ਆੜ੍ਹਤੀਆਂ ਨੇ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਦੀ ਮੀਟਿੰਗ ਦਾ ਕੀਤਾ ਬਾਈਕਾਟ
Thursday, Oct 15, 2020 - 06:03 PM (IST)
ਬਠਿੰਡਾ (ਕੁਨਾਲ ਬਾਂਸਲ): ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦੇ ਰੋਹ ਦੇ ਮੱਦੇਨਜ਼ਰ ਕੇਂਦਰ ਦੀ ਮੋਦੀ ਸਰਕਾਰ 'ਚ ਮੰਤਰੀ ਸ੍ਰਮਿਤੀ ਈਰਾਨੀ ਵਲੋਂ ਵਰਚੂਅਲ ਮੀਟਿੰਗ ਆੜਤੀਆਂ ਨਾਲ ਕੀਤੀ ਜਾ ਰਹੀ ਸੀ। ਆੜ੍ਹਤੀਆਂ ਨੇ ਕੇਂਦਰੀ ਮੰਤਰੀ ਸ੍ਰਮਿਤੀ ਈਰਾਨੀ ਦੇ ਨਾਲ ਵੀਡੀਓ ਕਾਨਫਰੰਸ ਦੇ ਜ਼ਰੀਏ ਮੀਟਿੰਗ ਕਰਨ ਦੇ ਪ੍ਰੋਗਰਾਮ ਦਾ ਬਾਈਕਾਟ ਕੀਤਾ ਹੈ। ਆੜ੍ਹਤੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਮੀਟਿੰਗ ਦੇ ਜ਼ਰੀਏ ਸਮਝਾਉਣ ਦੇ ਲਈ ਬੁਲਾਇਆ ਗਿਆ ਹੈ।
ਇਹ ਵੀ ਪੜ੍ਹੋ: ਫਰੀਦਕੋਟ: ਖੇਤਾਂ 'ਚੋਂ ਮਿਲਿਆ 'ਪਾਕਿਸਤਾਨ ਜ਼ਿੰਦਾਬਾਦ' ਦੇ ਨਾਅਰੇ ਲਿਖਿਆ ਗੁਬਾਰਾ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਖੇਤੀਬਾੜੀ ਕਾਨੂੰਨ ਦੇ ਫਾਇਦੇ ਦੱਸਣ ਦੇ ਲਈ ਭਾਜਪਾ ਨੇਤਾਵਾਂ ਨੇ ਸੱਦਾ ਦਿੱਤਾ ਹੈ, ਜਿਸ ਦਾ ਉਹ ਵਿਰੋਧ ਕਰਦੇ ਹਨ, ਕਿਉਂਕਿ ਲਗਾਤਾਰ ਪੰਜਾਬ 'ਚ ਕਿਸਾਨ ਅਤੇ ਆੜਤੀ ਖੇਤੀਬਾੜੀ ਕਾਨੂੰਨ ਦਾ ਵਿਰੋਧ ਕਰ ਰਹੇ ਹਨ। ਕਰੋੜਾਂ ਰੁਪਏ ਦਾ ਨੁਕਸਾਨ ਸੀ.ਸੀ.ਆਈ.ਬੀ. ਪਿਛਲੇ 2 ਸਾਲਾਂ ਤੋਂ ਚਲ ਰਹੀ ਹੈ। ਆੜਤੀਏ ਵੀ ਲਗਾਤਾਰ ਸੀ,ਸੀ.ਆਈ. ਬਠਿੰਡਾ ਦਫਤਰ ਦੇ ਬਾਹਰ ਧਰਨਾ ਲਗਾ ਕੇ ਬੈਠੇ ਹਨ, ਕਿਉਂਕਿ ਆੜ੍ਹਤੀਆਂ ਦਾ ਵੀ ਸ਼ੋਸ਼ਣ ਕੀਤਾ ਜਾ ਰਿਹਾ ਹੈ। ਸਿੱਧਾ ਮਾਲ ਫੈਕਟਰੀਆਂ 'ਚੋਂ ਚੁੱਕਿਆ ਜਾ ਰਿਹਾ ਹੈ, ਜਿਸ ਨਾਲ ਆੜਤੀ ਐਸੋਸੀਏਸ਼ਨ ਦਾ ਵੀ ਭਾਰੀ ਨੁਕਸਾਨ ਹੋ ਰਿਹਾ ਹੈ, ਜੋ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਹੁਣ ਸੰਗਰੂਰ 'ਚ ਸਰਕਾਰੀ ਅਦਾਰਿਆਂ ਦੀਆਂ ਕੰਧਾਂ 'ਤੇ ਲਿਖੇ ਮਿਲੇ ਖ਼ਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ