ਕਿਸਾਨਾਂ ਲਈ ਅਹਿਮ ਖ਼ਬਰ, ਪੀ. ਐੱਸ. ਪੀ. ਸੀ. ਐੱਲ. ਵਲੋਂ ਫਸਲਾਂ ਲਈ ਬਿਜਲੀ ਸਪਲਾਈ ਦਾ ਸ਼ਡਿਊਲ ਜਾਰੀ
Tuesday, Apr 19, 2022 - 06:06 PM (IST)
ਪਟਿਆਲਾ : ਪੀ. ਐੱਸ. ਪੀ. ਸੀ. ਐੱਲ. ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬ ਵਿਚ ਕਣਕ ਦੀ ਵਾਢੀ ਲਗਭਗ ਪੂਰੀ ਹੋ ਚੁੱਕੀ ਹੈ ਅਤੇ ਹੋਰ ਫਸਲਾਂ ਅਤੇ ਸਬਜ਼ੀਆਂ ਦੀ ਬਿਜਾਈ ਲਈ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਸੂਬੇ ਵਿਚ 20 ਅਪ੍ਰੈਲ ਤੋਂ ਖੇਤੀਬਾੜੀ ਖਪਤਕਾਰਾਂ ਲਈ ਬਿਜਲੀ ਸਪਲਾਈ ਦਾ ਸ਼ਡਿਊਲ ਜਾਰੀ ਕੀਤਾ ਹੈ। ਇਸ ਸਮਾਂ-ਸਾਰਣੀ ਅਨੁਸਾਰ ਕਪਾਹ ਖੇਤਰ ਫੀਡਰ ਲਈ ਰੋਜ਼ਾਨਾ 8 ਘੰਟੇ ਬਿਜਲੀ, ਗੰਨਾ/ਲੀਚੀ/ਸੂਰਜਮੁਖੀ/ਬਾਗਬਾਨੀ ਲਈ ਰੋਜ਼ਾਨਾ 6 ਘੰਟੇ ਅਤੇ ਬਾਕੀ ਬਚੀਆਂ ਫਸਲਾਂ ਲਈ ਰੋਜ਼ਾਨਾ 4 ਘੰਟੇ/ਵਿਕਲਪਿਕ (Alternate) 8 ਘੰਟੇ ਬਿਜਲੀ ਹੋਵੇਗੀ।
ਇਹ ਵੀ ਪੜ੍ਹੋ : ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਵਿਧਾਇਕ, ਪੰਜਾਬ ਦੇ ਅਫ਼ਸਰਾਂ ਨੂੰ ਦੋ ਟੁੱਕ ’ਚ ਦਿੱਤਾ ਇਹ ਸੁਨੇਹਾ
ਵਿਭਾਗ ਦੇ ਇਕ ਬੁਲਾਰੇ ਨੇ ਕਿਹਾ ਕਿ ਪੰਜਾਬ ਵਿਚ ਧਰਤੀ ਹੇਠਲੇ ਪਾਣੀ ਦਾ ਪੱਧਰ ਬਹੁਤ ਤੇਜ਼ੀ ਨਾਲ ਹੇਠਾਂ ਜਾ ਰਿਹਾ ਹੈ, ਇਸ ਲਈ ਪੀ. ਐੱਸ. ਪੀ. ਸੀ. ਐੱਲ. ਨੇ ਕਿਸਾਨਾਂ ਨੂੰ ਫਸਲਾਂ ਦੀ ਕਾਸ਼ਤ ਲਈ ਪਾਣੀ ਦੀ ਸੁਚੱਜੀ ਵਰਤੋਂ ਕਰਨ ਅਤੇ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਖਾਲੀ ਖੇਤਾਂ ਨੂੰ ਪਾਣੀ ਦੇਣ ਤੋਂ ਬਚਣ ਦੀ ਅਪੀਲ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਤੇਜ਼ ਗਰਮੀ ਕਾਰਨ ਪੰਜਾਬ ਵਿਚ ਬਿਜਲੀ ਦੀ ਮੰਗ ਕਈ ਗੁਣਾ ਵੱਧ ਗਈ ਹੈ ਅਤੇ ਦੇਸ਼ ਭਰ ਵਿਚ ਕੋਲੇ ਦੀ ਕਿੱਲਤ ਦੇ ਹਾਲਾਤ ਨੂੰ ਦੇਖਦੇ ਹੋਏ ਪੀ. ਐੱਸ. ਪੀ. ਸੀ. ਐੱਲ. ਆਪਣੇ ਸਾਰੇ ਖਪਤਕਾਰਾਂ ਨੂੰ ਬਿਜਲੀ ਦੀ ਵੱਧ ਤੋਂ ਵੱਧ ਬਚਤ ਕਰਨ ਦੀ ਅਪੀਲ ਕਰਦਾ ਹੈ ਤਾਂ ਜੋ ਆਉਣ ਵਾਲੇ ਝੋਨੇ ਦੇ ਸੀਜ਼ਨ ਵਿਚ ਵਰਤੋਂ ਲਈ ਕੋਲੇ ਦਾ ਕਾਫੀ ਭੰਡਾਰ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਦਾ ਇਕ ਹੋਰ ਸਖ਼ਤ ਕਦਮ, ਸੂਬੇ ’ਤੇ ਚੜ੍ਹੇ 3 ਲੱਖ ਕਰੋੜ ਦੇ ਕਰਜ਼ ਦਾ ਆਡਿਟ ਕਰਵਾਏਗੀ ਸਰਕਾਰ
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਕਿਸਾਨਾਂ ਨੂੰ ਏ.ਪੀ. ਫੀਡਰਾਂ ’ਤੇ ਬਿਜਲੀ ਸਪਲਾਈ ਦੇ ਸੁਧਾਰ ਲਈ ਖੇਤੀ ਪੰਪਸੈਟਾਂ ’ਤੇ ਲੋੜੀਂਦੀ ਸਮਰੱਥਾ ਵਾਲੇ ਆਈ.ਐੱਸ.ਆਈ. ਮਾਰਕ ਕੀਤੇ ਸ਼ੰਟ ਕੈਪੇਸੀਟਰ ਲਗਾਉਣ ਦੀ ਵੀ ਬੇਨਤੀ ਕੀਤੀ ਹੈ।
ਇਹ ਵੀ ਪੜ੍ਹੋ : ਭਗਵੰਤ ਮਾਨ ਸਰਕਾਰ ’ਤੇ ਵਰ੍ਹੇ ਨਵਜੋਤ ਸਿੱਧੂ, ਵੀਰਵਾਰ ਨੂੰ ਗਵਰਨਰ ਨਾਲ ਕਰਨਗੇ ਮੁਲਾਕਾਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?