ਕਿਸਾਨਾਂ ਦੀ ਭਲਾਈ ਲਈ ਅਹਿਮ ਕਦਮ ਚੁੱਕ ਰਹੀ ਪੰਜਾਬ ਸਰਕਾਰ

Wednesday, Jan 15, 2025 - 03:13 PM (IST)

ਕਿਸਾਨਾਂ ਦੀ ਭਲਾਈ ਲਈ ਅਹਿਮ ਕਦਮ ਚੁੱਕ ਰਹੀ ਪੰਜਾਬ ਸਰਕਾਰ

ਜਲੰਧਰ : ਸੂਬੇ ਭਰ ਦੇ ਕਿਸਾਨਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਲਈ ਪੰਜਾਬ ਸਰਕਾਰ ਸਬਸਿਡੀ ਵਾਲੀਆਂ ਸੀ. ਆਰ. ਐੱਮ. ਮਸ਼ੀਨਾਂ ਮੁਹੱਈਆ ਕਰਵਾ ਰਹੀ ਹੈ। ਪੰਜਾਬ ਸਰਕਾਰ ਵਲੋਂ ਸੀ. ਆਰ. ਐੱਮ. ਮਸ਼ੀਨਾਂ ਲਈ ਨਿੱਜੀ ਤੌਰ 'ਤੇ ਕਿਸਾਨਾਂ ਨੂੰ 50 ਫ਼ੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਕਿਸਾਨ ਗਰੁੱਪਾਂ ਅਤੇ ਪੰਚਾਇਤਾਂ ਨੂੰ ਇਸ 'ਤੇ 80 ਫ਼ੀਸਦੀ ਸਬਸਿਡੀ ਦਿੱਤੀ ਜਾਂਦੀ ਹੈ। ਕਿਸਾਨਾਂ ਨੂੰ ਮਸ਼ੀਨਰੀ ਦੀ ਬੁਕਿੰਗ ਲਈ ਪੰਜਾਬ ਸਰਕਾਰ ਵਲੋਂ ਜਾਰੀ ਉੱਨਤ ਕਿਸਾਨ ਐਪ ਦੀ ਵਰਤੋਂ ਕਰਨੀ ਪੈਂਦੀ ਹੈ।

ਸੀ. ਆਰ. ਐੱਮ. ਮਸ਼ੀਨਾਂ 'ਤੇ ਸਬਸਿਡੀ

ਵਿਅਕਤੀਗਤ ਕਿਸਾਨਾਂ ਲਈ 50% ਸਬਸਿਡੀ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਨਾਲ ਉਹ ਹੈਪੀ ਸੀਡਰ, ਸਟ੍ਰਾ ਚੌਪਰ, ਮਲਚਰ ਆਦਿ ਮਸ਼ੀਨਾਂ ਦੀ ਖਰੀਦ ਕਰ ਸਕਦੇ ਹਨ। ਕਿਸਾਨ ਗਰੁੱਪਾਂ, ਪੰਚਾਇਤਾਂ ਅਤੇ FPOs ਲਈ 80% ਤੱਕ ਸਬਸਿਡੀ ਦੀ ਸਹੂਲਤ ਉਪਲੱਬਧ ਹੈ, ਜਿਸ ਨਾਲ ਸਮੂਹਿਕ ਤੌਰ 'ਤੇ ਮਸ਼ੀਨਰੀ ਦੀ ਵਰਤੋਂ ਸੰਭਵ ਹੋ ਸਕਦੀ ਹੈ।

ਖੇਤੀ ਮਸ਼ੀਨਰੀ 'ਤੇ ਸਬਸਿਡੀ

ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਖੇਤੀ ਮਸ਼ੀਨਰੀ, ਜਿਵੇਂ ਕਿ ਸੁਪਰ ਐੱਸ.ਐੱਮ.ਐੱਸ, ਹੈਪੀ ਸੀਡਰ ਆਦਿ 'ਤੇ ਸਬਸਿਡੀ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਨਾਲ ਕਿਸਾਨ ਖੇਤੀਬਾੜੀ ਵਿਚ ਨਵੀਂਆਂ ਤਕਨੀਕਾਂ ਨੂੰ ਅਪਣਾ ਸਕਦੇ ਹਨ। ਇਨ੍ਹਾਂ ਯੋਜਨਾਵਾਂ ਦਾ ਲਾਭ ਲੈਣ ਲਈ ਕਿਸਾਨਾਂ ਨੂੰ ਆਪਣੇ ਜ਼ਿਲ੍ਹੇ ਦੇ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਨਾ ਚਾਹੀਦਾ ਹੈ ਅਤੇ ਜ਼ਰੂਰੀ ਦਸਤਾਵੇਜ਼ਾਂ ਦੀ ਪੂਰਤੀ ਕਰਨੀ ਚਾਹੀਦੀ ਹੈ, ਤਾਂ ਜੋ ਉਹ ਸਰਕਾਰੀ ਸਹਾਇਤਾ ਦਾ ਪੂਰਾ ਲਾਭ ਪ੍ਰਾਪਤ ਕਰ ਸਕਣ।


author

Gurminder Singh

Content Editor

Related News