ਕਿਸਾਨਾਂ ਨੇ ਸਰਕਾਰ ਖਿਲਾਫ਼ ਕੀਤੀ ਨਾਅਰੇਬਾਜ਼ੀ

Monday, Feb 05, 2018 - 07:53 AM (IST)

ਪੱਟੀ,  (ਲਵਲੀ)-  ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ ਨੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਆਗੂ ਇੰਦਰਜੀਤ ਸਿੰਘ ਕੋਟਬੁੱਢਾ ਅਤੇ ਸੋਹਣ ਸਿੰਘ ਆਦੀ ਸਭਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਚੋਣ ਮੈਨੀਫੈਸਟੋ 'ਚ ਕਿਸਾਨਾਂ ਨਾਲ ਸਮੁੱਚੇ ਕਰਜ਼ੇ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਸਰਕਾਰ ਆਪਣੇ ਵਾਅਦੇ ਤੋਂ ਮੁਕਰ ਗਈ ਅਤੇ ਕਿਸਾਨਾਂ ਨੂੰ ਰਾਹਤ ਦੇਣ ਦੀ ਬਜਾਏ ਉਲਟਾ ਉਨ੍ਹਾਂ ਦੀਆਂ ਮੋਟਰਾਂ 'ਤੇ ਬਿਜਲੀ ਦੇ ਮੀਟਰ ਲਾਉਣ ਜਾ ਰਹੀ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਪਾਵਰਕਾਮ ਦੇ ਅਧਿਕਾਰੀ ਕਿਸਾਨਾਂ ਦੀ ਮੋਟਰਾਂ 'ਤੇ ਮੀਟਰ ਲਾਉਣ ਆਏ ਤਾਂ ਉਨ੍ਹਾਂ ਦਾ ਕਿਸਾਨ ਸੰਘਰਸ਼ ਕਮੇਟੀ ਘਿਰਾਓ ਕਰੇਗੀ। ਇਸ ਮੌਕੇ ਉਨ੍ਹਾਂ ਨਾਲ ਕਿਸਾਨ ਆਗੂ ਕਰਮਜੀਤ ਸਿੰਘ ਦੁੱਬਲੀ, ਕਾਰਜ ਸਿੰਘ ਘਰਿਆਲਾ, ਸੁਖਦੇਵ ਸਿੰਘ, ਅਮਰੀਕ ਸਿੰਘ ਸਭਰਾ, ਧਰਮ ਸਿੰਘ ਸਭਰਾ, ਸੁਰਜੀਤ ਸਿੰਘ ਬੱਬੀ, ਕਾਰਜ ਸਿੰਘ ਸਭਰਾ ਤੇ ਸੁੱਖਾ ਸਿੰਘ ਆਦਿ ਹਾਜ਼ਰ ਸਨ।


Related News