ਪਰਾਲੀ ਨੂੰ ਸਾੜਨ ਤੋਂ ਰੋਕਣ ਆਏ ਅਧਿਕਾਰੀ ਕੋਲੋਂ ਹੀ ਕਿਸਾਨਾਂ ਨੇ ਲਗਵਾ ਦਿੱਤੀ ਅੱਗ, DC ਨੇ ਦਿੱਤੀ ਚਿਤਾਵਨੀ

Saturday, Nov 04, 2023 - 02:34 PM (IST)

ਬਠਿੰਡਾ- ਬਠਿੰਡਾ 'ਚ ਕਿਸਾਨਾਂ ਦੀ ਅਨੋਖੀ ਗੁੰਡਾਗਰਦੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਪਿੰਡ ਬੁਰਜ ਮਹਿਮਾ 'ਚ ਪ੍ਰਸ਼ਾਸਨ ਦੀ ਟੀਮ ਖੇਤਾਂ 'ਚ ਪਈ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਆਈ ਸੀ। ਇਸ ਦਾ ਕਿਸਾਨਾਂ ਨੇ ਵਿਰੋਧ ਕੀਤਾ ਅਤੇ ਪ੍ਰਸ਼ਾਸਨ ਦੀ ਟੀਮ ਦਾ ਘਿਰਾਓ ਕੀਤਾ ਵੀ। ਅਧਿਕਾਰੀ ਨੂੰ ਬੰਧਕ ਬਣਾ ਕੇ ਪ੍ਰੇਸ਼ਾਨ ਕੀਤਾ ਗਿਆ। ਲੰਬੀ ਬਹਿਸ ਤੋਂ ਬਾਅਦ ਕਿਸਾਨਾਂ ਨੇ ਪ੍ਰਸ਼ਾਸਨਿਕ ਟੀਮ ਦੇ ਅਧਿਕਾਰੀ ਤੋਂ ਹੀ ਪਰਾਲੀ ਨੂੰ ਅੱਗ ਲੱਗਵਾ ਦਿੱਤੀ।

ਇਹ ਵੀ ਪੜ੍ਹੋ: ਜਲੰਧਰ ਦੇ ਮਸ਼ਹੂਰ 'ਕੁੱਲੜ੍ਹ ਪਿੱਜ਼ਾ ਕੱਪਲ' ਦੀ ਨਵੀਂ ਵੀਡੀਓ, ਕੈਮਰੇ ਸਾਹਮਣੇ ਆਈ ਪਤਨੀ

PunjabKesari

ਉਥੇ ਹੀ ਬਠਿੰਡਾ ਦੇ ਡੀ. ਸੀ. ਸ਼ੌਕਤ ਅਹਿਮਦ ਦਾ ਬਿਆਨ ਸਾਹਮਣੇ ਆਇਆ ਹੈ ਅਤੇ ਚਿਤਾਵਨੀ ਦਿੱਤੀ ਹੈ ਕਿ ਇਸ ਮਾਮਲੇ 'ਚ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਅੱਜ ਉਹ ਖ਼ੁਦ ਘਟਨਾ ਵਾਲੀ ਥਾਂ 'ਤੇ ਜਾਣਗੇ। ਉਨ੍ਹਾਂ ਕਿਸਾਨਾਂ ਵੱਲੋਂ ਕੀਤੀ ਉਕਤ ਕਾਰਵਾਈ ਦੀ ਨਿਖੇਧੀ ਕੀਤੀ। ਡੀ. ਸੀ. ਨੇ ਕਿਹਾ ਕਿ ਕਿਸਾਨਾਂ ਨੇ ਪਰਾਲੀ ਸਾੜਨ ਤੋਂ ਰੋਕਣ ਆਏ ਅਧਿਕਾਰੀ ਨੂੰ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਕਰ ਦਿੱਤਾ ਹੈ। ਇਹ ਕਿਸਾਨਾਂ ਦੀ ਸ਼ਰੇਆਮ ਗੁੰਡਾਗਰਦੀ ਹੈ।

PunjabKesari

ਇਹ ਵੀ ਪੜ੍ਹੋ: ਦੀਵਾਲੀ ਤੋਂ ਪਹਿਲਾਂ ਅਧਿਕਾਰੀਆਂ ਦੀ ਫ਼ੌਜ ਨਾਲ ‘ਫੀਲਡ ’ਚ ਉਤਰੇ’ ਨਿਗਮ ਕਮਿਸ਼ਨਰ, ਦਿੱਤੀਆਂ ਸਖ਼ਤ ਹਦਾਇਤਾਂ

 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 

 https://play.google.com/store/apps/details?id=com.jagbani&hl=en&pli=1

For IOS:-  

https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 


shivani attri

Content Editor

Related News