ਕਿਸਾਨਾਂ ਨੇ CM ਦੀ ਰਿਹਾਇਸ਼ ਦੇ ਬਾਹਰ ਲਾਇਆ ਪੱਕਾ ਮੋਰਚਾ, ਹਾਈਵੇ ਵੀ ਕੀਤਾ ਜਾਮ
Sunday, Oct 09, 2022 - 06:13 PM (IST)

ਸੰਗਰੂਰ (ਰਵੀ) : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕਿਸਾਨ ਮੰਗਾਂ ਲਈ ਮੁੱਖਮੰਤਰੀ ਭਗਵੰਤ ਮਾਨ ਦੀ ਸੰਗਰੂਰ ਸਥਿਤ ਰਿਹਾਇਸ਼ ਦੇ ਬਾਹਰ ਪੱਕਾ ਮੋਰਚਾ ਲਗਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਕਿਸਾਨਾਂ ਵੱਲੋਂ ਸੰਗਰੂਰ-ਪਟਿਆਲਾ ਹਾਈਵੇ ਨੂੰ ਵੀ ਜਾਮ ਕਰ ਦਿੱਤਾ ਗਿਆ ਹੈ। ਸਮੁੱਚੇ ਪੰਜਾਬ ਤੋਂ ਵੱਡੀ ਗਿਣਤੀ 'ਚ ਕਿਸਾਨਾਂ ਦੀ ਟਰੈਕਟਰ ਟਰਾਲੀਆਂ ਰਾਹੀਂ ਆਮਦ ਜਾਰੀ ਹੈ। ਇਸ ਦੌਰਾਨ ਵੱਡੀ ਗਿਣਤੀ ਵਿਚ ਪੁਲਸ ਫੋਰਸ ਵੀ ਤਾਇਨਾਤ ਹੈ।
ਜ਼ਿਕਰਯੋਗ ਹੈ ਕਿ ਬੀਕੇਯੂ ਏਕਤਾ ਉਗਰਾਹਾਂ ਦੇ ਆਗੂਆਂ ਵੱਲੋਂ ਕਿਸਾਨ ਮੰਗਾਂ ਸਬੰਧੀ ਮੁੱਖਮੰਤਰੀ ਭਗਵੰਤ ਸਿੰਘ ਮਾਨ ਨਾਲ ਮੀਟਿੰਗ ਕੀਤੀ ਗਈ ਸੀ ਜੋ ਬੇਸਿੱਟਾ ਰਹੀ ਸੀ। ਮੀਟਿੰਗ ਦੌਰਾਨ ਕਿਸੇ ਵੀ ਮੰਗ ਬਾਰੇ ਕੋਈ ਤਸੱਲੀਬਖਸ਼ ਜਵਾਬ ਨਾ ਮਿਲਣ ਤੋਂ ਨਾਰਾਜ਼ ਕਿਸਾਨ ਆਗੂਆਂ ਨੇ ਪੱਕਾ ਮੋਰਚਾ ਲਗਾਉਣ ਦਾ ਐਲਾਨ ਕੀਤਾ ਸੀ।
ਇਹ ਖਬਰ ਵੀ ਪੜ੍ਹੋ - ਸ਼ੱਕੀ ਹਾਲਾਤ ’ਚ 19 ਸਾਲਾ ਕੁੜੀ ਲਾਪਤਾ