ਕਿਸਾਨ ਖੁਦਕੁਸ਼ੀਆਂ ਲਈ ਕੈਪਟਨ ਸਰਕਾਰ ਜ਼ਿੰਮੇਵਾਰ : ਹਰਸਿਮਰਤ

01/12/2019 12:31:04 PM

ਮੋਗਾ (ਗੋਪੀ ਰਾਊਕੇ, ਆਜ਼ਾਦ)—ਕਿਸਾਨਾਂ ਦੀਆਂ ਖੁਦਕੁਸ਼ੀਆਂ ਲਈ ਕੈਪਟਨ ਸਰਕਾਰ ਜ਼ਿੰਮੇਵਾਰ ਹੈ, ਉਕਤ ਸ਼ਬਦਾਂ ਦਾ ਪ੍ਰਗਟਾਵਾ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪਿੰਡ ਕੋਕਰੀ ਫੂਲਾ ਸਿੰਘ 'ਚ ਕਾਠਪਾਲ ਡੇਅਰੀ ਕੋਲਡ ਚੇਨ ਦੁੱਧ ਪ੍ਰੋਸੈਸਿੰਗ ਯੂਨਿਟ ਦਾ ਉਦਘਾਟਨ ਕਰਨ ਉਪਰੰਤ ਗੱਲਬਾਤ ਕਰਦਿਆਂ ਹੋਇਆ ਕੀਤਾ।

ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਫੂਡ ਪ੍ਰੋਸੈਸਿੰਗ ਦੇ ਵੱਡੇ ਪ੍ਰੋਜੈਕਟ ਦੇ ਇਲਾਵਾ ਦੇਸ਼ ਭਰ ਦੇ ਦੂਸਰੇ ਰਾਜਾਂ 'ਚ ਹੋਰ ਪ੍ਰੋਜੈਕਟ ਸ਼ੁਰੂ ਹੋ ਚੁੱਕੇ ਹਨ। ਬੀਬੀ ਬਾਦਲ ਨੇ ਕੈਪਟਨ ਸਰਕਾਰ 'ਤੇ ਵਰਦਿਆਂ ਕਿਹਾ ਕਿ ਖਜ਼ਾਨਾ ਖਾਲੀ ਦੱਸ ਕੇ ਕਾਂਗਰਸ ਸਰਕਾਰ ਆਪਣੇ ਵਾਅਦਿਆਂ ਤੋਂ ਭੱਜ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਨੇ 1500 ਕਰੋੜ ਰੁਪਏ ਤੋਂ ਜ਼ਿਆਦਾ ਦੇ 41 ਪ੍ਰੋਜੈਕਟ ਪੰਜਾਬ ਨੂੰ ਦਿੱਤੇ, ਪਰ ਕਾਂਗਰਸ ਸਰਕਾਰ ਵਲੋਂ ਇਨ੍ਹਾਂ ਪ੍ਰੋਜੈਕਟਾਂ ਨੂੰ ਰਾਜਨੀਤਿਕ ਰੰਜਿਸ਼ ਦੇ ਤੌਰ 'ਤੇ ਲਿਆ ਅਤੇ ਸਰਕਾਰ ਨੂੰ ਵਾਰ-ਵਾਰ ਚਿੱਠੀਆਂ  ਰਾਹੀਂ ਯਾਦ ਕਰਵਾਉਣ ਦੇ ਬਾਵਜੂਦ ਸਮੇਂ ਸਿਰ ਟੇਂਡਰ ਆਦਿ ਦੇ ਕੰਮ ਪੂਰੇ ਨਹੀਂ ਹੋਏ। ਉਨਾਂ ਕਿਸਾਨਾਂ ਦੀਆਂ ਖੁਦਕੁਸ਼ੀਆਂ ਲਈ ਕੈਪਟਨ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਕਾਂਗਰਸ ਸਰਕਾਰ ਨੇ ਕਰਜ਼ ਮੁਆਫੀ ਦਾ ਝੂਠਾ ਵਾਅਦਾ ਕੀਤਾ ਸੀ। ਕਰਜਾ ਮੁਆਫੀ ਦੀਆਂ ਲਿਸਟਾਂ 'ਚ ਨਾਮ ਨਾ ਆਉਣ ਦੇ ਬਾਅਦ ਕਿਸਾਨ ਹੋਰ ਵੀ ਜ਼ਿਆਦਾ ਖੁਦਕੁਸ਼ੀਆਂ ਕਰ ਰਹੇ ਹਨ।

Shyna

This news is Content Editor Shyna