ਕਿਸਾਨ ਸੰਘਰਸ਼ ਦੇ ਹੱਕ ’ਚ ਨਿੱਤਰੀਆਂ ਮਹਾਰਾਸ਼ਟਰ ਦੀਆਂ ਸਿੱਖ ਸੰਗਤਾਂ, ਖੇਤੀ ਕਾਨੂੰਨ ਵਾਪਸ ਲੈਣ ਦੀ ਕੀਤੀ ਮੰਗ

Friday, Aug 20, 2021 - 10:31 AM (IST)

ਕਿਸਾਨ ਸੰਘਰਸ਼ ਦੇ ਹੱਕ ’ਚ ਨਿੱਤਰੀਆਂ ਮਹਾਰਾਸ਼ਟਰ ਦੀਆਂ ਸਿੱਖ ਸੰਗਤਾਂ, ਖੇਤੀ ਕਾਨੂੰਨ ਵਾਪਸ ਲੈਣ ਦੀ ਕੀਤੀ ਮੰਗ

ਚੌਂਕ ਮਹਿਤਾ (ਪਾਲ) - ਮਹਾਰਾਸ਼ਟਰ ਦੀਆਂ ਸਿੱਖ ਸੰਗਤਾਂ ਨੇ ਦੇਸ਼ ਵਿਆਪੀ ਕਿਸਾਨ ਸੰਘਰਸ਼ ਦੇ ਹੱਕ ’ਚ ਨਿੱਤਰਦਿਆਂ ਕੇਂਦਰੀ ਪੰਚਾਇਤੀ ਰਾਜ ਮੰਤਰੀ ਕਪਿਲ ਮੋਰੇਸ਼ਵਰ ਪਾਟਿਲ ਰਾਹੀਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੂੰ ਖੇਤੀ ਸੰਬੰਧੀ ਪਾਸ ਕੀਤੇ ਗਏ ਤਿੰਨੇ ਖੇਤੀ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਹੈ। ਨਵੀਂ ਮੁੰਬਈ ਦੀਆਂ ਸਿੱਖ ਸੰਗਤਾਂ ਦੇ ਇਕ ਵਫਦ ਨੇ ਸੁਪਰੀਮ ਕੌਂਸਲ ਨਵੀਂ ਮੁੰਬਈ ਗੁਰਦੁਆਰਜ ਦੇ ਚੇਅਰਮੈਨ ਭਾਈ ਜਸਪਾਲ ਸਿੰਘ ਸਿੱਧੂ ਦੀ ਅਗਵਾਈ ’ਚ ਹਾਲ ’ਚ ਮੋਦੀ ਸਰਕਾਰ ’ਚ ਪੰਚਾਇਤੀ ਰਾਜ ਮੰਤਰੀ ਵਜੋਂ ਨਿਯੁਕਤ ਕੀਤੇ ਗਏ ਕਪਿਲ ਮੋਰੇਸ਼ਵਰ ਪਾਟਿਲ ਨਾਲ ਮੁਲਾਕਾਤ ਕੀਤੀ। ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਭਾਰਤ ਸਰਕਾਰ ਵਿਚ ਪੰਚਾਇਤ ਰਾਜ ਮੰਤਰੀ ਦੇ ਤੌਰ ’ਤੇ ਅਹਿਮ ਜ਼ਿੰਮੇਵਾਰੀ ਮਿਲਣ ’ਤੇ ਦਿਲੋਂ ਸ਼ੁਭਕਾਮਨਾਵਾਂ ਦੇਣ ਤੋਂ ਬਾਅਦ ਇਕ ਮੰਗ ਪੱਤਰ ਦਿੱਤਾ। 

ਮੰਗ-ਪੱਤਰ ਸੌਂਪਦਿਆਂ ਉਨ੍ਹਾਂ ਕਿਹਾ ਕਿ ਦੇਸ਼ ਦਾ ਕਿਸਾਨ ਕੇਂਦਰ ਸਰਕਾਰ ਦੁਆਰਾ ਪਾਸ ਕੀਤੇ ਤਿੰਨ ਖੇਤੀਬਾੜੀ ਬਿੱਲਾਂ ਦਾ ਪਿਛਲੇ 9 ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ ’ਤੇ ਮੋਰਚਾ ਲਗਾ ਕੇ ਜ਼ਬਰਦਸਤ ਵਿਰੋਧ ਕਰ ਰਹੇ ਹਨ ਤੇ ਇਸ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਪਿਲ ਪਾਟਿਲ ਨੂੰ ਤਿੰਨ ਖੇਤੀਬਾੜੀ ਸੰਬੰਧੀ ਪਾਸ ਕੀਤੇ ਗਏ ਬਿੱਲਾਂ ਨੂੰ ਵਾਪਸ ਲੈਣ ਲਈ ਕੇਂਦਰ ਸਰਕਾਰ ’ਤੇ ਯੋਗ ਦਬਾਅ ਬਣਾਉਣ ਤੇ ਇਸ ਮਾਮਲੇ ਪ੍ਰਤੀ ਕਿਸਾਨਾਂ ਨੂੰ ਸਵੀਕਾਰਨ ਯੋਗ ਸਥਾਈ ਹੱਲ ਲਈ ਆਪਣੇ ਰੁਤਬੇ ਅਤੇ ਅਸਰ ਰਸੂਖ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ। ਇਸ ਮੌਕੇ ਕੇਂਦਰੀ ਮੰਤਰੀ ਕਪਿਲ ਪਾਟਿਲ ਨੇ ਸਿੱਖ ਭਾਈਚਾਰੇ ਵੱਲੋਂ ਮਹਾਰਾਸਟਰ ਦੇ ਵਿਕਾਸ ’ਚ ਪਾਏ ਜਾ ਰਹੇ ਯੋਗਦਾਨ ਅਤੇ ਕੋਰੋਨਾ ਦੀ ਮਹਾਮਾਰੀ ਦੇ ਸਮੇਂ ਮਹਾਰਾਸਟਰ ਦੇ ਲੋਕਾਂ ਦੀ ਕੀਤੀ ਜਾ ਰਹੀ ਸੇਵਾ ਦੀ ਸਲਾਘਾ ਕੀਤੀ। 

ਉਨ੍ਹਾਂ ਸਿੱਖ ਵਫਦ ਦੀਆਂ ਮੰਗਾਂ ਵਲ ਧਿਆਨ ਦੇਣ ਦਾ ਵਾਅਦਾ ਕਰਦਿਆਂ ਉਨ੍ਹਾਂ ’ਤੇ ਸਰਕਾਰ ਨੂੰ ਵਧ ਤੋਂ ਵੱਧ ਸਹਿਯੋਗ ਦੀ ਅਪੀਲ ਕੀਤੀ। ਇਸ ਮੌਕੇ ਵਿਧਾਇਕ ਗਨੇਸ਼ ਨਾਇਕ, ਵਿਧਾਇਕ ਮੰਦਾਤਾਈ ਮਹਾਤਰੇ ਸਮੇਤ ਵਫਦ ਵਿੱਚ ਨਵੀਂ ਮੁੰਬਈ ਗੁਰਦੁਆਰਜ ਦੇ ਆਗੂ ਭਾਈ ਜਸਪਾਲ ਸਿੰਘ ਸਿੱਧੂ ਨਾਲ ਗੁ. ਪਨਵੇਲ ਦੇ ਪ੍ਰਧਾਨ ਹਰਵਿੰਦਰ ਸਿੰਘ ਬੁੱਟਰ, ਗੁ. ਕਲਮਬੋਲੀ ਦੇ ਪ੍ਰਧਾਨ ਭਾਈ ਜੋਗਿੰਦਰ ਸਿੰਘ, ਨਰੂਲ ਗੁ. ਦੇ ਪ੍ਰਧਾਨ ਭਾਈ ਗਿਆਨ ਸਿੰਘ, ਗੁ. ਅਰੌਲੀ ਦੇ ਪ੍ਰਧਾਨ ਅਮਰਪਾਲ ਸਿੰਘ ਮੌਜੂਦ ਸਨ। 

 


author

rajwinder kaur

Content Editor

Related News