ਪੰਜਾਬ ਬੰਦ ਨੂੰ ਲੈ ਕੇ ਵੱਡੀ ਅਪਡੇਟ, ਹੋ ਗਿਆ ਇਕ ਹੋਰ ਐਲਾਨ
Tuesday, Dec 24, 2024 - 05:42 PM (IST)
ਅੰਮ੍ਰਿਤਸਰ : ਇੱਕ ਪਾਸੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਬੈਠ ਕੇ ਕਿਸਾਨ ਅੰਦੋਲਨ ਕੀਤਾ ਜਾ ਰਿਹਾ ਹੈ, ਦੂਜੇ ਪਾਸੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੀ 26 ਨਵੰਬਰ ਤੋਂ ਲਗਾਤਾਰ ਮਰਨ ਵਰਤ 'ਤੇ ਬੈਠੇ ਹੋਏ ਹਨ। ਅੱਜ ਅੰਮ੍ਰਿਤਸਰ ਵਿਚ ਕਿਸਾਨ ਲੀਡਰ ਸਰਵਨ ਸਿੰਘ ਪੰਧੇਰ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ 30 ਦਸੰਬਰ ਨੂੰ ਪੂਰਾ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਪੰਜਾਬ ਬੰਦ ਵਿਚ ਪੂਰੇ ਪੰਜਾਬ ਤੋਂ ਵੱਖ-ਵੱਖ ਸੰਗਠਨ ਅਤੇ ਵੱਖ-ਵੱਖ ਜਥੇਬੰਦੀਆਂ ਅਤੇ ਵੱਖ-ਵੱਖ ਬੱਸ ਯੂਨੀਅਨ ਉਨ੍ਹਾਂ ਦੇ ਹੱਕ ਵਿਚ ਆ ਖੜ੍ਹੀਆਂ ਹਨ ਅਤੇ 30 ਦਸੰਬਰ ਨੂੰ ਤਿੰਨ ਕਰੋੜ ਪੰਜਾਬੀ ਪੰਜਾਬ ਬੰਦ ਕਰਕੇ ਕੇਂਦਰ ਸਰਕਾਰ ਦੀਆਂ ਜੜ੍ਹਾਂ ਹਿਲਾਉਣਗੇ।
ਇਹ ਵੀ ਪੜ੍ਹੋ : ਡੇਰਾ ਬਿਆਸ ਦੇ ਪੈਰੋਕਾਰਾਂ ਲਈ ਕਸ਼ਟਦਾਇਕ ਖ਼ਬਰ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ
ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇਸ ਸਬੰਧੀ 27 ਦਸੰਬਰ ਨੂੰ ਉਹ ਅੰਮ੍ਰਿਤਸਰ ਵਿਚ ਵੱਖ-ਵੱਖ ਥਾਵਾਂ 'ਤੇ ਜਾ ਇਸੇ ਤਰ੍ਹਾਂ ਬਾਕੀ ਕਿਸਾਨ ਜਥੇਬੰਦੀਆਂ ਵੱਖ-ਵੱਖ ਥਾਵਾਂ 'ਤੇ ਜਾ ਕੇ ਲੋਕਾਂ ਨੂੰ 30 ਦਸੰਬਰ ਦੇ ਪੰਜਾਬ ਬੰਦ ਦੇ ਐਲਾਨ ਦੇ ਅਪੀਲ ਕਰਨਗੀਆਂ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਸ ਪੰਜਾਬ ਬੰਦ ਵਿਚ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ, ਕਿਸੇ ਤਰੀਕੇ ਦੀ ਕੋਈ ਐਮਰਜੈਂਸੀ ਸੇਵਾ ਨਹੀਂ ਰੋਕੀ ਜਾਵੇਗੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਹੁਣ ਕਿਸਾਨਾਂ ਨੂੰ ਆਪਣਾ ਸੰਘਰਸ਼ ਹੋਰ ਤੇਜ਼ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, 25 ਜਨਵਰੀ ਤੋਂ ਪਹਿਲਾਂ ਕਰੋ ਇਹ ਕੰਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e