ਹਜ਼ਾਰਾਂ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਸੰਸਦ ਮੈਂਬਰਾਂ ਨੂੰ ਸੌਂਪੇ ਮੰਗ-ਪੱਤਰ
Tuesday, Jul 09, 2024 - 02:57 AM (IST)
ਪਟਿਆਲਾ/ਸਨੌਰ (ਮਨਦੀਪ ਜੋਸਨ)- ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਹਜ਼ਾਰਾਂ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਰੋਸ-ਵਿਖਾਵਾ ਕਰਦਿਆਂ ਦੇਸ਼ ਭਰ ’ਚ ਸੰਸਦ ਮੈਂਬਰਾਂ ਨੂੰ ਮੰਗ-ਪੱਤਰ ਸੌਂਪੇ। ਕਿਸਾਨ ਨੇਤਾਵਾਂ ਨੇ ਕਿਹਾ ਕਿ 13 ਫਰਵਰੀ ਤੋਂ ਦਿੱਲੀ ਕੂਚ ਲਈ ਦੇਸ਼ ਦੀਆਂ 200 ਦੇ ਕਰੀਬ ਜਥੇਬੰਦੀਆਂ ਵੱਲੋਂ ਸ਼ੁਰੂ ਕੀਤਾ ਗਿਆ ਸੰਘਰਸ਼ ਸਰਕਾਰ ਵੱਲੋਂ ਰਸਤੇ ’ਚ ਰੋਕੇ ਜਾਣ ਤੋਂ ਬਾਅਦ 146ਵੇਂ ਦਿਨ ’ਚ ਵੱਖ-ਵੱਖ ਥਾਵਾਂ ’ਤੇ ਜਾਰੀ ਹੈ। ਅੰਦੋਲਨ ਦੀ ਅਗਵਾਈ ਕਰ ਰਹੇ ਦੋਵਾਂ ਫੋਰਮਾਂ ਵੱਲੋਂ ਤੈਅ ਕੀਤੇ ਪ੍ਰੋਗਰਾਮ ਤਹਿਤ ਦੇਸ਼ ਦੇ 12 ਸੂਬਿਆਂ ’ਚ ਗੈਰ-ਭਾਜਪਾਈ ਸੰਸਦ ਮੈਂਬਰਾਂ ਨੂੰ ਕਿਸਾਨ-ਮਜ਼ਦੂਰ ਸੰਘਰਸ਼ ਦੀਆਂ ਮੰਗਾਂ ਸਬੰਧੀ ਮੰਗ-ਪੱਤਰ ਦਿੱਤੇ ਗਏ।
ਇਹ ਵੀ ਪੜ੍ਹੋ- ਅਸਲਾ ਘਰ 'ਚ ਬੰਦੂਕ ਸਾਫ਼ ਕਰਦੇ ਸਮੇਂ ਚੱਲੀ ਗੋਲ਼ੀ, ਹੋਮਗਾਰਡ ਦੀ ਹੋ ਗਈ ਮੌਤ, 2 ਮਹੀਨੇ ਬਾਅਦ ਹੋਣਾ ਸੀ ਰਿਟਾਇਰ
ਇਸ ਦੌਰਾਨ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਨੇ ਦੱਸਿਆ ਕਿ ਪੰਜਾਬ ਦੇ 13, ਚੰਡੀਗੜ੍ਹ ਦੇ 1, ਹਰਿਆਣਾ ਦੇ 5, ਰਾਜਸਥਾਨ ਦੇ 11, ਉੱਤਰ ਪ੍ਰਦੇਸ਼ ਦੇ 20, ਮੱਧ ਪ੍ਰਦੇਸ਼ ਦੇ 1 (ਰਾਜ ਸਭਾ ਮੈਂਬਰ), ਬਿਹਾਰ ਦੇ 6, ਕਰਨਾਟਕ ਦੇ 12, ਤੇਲੰਗਾਨਾ ਦੇ 10, ਮਹਾਰਾਸ਼ਟਰ ਦੇ 5, ਕੇਰਲ ਦੇ 19 ਅਤੇ ਤਾਮਿਲਨਾਡੂ ਦੇ 29 ਸੰਸਦ ਮੈਂਬਰਾਂ ਨੂੰ ਕਿਸਾਨ-ਮਜ਼ਦੂਰ ਸੰਘਰਸ਼ ਦੀਆਂ ਮੰਗਾਂ ਸਬੰਧੀ ਮੰਗ-ਪੱਤਰ ਸੌਂਪੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਵਿਰੋਧੀ ਧਿਰ ਅੰਦੋਲਨ ਦੀ ਆਵਾਜ਼ ਜ਼ੋਰ ਨਾਲ ਨਹੀਂ ਉਠਾਉਂਦੀ ਤਾਂ ਇਨ੍ਹਾਂ ਸੰਸਦ ਮੈਂਬਰਾਂ ਖਿਲਾਫ ਵੀ ਆਉਂਦੇ ਦਿਨਾਂ ’ਚ ਸਖ਼ਤ ਰੁਖ਼ ਅਖ਼ਤਿਆਰ ਕੀਤਾ ਜਾਵੇਗਾ।
ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਤੋਂ ਸੁਖਵਿੰਦਰ ਸਿੰਘ ਸਭਰਾ, ਕਾਕਾ ਸਿੰਘ ਕੋਟੜਾ, ਸੁਖਜੀਤ ਸਿੰਘ ਹਰਦੋਝੰਡੇ, ਜਸਵਿੰਦਰ ਸਿੰਘ ਲੌਂਗੋਵਾਲ, ਅਭਿਮੰਨਿਊ ਕੋਹਾੜ, ਮਨਜੀਤ ਸਿੰਘ ਰਾਏ, ਗੁਰਿੰਦਰ ਸਿੰਘ ਭੰਗੂ, ਸੁਰਜੀਤ ਸਿੰਘ ਫੂਲ, ਸੁਖਦੇਵ ਸਿੰਘ ਭੋਜਰਾਜ, ਮਨਜੀਤ ਸਿੰਘ ਘੁਮਾਣਾ, ਮਲਕੀਤ ਸਿੰਘ ਗੁਲਾਮੀਵਾਲਾ, ਅਮਰਜੀਤ ਸਿੰਘ ਮੋਹੜੀ, ਜੰਗ ਸਿੰਘ ਭਟੇਰੀ, ਸੁਖਜਿੰਦਰ ਸਿੰਘ ਖੋਸਾ, ਗੁਰਅਮਨੀਤ ਸਿੰਘ ਮਾਂਗਟ, ਲਖਵਿੰਦਰ ਸਿੰਘ, ਬਲਵੰਤ ਸਿੰਘ ਬਹਿਰਾਮਕੇ, ਬਲਦੇਵ ਸਿੰਘ ਸਿਰਸਾ, ਓਂਕਾਰ ਸਿੰਘ ਭੰਗਾਲਾ, ਰਾਜਵਿੰਦਰ ਸਿੰਘ ਰਾਜੂ, ਨਾਰਾਇਣ ਸਵਾਮੀ, ਗੁਰੂ ਸਵਾਮੀ ਤੋਂ ਇਲਾਵਾ ਹਜ਼ਾਰਾਂ ਕਿਸਾਨ ਮਜ਼ਦੂਰ ਹਾਜ਼ਰ ਸਨ।
ਇਹ ਵੀ ਪੜ੍ਹੋ- ਆਸ਼ਕ ਨਾਲ ਮਿਲ ਜਿਊਂਦਾ ਸਾੜ'ਤਾ ਘਰਵਾਲਾ, ਚੱਕਰਾਂ 'ਚ ਪਾ'ਤੀ ਪੰਜਾਬ ਪੁਲਸ, ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e