ਭਾਰੀ ਬਾਰਿਸ਼ ''ਚ ਵੀ ਸ਼ੰਭੂ ਬਾਰਡਰ ''ਤੇ ਡਟੇ ਕਿਸਾਨ, ਵੇਖੋ ਮੌਕੇ ਦੇ ਹਾਲਾਤ (ਵੀਡੀਓ)
Tuesday, Feb 20, 2024 - 03:20 AM (IST)
ਚੰਡੀਗੜ੍ਹ: ਕਿਸਾਨਾਂ ਵੱਲੋਂ ਐੱਮ.ਐੱਸ.ਪੀ. ਦੀ ਗਾਰੰਟੀ, ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ, ਕਰਜ਼ਮਾ ਮੁਆਫ਼ੀ, ਲਖੀਮਪੁਰ ਖਿਰੀ ਦਾ ਇਨਸਾਫ਼ ਤੇ ਹੋਰ ਮੰਗਾਂ ਨੂੰ ਲੈ ਕੇ ਅੰਦੋਲਨ ਸ਼ੁਰੂ ਕੀਤਾ ਗਿਆ ਹੈ। ਕੇਂਦਰ ਵੱਲੋਂ ਗੱਲਬਾਤ ਰਾਹੀਂ ਮਸਲਾ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤੇ ਮੀਟਿੰਗਾਂ ਦਾ ਦੌਰ ਜਾਰੀ ਹੈ। ਹੁਣ ਤਕ ਕੇਂਦਰੀ ਮੰਤਰੀਆਂ ਤੇ ਕਿਸਾਨ ਆਗੂਆਂ ਵਿਚਾਲੇ 4 ਮੀਟਿੰਗਾਂ ਹੋ ਚੁੱਕੀਆਂ ਹਨ, ਜਿਨ੍ਹਾਂ 'ਚ ਕੋਈ ਸਹਿਮਤੀ ਨਹੀਂ ਬਣ ਸਕੀ ਤੇ ਕਿਸਾਨਾਂ ਵੱਲੋਂ 21 ਫ਼ਰਵਰੀ ਨੂੰ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਵੇਲੇ ਕਿਸਾਨ ਸ਼ੰਭੂ ਤੇ ਖਨੌਰੀ ਬਾਰਡਰ 'ਤੇ ਡਟੇ ਹੋਏ ਹਨ।
ਇਹ ਖ਼ਬਰ ਵੀ ਪੜ੍ਹੋ - ਕਿਸਾਨਾਂ ਨੇ ਕਿਉਂ ਠੁਕਰਾਇਆ ਕੇਂਦਰ ਦਾ ਪ੍ਰਸਤਾਵ? ਜਗਜੀਤ ਸਿੰਘ ਡੱਲੇਵਾਲ ਨੇ ਦੱਸੀ ਅੰਦਰਲੀ ਗੱਲ
ਇਸ ਵਿਚਾਲੇ ਜਿੱਥੇ ਪੁਲਸ ਵੱਲੋਂ ਕਿਸਾਨਾਂ ਨੂੰ ਰੋਕਣ ਲਈ ਕਈ ਤਰ੍ਹਾਂ ਦੇ ਪੈਂਤੜੇ ਖੇਡੇ ਜਾ ਰਹੇ ਹਨ, ਉੱਥੇ ਹੀ ਹੁਣ ਕਿਸਾਨਾਂ ਨੂੰ ਮੌਸਮ ਦਾ ਮਾਰ ਵੀ ਝੱਲਣੀ ਪੈ ਰਹੀ ਹੈ। ਸੋਮਵਾਰ ਰਾਤ ਨੂੰ ਸ਼ੰਭੂ ਬਾਰਡਰ 'ਤੇ ਤੇਜ਼ ਬਾਰਿਸ਼ ਸ਼ੁਰੂ ਹੋ ਗਈ ਹੈ। ਕਿਸਾਨ ਇਸ ਸਭ ਦਾ ਮੁਕਾਬਲਾ ਕਰਦਿਆਂ ਵੀ ਬਾਰਡਰ 'ਤੇ ਡਟੇ ਹੋਏ ਹਨ। ਇਸ ਵੇਲੇ ਕਿਸਾਨ ਬਾਰਿਸ਼ ਤੋਂ ਬਚਨ ਲਈ ਆਪਣੀਆਂ ਟਰਾਲੀਆਂ ਵਿਚ ਬੈਠੇ ਹਨ। ਭਾਰੀ ਬਾਰਿਸ਼ ਵਿਚ ਸ਼ੰਭੂ ਬਾਰਡਰ 'ਤੇ ਟਰਾਲੀਆਂ ਵਿਚ ਬੈਠੇ ਕਿਸਾਨਾਂ ਦੀ ਵੀਡੀਓ ਵੀ ਸਾਹਮਣੇ ਆਈ ਹੈ:
VIDEO | Visuals from Shambhu border as farmers faced heavy rainfall earlier today. pic.twitter.com/hSBsNnN7hs
— Press Trust of India (@PTI_News) February 19, 2024
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8