ਕਿਸਾਨ ਝੋਨੇ ਦੀਆਂ ਸਿਫਾਰਸ਼ਸ਼ੁਦਾ ਕਿਸਮਾਂ ਦੇ ਬੀਜ ਦੀ ਵਰਤੋਂ ਕਰਕੇ ਪਨੀਰੀ ਦੀ ਬਿਜਾਈ ਕਰਨ: ਮੁੱਖ ਖੇਤੀਬਾੜੀ ਅਫ਼ਸਰ
Sunday, Apr 27, 2025 - 05:40 PM (IST)

ਗੁਰਦਾਸਪੁਰ (ਹਰਮਨ)- ਝੋਨੇ ਦੀ ਫ਼ਸਲ ਤੋਂ ਵਧੇਰੇ ਪੈਦਾਵਾਰ ਲੈਣ ਅਤੇ ਮੰਡੀਕਰਨ ਦੀਆਂ ਸਮੱਸਿਆਵਾਂ ਤੋਂ ਬਚਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਿਫਾਰਸ਼ ਸ਼ੁਦਾ ਕਿਸਮਾਂ ਦੇ ਬੀਜ ਵਰਤ ਕੇ ਪਨੀਰੀ ਦੀ ਬਿਜਾਈ ਕਰਨ । ਇਹ ਵਿਚਾਰ ਮੁੱਖ ਖੇਤੀਬਾੜੀ ਅਫ਼ਸਰ ਡਾਕਟਰ ਅਮਰੀਕ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੇ।
ਇਹ ਵੀ ਪੜ੍ਹੋ ਪਾਕਿਸਤਾਨੀ ਨਾਗਰਿਕਾਂ ਲਈ ਅੱਜ ਵਾਪਸ ਜਾਣ ਦਾ ਆਖ਼ਰੀ ਦਿਨ, ਅਟਾਰੀ ਬਾਰਡਰ 'ਤੇ ਲੱਗੀਆਂ ਲੰਮੀਆਂ ਲਾਈਨਾਂ
ਗੱਲਬਾਤ ਕਰਦਿਆਂ ਡਾਕਟਰ ਅਮਰੀਕ ਸਿੰਘ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦਾ ਮੁੱਖ ਕੰਮ ਕਿਸਾਨਾਂ ਨੁੰ ਮਿਆਰੀ ਖੇਤੀ ਸਮਗਰੀ ਖਾਸ ਕਰਕੇ ਝੋਨੇ ਦੀਆਂ ਸੁਧਰੀਆਂ ਕਿਸਮਾਂ ਉਪਲਬਧ ਕਰਵਾਉਣ ਦੇ ਨਾਲ-ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਵਿਕਸਤ ਨਵੀਨਤਮ ਖੇਤੀ ਤਕਨੀਕਾਂ ਸਬੰਧੀ ਸੂਚਨਾਵਾਂ ,ਵੱਖ-ਵੱਖ ਪਸਾਰ ਮਾਧਿਅਮਾਂ ਦੀ ਵਰਤੋਂ ਕਰਕੇ ਕਿਸਾਨਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਮਿਆਰੀ ਕਿਸਮ ਦੇ ਬੀਜ ਉਪਲਬੱਧ ਕਰਵਾਉਣ ਦੇ ਮਕਸਦ ਨਾਲ ਜ਼ਿਲ੍ਹਾ ਅਤੇ ਬਲਾਕ ਪੱਧਰੀ ਟੀਮਾਂ ਵੱਲੋਂ ਬੀਜ ਵਿਕ੍ਰੇਤਾਵਾਂ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- 2 ਦਿਨਾਂ 'ਚ ਕਣਕ ਦੀ ਵਾਢੀ ਸਬੰਧੀ ਅੰਮ੍ਰਿਤਸਰ ਦੀ DC ਸਾਕਸ਼ੀ ਸਾਹਨੀ ਦਾ ਬਿਆਨ
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪੂਸਾ 44 ਅਤੇ ਹਾਈਬ੍ਰਿਡ ਕਿਸਮਾਂ ਦੀ ਲਵਾਈ ਕਰਨ ਲਗਾਈ ਪਾਬੰਦੀ ਹੋਣ ਕਾਰਨ ਕਿਸਾਨ ਇਨ੍ਹਾਂ ਕਿਸਮਾਂ ਦੇ ਬੀਜ ਦੀ ਵਰਤੋਂ ਨਾ ਕਰਨ। ਉਨ੍ਹਾਂ ਕਿਹਾ ਕਿ ਕਿਸੇ ਵੀ ਫ਼ਸਲ ਦੀ ਸਫਲਤਾ ਲਈ ਮਿਆਰੀ ਬੀਜ ਦੀ ਬਹੁਤ ਮਹੱਤਤਾ ਹੁੰਦੀ ਹੈ ਇਸ ਲਈ ਕਿਸਾਨਾਂ ਨੁੰ ਝੋਨੇ ਦਾ ਬੀਜ ਕਿਸੇ ਭਰੋਸੇਮੰਦ ਸਰੋਤ ਤੋਂ ਹੀ ਖਰੀਦਣਾ ਚਾਹੀਦਾ ਅਤੇ ਖਰੀਦਣ ਉਪਰੰਤ ਬਿੱਲ ਜ਼ਰੂਰ ਲੈਣਾ ਚਾਹੀਦਾ ਅਤੇ ਜੇਕਰ ਕੋਈ ਬੀਜ ਵਿਕ੍ਰੇਤਾ ਬਿੱਲ ਨਹੀਂ ਦਿੰਦਾ ਤਾਂ ਲਿਖਤੀ ਰੂਪ ਵਿਚ ਖੇਤੀਬਾੜੀ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਬੀਜ ਵਿਕ੍ਰੇਤਾਵਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਕਿਸਾਨਾਂ ਨੂੰ ਬੀਜ ਦੀ ਵਿਕਰੀ ਕਰਨ ਉਪਰੰਤ ਬਿੱਲ ਜ਼ਰੁਰ ਦਿੱਤਾ ਜਾਵੇ।ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਪੰਜਾਬ ਯੂਨੀਵਰਸਿਟੀ ਲੁਧਿਆਣਾ ਅਤੇ ਖੇਤੀਬਾੜੀ ਵਿਭਾਗ ਵਲੋ ਪ੍ਰਵਾਨਿਤ ਪੀ. ਆਰ. 126,127,128,129,130,131 ਅਤੇ 132 ਕਿਸਮਾਂ ਦੀ ਬਿਜਾਈ ਕਰਨ ਲਈ ਸਿਫਾਰਸ਼ ਕੀਤੀ ਜਾ ਰਹੀ ਹੈ ।
ਇਹ ਵੀ ਪੜ੍ਹੋ- ਪਹਿਲਗਾਮ ਹਮਲੇ ਨੇ ਪਾਏ ਵਿਛੋੜੇ, ਹੁਣ 7 ਮਹੀਨੇ ਦੀ ਗਰਭਵਤੀ ਨੂੰ...
ਉਨ੍ਹਾਂ ਕਿਹਾ ਕਿ ਇਹ ਕਿਸਮਾਂ ਪਾਣੀ ਦੀ ਬੱਚਤ ਲਈ ਵਧੇਰੇ ਕਾਰਗਰ ਹਨ ਅਤੇ ਪਰਾਲੀ ਦੀ ਸੰਭਾਲ ਕਰਨੀ ਵੀ ਸੌਖੀ ਹੁੰਦੀ ਹੈ। ਉਨਾਂ ਨੇ ਕਿਹਾ ਕਿ ਇਸ ਵਾਰ ਜ਼ਿਲਾ ਗੁਰਦਾਸਪੁਰ ਅੰਦਰ ਝੋਨੇ ਦੀ ਲਵਾਈ ਦਾ ਸਮਾ 5 ਜੂਨ ਤੋ ਨਿਰਧਾਰਤ ਕੀਤਾ ਗਿਆ ਹੈ । ਉਨਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਵਲੋਂ ਪੂਸਾ 44 ਅਤੇ ਹਾਈਬ੍ਰਿਡ ਕਿਸਮਾਂ ਦੀ ਵਿਕਰੀ ਨਾਂ ਕਰਨ ਲਈ ਪੂਰੀ ਸ਼ਖਤੀ ਕੀਤੀ ਜਾਵੇਗੀ ਅਤੇ ਇਸਦੇ ਬੀਜ ਨੂੰ ਵਿਕਣ ਨਹੀ ਦਿੱਤਾ ਜਾਵੇਗਾ।ਉਨ੍ਹਾ ਕਿਹਾ ਕਿ ਪੀ ਆਰ 126 ਝੋਨੇ ਦੀ ਕਿਸਮ ਦੀ ਪਨੀਰੀ ਦੀ ਬਿਜਾਈ 15-20 ਮਈ ਦੇ ਦਰਮਿਆਨ ਵੀ ਕੀਤੀ ਜਾਵੇ ਤਾਂ ਜੋਂ ਵਧੇਰੇ ਪੈਦਾਵਾਰ ਲੈਣ ਦੇ ਨਾਲ ਨਾਲ ਜ਼ਮੀਨ ਹੇਠਲੇ ਪਾਣੀ ਦੀ ਬੱਚਤ ਕੀਤੀ ਜਾ ਸਕੇ।ਉਨ੍ਹਾਂ ਦੱਸਿਆ ਕਿ ਅਨਅਧਿਕਾਰਤ ਕਿਸਮਾਂ ਦੀ ਵਿਕਰੀ ਰੋਕਣ ਲਈ ਸਮੁਹ ਖੇਤੀਬਾੜੀ ਅਫਸਰਾਂ ਨੂੰ ਹਦਾਇਤਾ ਜਾਰੀ ਕਰ ਦਿੱਤੀਆਂ ਹਨ ਕਿ ਪੂਸਾ 44 ਸਮੇਤ ਹਾਈਬ੍ਰਿਡ ਬੀਜਾਂ ਦੀ ਵਿਕਰੀ ਨਾ ਹੋਣ ਦਿੱਤੀ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8