇਟ ਨੂੰ ਅੱਗੇ ਵਧਾਉਣ ਵੱਲ ਧਿਆਨ ਦੇ ਰਹੀ ਹੈ।
ਬਲਬੀਰ ਰਾਜੇਵਾਲ ਨੇ ਕਿਹਾ ਕਿ ਅਬੂਧਾਬੀ ਵਿੱਚ WTO ਦੀ ਇਕ ਵੱਡੀ ਮੀਟਿੰਗ ਹੋਣੀ ਸੀ, ਜਿਸ ਦੇ ਵਿੱਚ ਖੇਤੀ ਨੂੰ ਸ਼ਾਮਲ ਕਰ ਦਿੱਤਾ ਗਿਆ ਹੈ ਅਤੇ ਇਸ ਨਾਲ ਐੱਮ. ਐੱਸ. ਪੀ. ਖ਼ਤਮ ਹੋਣ ਵੱਲ ਖ਼ਤਰਾ ਵੱਧ ਰਿਹਾ ਹੈ ਰਾਜੇਵਾਲ ਦਾ ਕਹਿਣਾ ਸੀ ਕਿ ਜੇ ਜੇਕਰ ਐੱਮ. ਐੱਸ. ਪੀ. ਫ਼ਸਲਾਂ ਉੱਤੇ ਖ਼ਤਮ ਹੋ ਗਈ ਤਾਂ ਕਿਸਾਨ ਖ਼ਤਮ ਹੋ ਜਾਣਗੇ। ਅਸੀਂ WTO ਵਿੱਚ ਖੇਤੀ ਨੂੰ ਸ਼ਾਮਲ ਕਰਨ ਦਾ ਵਿਰੋਧ ਕਰਦੇ ਹਾਂ।
ਬੀ. ਕੇ. ਯੂ. ਰਾਜੇਵਾਲ ਨੇ ਇਹ ਵੀ ਕਿਹਾ ਕਿ ਖਨੌਰੀ ਬਾਰਡਰ 'ਤੇ ਜਿਸ ਨੌਜਵਾਨ ਦੀ ਗੋਲ਼ੀ ਲੱਗਣ ਨਾਲ ਮੌਤ ਹੋਈ ਹਰਿਆਣਾ ਅਤੇ ਪੰਜਾਬ ਸਰਕਾਰ ਆਪੋ ਆਪਣੇ ਪੱਲੇ ਝਾੜ ਰਹੀ ਹੈ ਅਤੇ ਨਾ ਹੀ ਕੋਈ ਵੀ ਸਰਕਾਰ ਮੁਕੱਦਮਾ ਦਰਜ ਕਰ ਰਹੀ ਹੈ। ਇਕ ਦੂਜੇ ਉੱਪਰ ਇਲਜ਼ਾਮ ਲਗਾ ਕੇ ਦੋਵੇਂ ਸਰਕਾਰਾਂ ਕਿਸਾਨਾਂ ਨੂੰ ਗੁਮਰਾਹ ਕਰ ਰਹੀਆਂ ਹਨ ਪਰ ਅਸੀਂ ਇਹ ਨਹੀਂ ਹੋਣ ਦਵਾਂਗੇ।
ਬੀ. ਕੇ. ਯੂ. ਲੱਖੋਵਾਲ ਦੇ ਨੇਤਾ ਹਰਿੰਦਰ ਸਿੰਘ ਲੱਖੋਵਾਲ ਦਾ ਕਹਿਣਾ ਸੀ ਕਿ ਕੇਂਦਰ ਸਰਕਾਰ ਖ਼ਿਲਾਫ਼ ਅੱਜ ਪੂਰੇ ਭਾਰਤ ਦੇ ਵਿੱਚ ਵੱਖ-ਵੱਖ ਜ਼ਿਲ੍ਹਿਆਂ, ਵੱਖ-ਵੱਖ ਸ਼ਹਿਰਾਂ ਦੇ ਵਿੱਚ ਸੈਂਕੜੇ ਟਰੈਕਟਰ ਕਿਸਾਨ ਸੜਕਾਂ ਉੱਪਰ ਟਰੈਕਟਰ ਖੜ੍ਹੇ ਕਰਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਵੱਡੇ-ਵੱਡੇ ਕਾਰਪੋਰੇਟ ਘਰਾਣੇ ਇਕ ਲੱਖ ਏਕੜ ਦੇ ਫਾਰਮ ਬਣਾ ਰਹੇ ਹਨ, ਜੋਕਿ ਖੇਤੀ ਲਈ ਬਹੁਤ ਖ਼ਤਰਨਾਕ ਹੈ। ਇਸ ਨਾਲ ਕਿਸਾਨ ਖ਼ਤਮ ਹੋ ਜਾਣਗੇ। ਆਉਣ ਵਾਲੇ ਦਿਨਾਂ ਦੇ ਵਿੱਚ ਸੰਯੁਕਤ ਕਿਸਾਨ ਮੋਰਚਾ ਵੱਡੇ-ਵੱਡੇ ਅੰਦੋਲਨ ਕਰੇਗਾ ਤਾਂ ਕਿ ਕਿਸਾਨੀ ਨੂੰ ਬਚਾਇਆ ਜਾ ਸਕੇ।
ਇਹ ਵੀ ਪੜ੍ਹੋ: ਫਿਲੌਰ 'ਚ ਦਿਨ-ਦਿਹਾੜੇ ਦੋ ਧਿਰਾਂ ਵਿਚਾਲੇ ਹੋਈ ਤਕਰਾਰ, ਚੱਲੀਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ