ਗਰੀਬੀ ਤੋਂ ਹਾਰਿਆ ਕਿਸਾਨ, ਫਾਹਾ ਲੈ ਕੇ ਕੀਤੀ ਖੁਦਕੁਸ਼ੀ

08/26/2016 3:05:28 PM

ਤਪਾ ਮੰਡੀ (ਸ਼ਾਮ,ਗਰਗ)— ਪਿੰਡ ਘੜੈਲਾ ਵਿਖੇ ਇਕ ਕਿਸਾਨ ਵੱਲੋ ਕਰਜ਼ੇ ਤੋਂ ਤੰਗ ਹੋ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਮਿਲਿਆ ਹੈ। ਪਿੰਡ ਵਾਸੀਆ ਅਤੇ ਪਰਿਵਾਰਿਕ ਮੈਂਬਰਾ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਕਿਸਾਨ ਅਮਰਜੀਤ ਸਿੰਘ (48) ਪੁੱਤਰ ਜੱਗਰ ਸਿੰਘ ਵੱਲੋਂ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਆਪਣੇ ਘਰ ਦੇ ਪਿਛਲੇ ਪਾਸੇ ਇਕ ਦਰੱਖਤ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ, ਜਿਸ ਦਾ ਪਤਾ ਬੁੱਧਵਾਰ ਸਵੇਰੇ ਆਂਢ-ਗੁਆਂਢ ਦੇ ਲੋਕਾਂ ਨੂੰ ਲੱਗਿਆ। ਉਨ੍ਹਾਂ ਦੇਖਿਆ ਕਿ ਅਮਰਜੀਤ ਸਿੰਘ ਦੀ ਲਾਸ਼ ਇਕ ਦਰੱਖਤ ਨਾਲ ਲਟਕ ਰਹੀ ਸੀ। ਜਿਸਨੂੰ ਪਿੰਡ ਦੇ ਮੋਹਤਵਰਾਂ ਦੀ ਹਾਜ਼ਰੀ ਵਿਚ ਲਾਹਿਆ ਗਿਆ।
ਇਸ ਮੌਕੇ ਪਿੰਡ ਦੇ ਕੁਝ ਮੋਹਤਵਰਾਂ ਨੇ ਦੱਸਿਆ ਕਿ ਲਗਭਗ 3 ਮਹੀਨੇ ਪਹਿਲਾਂ ਮ੍ਰਿਤਕ ਅਮਰਜੀਤ ਨੇ ਆਪਣੀ ਲੜਕੀ ਦਾ ਵਿਆਹ ਕੀਤਾ ਸੀ ਜਿਸ ਲਈ ਉਸਦੇ ਸਿਰ ਕਰਜ਼ੇ ਦੀ ਪੰਡ ਬੱਝ ਗਈ ਤੇ ਉਹ ਪ੍ਰੇਸ਼ਾਨ ਰਹਿਣ ਲੱਗ ਪਿਆ ਸੀ। ਜਿਸ ਕਾਰਨ ਉਸਨੇ ਸ਼ੁਕਰਵਾਰ ਨੂੰ ਦਰੱਖਤ ਨਾਲ ਲਟਕ ਕੇ ਆਪਣੀ ਜਾਨ ਦੇ ਦਿੱਤੀ। ਘਟਨਾ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਇਸ ਮੌਕੇ ਮ੍ਰਿਤਕ ਦੀ ਸੂਚਨਾ ਸਬੰਧਤ ਪੁਲਸ ਥਾਣੇ ਨੂੰ ਦਿੱਤੀ ਗਈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜੀ ਗਈ।


Gurminder Singh

Content Editor

Related News