ਕਿਸਾਨਾਂ ਨੇ ਸਰਕਾਰ ਖਿਲਾਫ ਕੱਢੀ ਭੜਾਸ
Friday, Jun 09, 2017 - 07:57 AM (IST)
ਚੋਗਾਵਾਂ, (ਹਰਜੀਤ)- ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਇਕ ਭਰਵੀਂ ਮੀਟਿੰਗ ਜ਼ੋਨ ਪ੍ਰਧਾਨ ਸਕੱਤਰ ਸਿੰਘ ਕੋਟਲਾ ਦੀ ਅਗਵਾਈ ਹੇਠ ਪਿੰਡ ਬੋਪਾਰਾਏ ਕਲਾਂ ਦੇ ਗੁਰਦੁਆਰਾ ਸਾਹਿਬ ਵਿਖੇ ਹੋਈ। ਮੀਟਿੰਗ ਉਪਰੰਤ ਕਿਸਾਨਾਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਵੀ ਕੀਤੀ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਸਕੱਤਰ ਸਿੰਘ, ਅਮਰਪਾਲ ਸਿੰਘ ਰੋਮੀ ਤੇ ਹੋਰ ਆਗੂਆਂ ਨੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਆਪਣੇ ਚੋਣ ਮੈਨੀਫੈਸਟੋ ਵਿਚ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਚੋਣਾਂ ਤੋਂ ਬਾਅਦ ਸਰਕਾਰ ਨੇ ਆਪਣਾ ਇਹ ਵਾਅਦਾ ਪੂਰਾ ਨਹੀਂ ਕੀਤਾ, ਜਿਸ ਕਾਰਨ ਕਰਜ਼ੇ ਦੀ ਮਾਰ ਹੇਠ ਦੱਬਿਆ ਕਿਸਾਨ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੈ। ਇਸ ਮੌਕੇ ਪਿੰਡ ਬੋਪਾਰਾਏ ਦੀ ਕਮੇਟੀ ਦਾ ਗਠਨ ਵੀ ਕੀਤਾ ਗਿਆ।
ਇਸ ਮੌਕੇ ਕਰਨਜੀਤ ਸਿੰਘ, ਪ੍ਰਗਟ ਸਿੰਘ, ਗੁਰਜੀਤ ਸਿੰਘ, ਕੁਲਵੰਤ ਸਿੰਘ, ਸਰੂਪ ਸਿੰਘ, ਬਾਬਾ ਕੁਲਵੰਤ ਸਿੰਘ, ਪਰਜਿੰਦਰ ਸਿੰਘ, ਹੀਰਾ ਸਿੰਘ ਤੇ ਅਵਤਾਰ ਸਿੰਘ ਤੋਂ ਇਲਾਵਾ ਹੋਰ ਵੀ ਕਿਸਾਨ ਤੇ ਮਜ਼ਦੂਰ ਹਾਜ਼ਰ ਸਨ।
