ਕਿਸਾਨਾਂ ਨੇ ਕੀਤਾ ਭਾਜਪਾ ਆਗੂ ਸ਼ਵੇਤ ਮਲਿਕ ਦਾ ਘਿਰਾਓ,ਕਿਸਾਨਾਂ ਅਤੇ ਪੁਲਸ ਵਿਚਕਾਰ ਧੱਕਾਮੁੱਕੀ
Wednesday, Jun 30, 2021 - 05:10 PM (IST)
ਬਠਿੰਡਾ (ਜ.ਬ.): ਬਠਿੰਡਾ ਏਮਜ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਪਹੁੰਚੇ ਭਾਜਪਾ ਦੇ ਸੂਬਾ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੂੰ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਖੇਤੀ ਕਾਨੂੰਨਾਂ ਦੇ ਵਿਰੌਧ ਵਿਚ ਅੰਦੋਲਨ ਕਰ ਰਹੇ ਕਿਸਾਨਾਂ ਨੇ ਭਾਕਿਯੂ ਏਕਤਾ (ਉਗਰਾਹਾਂ) ਦੀ ਅਗਵਾਈ ਵਿਚ ਭਾਜਪਾ ਸੰਸਦ ਦਾ ਜ਼ੋਰਦਾਰ ਵਿਰੋਧ ਕੀਤਾ। ਕਿਸਾਨਾਂ ਦੇ ਵਿਰੋਧ ਨੂੰ ਦੇਖਦਿਆਂ ਏਮਜ਼ ਦੇ ਮੁੱਖ ਮਾਰਗ 'ਤੇ ਵੱਡੇ ਪੱਧਰ 'ਤੇ ਪੁਲਸ ਦੀ ਤੈਨਾਤੀ ਅਤੇ ਬੈਰੀਗੇਟਿਕ ਕੀਤੀ ਗਈ।
ਇਹ ਵੀ ਪੜ੍ਹੋ: ਜਾਣੋ ਵਿਧਾਇਕ ਫਤਿਹਜੰਗ ਬਾਜਵਾ ਦੀ ਨਿੱਜੀ ਜ਼ਿੰਦਗੀ ਦੇ ਰੌਚਕ ਕਿੱਸੇ (ਵੀਡੀਓ)
ਸ਼ਵੇਤ ਮਲਿਕ ਦੇ ਪਹੁੰਚਣ ਦਾ ਪਤਾ ਲੱਗਦਿਆਂ ਹੀ ਵੱਡੀ ਗਿਣਤੀ ਵਿਚ ਕਿਸਾਨ ਏਮਜ਼ ਦੇ ਸਾਹਮਣੇ ਇਕੱਠੇ ਹੋ ਗਏ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜੀ ਕੀਤੀ। ਪੁਲਸ ਨੇ ਬੈਰੀਗੇਟਿੰਗ ਕਰਕੇ ਕਿਸਾਨਾਂ ਨੂੰ ਏਮਜ਼ ਦੇ ਡੱਬਵਾਲੀ ਰੋਡ ਸਥਿਤ ਗੇਟ ਦੇ ਬਾਹਰ ਹੀ ਰੋਕ ਲਿਆ ਜਿੱਥੇ ਕਿਸਾਨਾਂ ਅਤੇ ਪੁਲਸ ਦੇ ਦਰਮਿਆਨ ਧੱਕਾਮੁੱਕੀ ਵੀ ਹੋਈ। ਕਿਸਾਨਾਂ ਦੇ ਰੋਸ ਨੂੰ ਵੇਖਦਿਆਂ ਬਠਿੰਡਾ ਡੱਬਵਾਲੀ 'ਤੇ ਚੱਲਣ ਵਾਲੀ ਟ੍ਰੈਫਿਕ ਵੀ ਪ੍ਰਭਾਵਿਤ ਹੋਈ ਅਤੇ ਪੁਲਸ ਨੂੰ ਟ੍ਰੈਫਿਕ ਨੂੰ ਡਾਇਵਰਟ ਕਰਨਾ ਪਿਆ। ਇਸ ਮੌਕੇ ਕਿਸਾਨ ਨੇਤਾ ਜਗਦੇਵ ਸਿੰਘ ਜੋਗੇਵਾਲਾ ਨੇ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਭਾਜਪਾ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀ ਕਰਦੀ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।
ਇਹ ਵੀ ਪੜ੍ਹੋ: ਫਰੀਦਕੋਟ 'ਚ ਵੱਡੀ ਘਟਨਾ : 2 ਬੱਚਿਆਂ ਨੂੰ ਮਾਰਨ ਉਪਰੰਤ ਪਿਓ ਨੇ ਕੀਤੀ ਖ਼ੁਦਕੁਸ਼ੀ
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਜਾ ਰਹੇ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਲੀ ਦੇ ਬਾਰਡਰਾਂ 'ਤੇ 7 ਮਹੀਨਿਆਂ ਤੋਂ ਧਰਨੇ ਚੱਲ ਰਹੇ ਹਨ। ਇਸ ਦੇ ਤਹਿਤ ਸੰਯੁਕਤ ਮੋਰਚੇ ਨੇ ਵੀ ਸਾਰੇ ਜਗ੍ਹਾ 'ਤੇ ਪਹੁੰਚਣ ਵਾਲੇ ਭਾਜਪਾ ਨੇਤਾਵਾਂ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ। ਇਸ ਕਾਰਨ ਕਿਸਾਨਾਂ ਵਲੋਂ ਭਾਜਪਾ ਦੇ ਸਮਾਗਮਾਂ ਅਤੇ ਉਨ੍ਹਾਂ ਨੇਤਾਵਾਂ ਦਾ ਲਗਾਤਾਰ ਵਿਰੌਧ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਅੱਧੀ ਰਾਤ ਨੂੰ ਪਾਣੀ ਪੀਣ ਉੱਠੀ 12 ਸਾਲਾ ਬੱਚੀ ਨੂੰ ਲੜਿਆ ਸੱਪ, ਝਾੜ ਫੂਕ ਦੇ ਚੱਕਰਾਂ 'ਚ ਗਈ ਜਾਨ