CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ (ਵੀਡੀਓ)

Sunday, Feb 22, 2026 - 04:30 PM (IST)

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ (ਵੀਡੀਓ)

ਸੰਗਰੂਰ (ਸਿੰਗਲਾ) : ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ ਭਾਰਤ-ਅਮਰੀਕਾ ਕਰ ਮੁਕਤ ਵਪਾਰ ਸਮਝੌਤੇ ਖ਼ਿਲਾਫ਼ ਅਤੇ ਹੋਰ ਕਿਸਾਨੀ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਕਿਸਾਨਾਂ ਨੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ। ਕਿਸਾਨਾਂ ਨੇ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਰੋਸ ਧਰਨਾ ਦਿੱਤਾ ਅਤੇ ਮੰਗ ਕੀਤੀ ਕਿ ਭਾਰਤ-ਅਮਰੀਕਾ ਕਰ ਮੁਕਤ ਵਪਾਰ ਸਮਝੌਤਾ ਰੱਦ ਕੀਤਾ ਜਾਵੇ। ਇਸ ਦੇ ਨਾਲ ਹੀ ਬਿਜਲੀ ਬਿੱਲ ਅਤੇ ਬੀਜ ਬਿੱਲ 2025 ਅਤੇ ਲੇਬਰ ਕੋਡ ਰੱਦ ਕਰਨ ਸਮੇਤ ਮਨਰੇਗਾ ਨੂੰ ਬਹਾਲ ਕਰਨ ਦੀ ਮੰਗ ਵੀ ਕੀਤੀ ਗਈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਨੇ ਇਨ੍ਹਾਂ ਬਿੱਲਾਂ ਖ਼ਿਲਾਫ਼ ਅੱਜ ਤੱਕ ਇੱਕ ਸ਼ਬਦ ਵੀ ਨਹੀਂ ਬੋਲਿਆ।

ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਬਿੱਲ ਨਾ ਭਰਨ ਵਾਲਿਆਂ ਲਈ ਬੁਰੀ ਖ਼ਬਰ, ਪਾਵਰਕਾਮ ਨੇ ਕਰ 'ਤੀ ਵੱਡੀ ਕਾਰਵਾਈ

ਸਾਡੇ ਕਿਸਾਨ ਭਰਾਵਾਂ 'ਤੇ ਜੋ ਤਸ਼ੱਦਦ ਹੋਇਆ ਹੈ, ਅਸੀਂ ਉਸ ਦਾ ਵੀ ਵਿਰੋਧ ਕਰਦੇ ਹਾਂ। ਕਿਸਾਨਾਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਕੇਂਦਰ ਦੀ ਕਠਪੁਤਲੀ ਬਣ ਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਦੇ ਪਾਣੀਆਂ 'ਤੇ ਡਾਕਾ ਮਾਰਿਆ ਗਿਆ ਅਤੇ ਹੁਣ ਚਿੱਪ ਵਾਲੇ ਮੀਟਰ ਲਗਾ ਕੇ ਆਮ ਜਨਤਾ ਅਤੇ ਕਿਸਾਨਾਂ 'ਤੇ ਬੋਝ ਪਾਇਆ ਜਾ ਰਿਹਾ ਹੈ। ਸੰਯੁਕਤ ਮੋਰਚੇ ਦੀਆਂ ਵੱਖ-ਵੱਖ ਕਿਸਾਨ ਅਤੇ ਮਜ਼ਦੂਰ ਜੱਥੇਬੰਦੀਆਂ ਨੇ ਇਸ ਪ੍ਰਦਰਸ਼ਨ 'ਚ ਹਿੱਸਾ ਲਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਨ੍ਹਾਂ ਲੋਕ ਵਿਰੋਧੀ ਬਿੱਲਾਂ 'ਤੇ ਆਪਣਾ ਸਟੈਂਡ ਸਪੱਸ਼ਟ ਨਾ ਕੀਤਾ ਤਾਂ ਆਉਣ ਵਾਲੇ ਦਿਨਾਂ 'ਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਜਦੋਂ ਘਰਵਾਲੀ ਕੋਲ ਪੁੱਜ ਗਈ ਬਾਹਰਵਾਲੀ ਤਾਂ ਪਿਆ ਗਾਹ, ਦੋਹਾਂ 'ਚ ਹੋਈ ਹੱਥੋਪਾਈ ਤੇ ਫਿਰ...

ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਬੀ. ਕੇ. ਯੂ. ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਬੀ. ਕੇ. ਯੂ. ਡਕੌਂਦਾ (ਬੁਰਜਗਿੱਲ) ਦੇ ਸੂਬਾ ਮੀਤ ਪ੍ਰਧਾਨ ਗੁਰਮੀਤ ਭੱਟੀਵਾਲ, ਕਿਰਤੀ ਕਿਸਾਨ ਯੂਨੀਅਨ ਦੇ ਭੁਪਿੰਦਰ ਸਿੰਘ ਲੌਂਗੋਵਾਲ, ਕੁੱਲ ਹਿੰਦ ਕਿਸਾਨ ਸਭਾ ਦੇ ਮੇਜਰ ਸਿੰਘ ਪੁੰਨਾਂਵਾਲ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਸੂਬਾ ਆਗੂ ਉੱਦਮ ਸਿੰਘ ਸੰਤੋਖਪੁਰਾ, ਕੁੱਲ ਹਿੰਦ ਕਿਸਾਨ ਸਭਾ ਅਜੇ ਭਵਨ ਦੇ ਸੂਬਾ ਆਗੂ ਬਲਦੇਵ ਸਿੰਘ ਨਿਹਾਲਗੜ੍ਹ, ਬੀ. ਕੇ. ਯੂ. ਰਾਜੇਵਾਲ ਦੇ ਜ਼ਿਲਾ ਆਗੂ ਕੁਲਵਿੰਦਰ ਸਿੰਘ ਮਾਝਾ, ਬੀ. ਕੇ. ਯੂ. ਡਕੌਂਦਾ ਧਨੇਰ ਦੇ ਜ਼ਿਲ੍ਹਾ ਸਕੱਤਰ ਜਗਤਾਰ ਸਿੰਘ ਦੁੱਗਾ ਨੇ ਦੱਸਿਆ ਕਿ ਮੋਦੀ ਸਰਕਾਰ ਨੇ ਅਮਰੀਕਾ ਨਾਲ ਇਹ ਸਮਝੌਤਾ ਕਰਕੇ ਦੇਸ਼ ਦੀ ਪ੍ਰਭੂਸੱਤਾ ਅਤੇ ਕਿਸਾਨਾਂ-ਮਜ਼ਦੂਰਾਂ ਦੇ ਰੁਜ਼ਗਾਰ ਨੂੰ ਦਾਅ ’ਤੇ ਲਾ ਦਿੱਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News