ਕਿਸਾਨਾਂ ਨੂੰ ਅੱਤਵਾਦੀ ਆਖਣ 'ਤੇ ਲੋਹਾ-ਲਾਖਾ ਹੋਏ ਸੁਖਬੀਰ, ਮੋਦੀ ਸਰਕਾਰ ਨੂੰ ਪਾਈ ਝਾੜ

12/12/2020 8:23:18 PM

ਅੰਮ੍ਰਿਤਸਰ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਹੈ ਕਿ ਸ਼ਾਂਤਮਈ ਢੰਗ ਨਾਲ ਚੱਲ ਰਹੇ ਕਿਸਾਨ ਅੰਦੋਲਨ ਨੂੰ ਧਰਮ ਦੀ ਲੜਾਈ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਹਿੰਦੂ-ਸਿੱਖ-ਮੁਸਲਿਮ ਭਾਈਚਾਰੇ ਵਿਚ ਵੰਡਾਂ ਪਾਉਣ ਦੀਆਂ ਵਿਉਂਤਾ ਘੜੀਆਂ ਜਾ ਰਹੀਆਂ ਹਨ ਪਰ ਉਹ ਸਾਰੇ ਪੰਜਾਬੀਆਂ ਨੂੰ ਅਪੀਲ ਕਰਦੇ ਹਨ ਕਿ ਜਿਹੜੀਆਂ ਪਾਰਟੀਆਂ, ਜਿਹੜੀਆਂ ਏਜੰਸੀਆਂ ਕਿਸਾਨ ਸੰਘਰਸ਼ ਨੂੰ ਵੱਖਵਾਦ ਨਾਲ ਜੋੜ ਰਹੀਆਂ ਹਨ ਉਨ੍ਹਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਨਾਕਾਰਨ ਦੀ ਲੋੜ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਵਧਿਆ ਨਾਈਟ ਕਰਫਿਊ, ਮੁੱਖ ਮੰਤਰੀ ਨੇ ਜਾਰੀ ਕੀਤੇ ਸਖ਼ਤ ਹੁਕਮ

ਪਾਰਟੀ ਦੀ ਸਥਾਪਨਾ ਸ਼ਤਾਬਦੀ ਦੇ ਸਮਾਗਮ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਦੌਰਾਨ ਸ੍ਰੀ ਦਰਬਾਰ ਸਾਹਿਬ ਪਹੁੰਚੇ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਅਖ਼ਬਾਰਾਂ ਰਾਹੀਂ ਪੜ੍ਹਿਆ ਕਿ ਕੇਂਦਰ ਦੇ ਕੁਝ ਲੋਕ ਆਖ ਰਹੇ ਹਨ ਕਿ ਕਿਸਾਨ ਅੰਦੋਲਨ ਵਿਚ ਵੱਖਵਾਦੀ ਅਤੇ ਅੱਤਵਾਦੀ ਸ਼ਾਮਲ ਹੋ ਰਹੇ ਹਨ ਪਰ ਕੇਂਦਰ ਦੱਸੇ ਜੇਕਰ ਇਹ ਅੱਤਵਾਦੀ ਹਨ ਤਾਂ ਵਾਰ-ਵਾਰ ਇਨ੍ਹਾਂ ਨੂੰ ਗੱਲਬਾਤ ਲਈ ਕਿਉਂ ਬੁਲਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਤਾਂ ਕਿਸਾਨ ਕੇਂਦਰ ਸਰਕਾਰ ਦੀ ਗੱਲ ਮੰਨ ਲੈਣ ਤਾਂ ਉਹ ਦੇਸ਼ ਭਗਤ ਅਤੇ ਜੇ ਨਾ ਮੰਨਣ ਤਾਂ ਉਹ ਅੱਤਵਾਦੀ ਕਰਾਰ ਦੇ ਦਿੱਤੇ ਜਾਂਦੇ ਹਨ।

ਇਹ ਵੀ ਪੜ੍ਹੋ : ਫੇਸਬੁੱਕ 'ਤੇ ਫਿਰ ਬੋਲੇ ਨਵਜੋਤ ਸਿੱਧੂ, ਸਰਕਾਰ 'ਤੇ ਚੁੱਕੇ ਵੱਡੇ ਸਵਾਲ

ਸੁਖਬੀਰ ਨੇ ਕਿਹਾ ਕਿ ਕਿਸਾਨ ਦੇਸ਼ ਦੇ ਪੁੱਤਰ ਹਨ ਅਤੇ ਦੇਸ਼ ਲਈ ਲੜਾਈ ਲੜ ਰਹੇ ਹਨ, ਜੇਕਰ ਉਨ੍ਹਾਂ ਨੂੰ ਅੱਤਵਾਦੀ ਕਿਹਾ ਜਾਂਦਾ ਹੈ ਤਾਂ ਇਸ ਤੋਂ ਮਾੜੀ ਗੱਲ ਹੋਰ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਜੇਕਰ ਕਿਸਾਨ ਸਮਰੱਥ ਹੈ ਤਾਂ ਹੀ ਦੇਸ਼ ਅੱਗਾਂਹ ਵਧੇਗਾ। ਸੁਖਬੀਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਹਿੰਦੇ ਕੁਝ ਅਤੇ ਕਰਦੇ ਕੁਝ ਹੋਰ ਹਨ। ਸੁਖਬੀਰ ਨੇ ਆਖਿਆ ਕਿ ਜਿਹੜੇ ਖੇਤੀ ਕਾਨੂੰਨ ਕੇਂਦਰ ਸਰਕਾਰ ਨੇ ਹੁਣ ਲਾਗੂ ਕੀਤੇ ਹਨ, ਉਨ੍ਹਾਂ ਨੂੰ ਕੈਪਟਨ ਤਿੰਨ ਸਾਲ ਪਹਿਲਾਂ ਹੀ ਲਾਗੂ ਕਰ ਚੁੱਕਾ ਹੈ। ਕਾਂਗਰਸ ਦੇ ਚੋਣ ਮੈਨੀਫੈਸਟੋ 'ਚ ਸਾਫ਼ ਲਿਖਿਆ ਹੈ ਕਿ ਸਰਕਾਰੀ ਮੰਡੀਆਂ ਬੰਦ ਕਰਕੇ ਪ੍ਰਾਈਵੇਟ ਮੰਡੀਆਂ ਖੋਲ੍ਹੀਆਂ ਜਾਣਗੀਆਂ।

ਇਹ ਵੀ ਪੜ੍ਹੋ : ਬਰਨਾਲਾ 'ਚ ਨਿਹੰਗ ਸਿੰਘ ਵਲੋਂ ਪੁਲਸ ਪਾਰਟੀ 'ਤੇ ਹਮਲਾ, ਐੱਸ. ਐੱਚ. ਓ. 'ਤੇ ਵੀ ਚਲਾਇਆ ਗੰਡਾਸਾ

ਨੋਟ : ਸੁਖਬੀਰ ਬਾਦਲ ਦੇ ਇਸ ਬਿਆਨ ਨਾਲ ਤੁਸੀਂ ਸਹਿਮਤ ਹੋ? ਕੁਮੈਂਟ ਕਰਕੇ ਦਿਓ ਆਪਣੇ ਵਿਚਾਰ।

Gurminder Singh

This news is Content Editor Gurminder Singh