ਬਰਨਾਲਾ 'ਚ ਇਕ ਹੋਰ ਕਿਸਾਨ ਚੜ੍ਹਿਆ ਕਰਜ਼ੇ ਦੀ ਬਲੀ (ਵੀਡੀਓ)
Sunday, Aug 26, 2018 - 12:24 PM (IST)
ਬਰਨਾਲਾ (ਬਿਊਰੋ) - ਕੈਪਟਨ ਸਰਕਾਰ ਚਾਹੇ ਕਿਸਾਨ ਹਿਤੈਸ਼ੀ ਹੋਣ ਦੇ ਕਈ ਤਰ੍ਹਾਂ ਦੇ ਦਾਅਵੇ ਕਰ ਰਹੀ ਹੈ ਪਰ ਅਜੇ ਵੀ ਆਰਥਿਕ ਤੰਗੀ ਕਾਰਨ ਕਿਸਾਨਾਂ ਵਲੋਂ ਖੁਦਕੁਸ਼ੀਆਂ ਕਰਨ ਦਾ ਦੌਰ ਚੱਲ ਰਿਹਾ ਹੈ। ਅਜਿਹਾ ਹੀ ਇਕ ਹੋਰ ਮਾਮਲਾ ਬਰਨਾਲਾ ਦੇ ਕਸਬਾ ਮਹਿਲ ਕਲਾਂ ਦੇ ਪਿੰਡ ਗੁਰਮਾ ਦਾ ਸਾਹਮਣੇ ਆਇਆ ਹੈ, ਜਿਥੇ ਕਿਸਾਨ ਭਰਪੂਰ ਸਿੰਘ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ।
ਘਟਨਾ ਦੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਜਸਪਾਲ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਨੇ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕੀਤੀ ਹੈ। ਘਟਨਾ ਦੀ ਸੂਚਨਾ ਮਿਲਣ 'ਤੇ ਪਹੁੰਚੇ ਜਾਂਚ ਅਧਿਕਾਰੀ ਚੂਹੜ ਸਿੰਘ ਦੱਸਿਆ ਕਿ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾ ਦੇ ਆਗੂ ਸੁਖਦੇਵ ਸਿੰਘ ਨੇ ਸਰਕਾਰ ਤੋਂ ਮ੍ਰਿਤਕ ਕਿਸਾਨ ਦੇ ਪਰਿਵਾਰ 'ਚੋਂ ਕਿਸੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੇ ਜਾਣ ਦੀ ਮੰਗ ਕੀਤੀ ਹੈ।
