ਪੰਜਾਬ ''ਚ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ, ਕੇਂਦਰ ਸਰਕਾਰ ਨੂੰ ਦਿੱਤੀ ਚਿਤਾਵਨੀ

Sunday, Jan 26, 2025 - 01:46 PM (IST)

ਪੰਜਾਬ ''ਚ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ, ਕੇਂਦਰ ਸਰਕਾਰ ਨੂੰ ਦਿੱਤੀ ਚਿਤਾਵਨੀ

ਜਲੰਧਰ/ਪਟਿਆਲਾ/ਮੋਗਾ/ਫਗਵਾੜਾ (ਵੈੱਬ ਡੈਸਕ, ਮੁਨੀਸ਼, ਕਸ਼ਿਸ਼)- ਫ਼ਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਸਮੇਤ 13 ਮੰਗਾਂ ਨੂੰ ਲੈ ਕੇ ਅੱਜ ਦੇਸ਼ ਭਰ ਵਿੱਚ ਕੱਢਿਆ ਜਾ ਰਿਹਾ ਹੈ। ਇਹ ਟਰੈਕਟਰ ਮਾਰਚ ਹਰਿਆਣਾ-ਪੰਜਾਬ ਵਿੱਚ ਸ਼ੁਰੂ ਹੋ ਗਿਆ ਹੈ। ਇਸ ਟਰੈਕਟਰ ਮਾਰਚ ਨੂੰ ਕੱਢਣ ਦਾ ਐਲਾਨ ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ), ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਨੇ ਸਾਂਝੇ ਤੌਰ 'ਤੇ ਕੀਤਾ ਸੀ, ਜੋ ਸ਼ੰਭੂ ਅਤੇ ਖਨੌਰੀ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਸਨ।  ਜ਼ਿਕਰਯੋਗ ਹੈ ਕਿ ਅੱਜ ਖਨੌਰੀ ਸਰਹੱਦ 'ਤੇ ਭੁੱਖ ਹੜਤਾਲ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਦਾ 62ਵਾਂ ਦਿਨ ਹੈ। ਗਲੂਕੋਜ਼ ਦੇਣ ਅਤੇ ਡਾਕਟਰੀ ਇਲਾਜ ਕਰਵਾਉਣ ਤੋਂ ਬਾਅਦ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ।

PunjabKesari

ਭੋਗਪੁਰ 'ਚ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ
ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਟਰੈਕਟਰ ਮਾਰਚ ਕੱਢਣ ਦਾ ਐਲਾਨ ਕੀਤਾ ਸੀ। ਇਸ ਦੀ ਤਿਆਰੀ ਵਜੋਂ ਅੱਜ ਭੋਗਪੁਰ ਵਿਚ ਭਾਰਤੀ ਕਿਸਾਨ ਯੂਨੀਅਨ (ਬੀ. ਕੇ. ਯੂ.) ਏਕਤਾ ਸਿੱਧੂਪੁਰ ਦੀ ਅਗਵਾਈ ਹੇਠ ਟਰੈਕਟਰ ਮਾਰਚ ਕੱਢਿਆ ਗਿਆ।

PunjabKesari

ਫਗਵਾੜਾ ਵਿਚ ਕੱਢਿਆ ਗਿਆ ਟਰੈਕਟਰ ਮਾਰਚ
26 ਜਨਵਰੀ ਗਣਤੰਤਰ ਦਿਵਸ ਦੇ ਮੌਕੇ 'ਤੇ ਭਾਰਤੀ ਕਿਸਾਨ ਯੂਨੀਅਨ ਦੋਆਬਾ ਵੱਲੋਂ ਫਗਵਾੜਾ 'ਚ ਨੈਸ਼ਨਲ ਹਾਈਵੇਅ 'ਤੇ ਟਰੈਕਟਰ ਇਕ ਪਾਸੇ ਖੜ੍ਹੇ ਕਰਕੇ ਆਪਣਾ ਰੋਸ ਪ੍ਰਗਟ ਕੀਤਾ। ਇਸ ਮੌਕੇ ਆਗੂਆ ਨੇ ਕਿਹਾ ਕਿ 26 ਜਨਵਰੀ ਵਾਲੇ ਦਿਨ ਸੰਵਿਧਾਨ ਲਾਗੂ ਹੋਇਆ ਸੀ ਪਰ ਕੇਂਦਰ ਦੀ ਸਰਕਾਰ ਲਗਾਤਾਰ ਅਜਿਹੇ ਕਾਨੂੰਨ ਲਿਆ ਰਹੀ ਹੈ, ਜੋ ਸੰਵਿਧਾਨ ਤੋਂ ਬਾਹਰ ਹਨ ਅਤੇ ਕਿਸਾਨ ਵਿਰੋਧੀ ਵੀ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਕਿਸਾਨ ਜਥੇਬੰਦੀਆ ਇਕ ਹਨ ਅਤੇ 14 ਫਰਵਰੀ ਨੂੰ ਸਰਕਾਰ ਵੱਲੋ ਮੀਟਿੰਗ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੰਗਾਂ ਮੰਨ ਕੇ ਲੋਕਾਂ ਅਤੇ ਕਿਸਾਨਾਂ ਨੂੰ ਰਾਹਤ ਦੇਣੀ ਚਾਹੀਦੀ ਹੈ। 

PunjabKesari

ਮੋਗਾ 'ਚ ਕਿਸਾਨਾਂ ਨੇ ਕੱਢਿਆ ਟਰੈਕਟਰ ਮਾਰਚ
SKM ਦੀ ਕਾਲ 'ਤੇ ਮੋਗਾ ਵਿੱਚ ਕਿਸਾਨਾਂ ਨੇ ਪੰਚ ਥਾਵਾਂ 'ਤੇ ਟਰੈਕਟਰ ਮਾਰਚ ਕੱਢ ਕੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨ ਭੁਪਿੰਦਰ ਸਿੰਘ ਦੋਲਤਪੁਰਾ ਜ਼ਿਲ੍ਹਾ ਪ੍ਰਧਾਨ ਬੀ. ਕੇ. ਯੂ. ਲੱਖੋਵਾਲ ਅਤੇ ਕਿਸਾਨਾਂ ਦਾ ਕਹਿਣਾ ਕਿ ਜੋ ਮੋਦੀ ਸਰਕਾਰ ਨੇ ਕਿਸਾਨਾਂ ਦੇ ਕਾਨੂੰਨ ਵਾਪਸ ਲਏ ਸਨ, ਉਹ ਕਾਨੂੰਨ ਮੁੜ ਲਾਗੂ ਕਰਵਾਏ ਜਾ ਰਹੇ ਹਨ, ਜੋ ਕਿਸਾਨ ਕਦੇ ਵੀ ਲਾਗੂ ਨਹੀਂ ਹੋਣ ਦੇਣਗੇ। ਇਸ ਦੌਰਾਨ ਕੇਂਦਰ ਨੂੰ ਚਿਤਾਵਨੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਇਸ ਤੋਂ ਵੀ ਵੱਡਾ ਸੰਘਰਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ :  ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪੰਜਾਬ 'ਚ ਮੁੜ ਵਧੇਗੀ ਠੰਡ, ਇਨ੍ਹਾਂ 6 ਜ਼ਿਲ੍ਹਿਆਂ ਲਈ Alert

PunjabKesari

ਪਟਿਆਲਾ 'ਚ 9 ਥਾਵਾਂ 'ਤੇ ਕੱਢਿਆ ਗਿਆ ਟਰੈਕਟਰ ਮਾਰਚ
ਕਿਸਾਨ ਆਗੂ ਬਲਰਾਜ ਜੋਸ਼ੀ ਨੇ ਕਿਹਾ ਹੈ ਕਿ ਪਟਿਆਲਾ ਵਿੱਚ 9 ਥਾਵਾਂ 'ਤੇ ਟਰੈਕਟਰ ਮਾਰਚ ਕੱਢੇ ਜਾ ਰਹੇ ਹਨ। ਇਸ ਵਿੱਚ ਵੱਖ-ਵੱਖ ਕਿਸਾਨ ਸੰਗਠਨ ਸ਼ਾਮਲ ਹਨ। ਜਿਨ੍ਹਾਂ ਥਾਵਾਂ 'ਤੇ ਟਰੈਕਟਰ ਮਾਰਚ ਕੱਢਿਆ ਜਾ ਰਿਹਾ ਹੈ, ਉਨ੍ਹਾਂ ਵਿੱਚ ਪਾਤੜਾ, ਸਮਾਣਾ, ਭਦਾਸੋਂ, ਰਾਜਪੁਰਾ, ਘਨੌਰ, ਦੇਵੀਗੜ੍ਹ ਆਦਿ ਸ਼ਾਮਲ ਹਨ। ਕੇਂਦਰ ਸਰਕਾਰ ਵਿਰੁੱਧ ਟਰੈਕਟਰ ਮਾਰਚ ਰਾਹੀਂ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਹੈ ਕਿਉਂਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ।

PunjabKesari

ਕੇਂਦਰ ਸਰਕਾਰ ਲੋਕਾਂ ਵਿੱਚ ਪ੍ਰਚਾਰ ਕਰ ਰਹੀ ਹੈ ਕਿ ਕਿਸਾਨਾਂ ਨੂੰ ਬਹੁਤ ਕੁਝ ਮਿਲ ਰਿਹਾ ਹੈ। ਲੋਕਾਂ ਨੂੰ ਗਲਤ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਜੇਕਰ ਘੱਟੋ-ਘੱਟ ਸਮਰਥਨ ਮੁੱਲ ਦੀ ਮੰਗ ਪੂਰੀ ਹੋ ਜਾਂਦੀ ਹੈ ਤਾਂ ਫ਼ਸਲਾਂ ਦੀਆਂ ਕੀਮਤਾਂ ਵਧ ਜਾਣਗੀਆਂ। ਅਸਲ ਵਿੱਚ ਅਜਿਹਾ ਕੁਝ ਵੀ ਨਹੀਂ ਹੈ। ਸ਼ੰਭੂ ਅਤੇ ਖਨੌਰੀ ਮੋਰਚੇ ਦੇ ਹੱਕ ਵਿੱਚ ਪ੍ਰਦਰਸ਼ਨ ਚੱਲ ਰਿਹਾ ਹੈ। ਸੰਸਦ ਮੈਂਬਰਾਂ ਦੇ ਘਰਾਂ ਦੇ ਬਾਹਰ ਪ੍ਰਦਰਸ਼ਨ ਕੀਤੇ ਜਾਣਗੇ। ਜਦਕਿ ਕਿਸਾਨ 13 ਫਰਵਰੀ ਨੂੰ ਜੀਂਦ ਵਿੱਚ ਇਕ ਕਾਨਫ਼ਰੰਸ ਕਰਨਗੇ।

ਇਹ ਵੀ ਪੜ੍ਹੋ : ਪੰਜਾਬ 'ਚ ਤੜਕਸਾਰ ਵੱਡਾ ਹਾਦਸਾ, ਪਾਰਟੀ ਤੋਂ ਪਰਤ ਰਹੇ ਦੋ ਦੋਸਤਾਂ ਦੀ ਦਰਦਨਾਕ ਮੌਤ, ਕਾਰ ਦੇ ਉੱਡੇ ਪਰਖੱਚੇ

PunjabKesari

PunjabKesari

PunjabKesari

ਇਹ ਵੀ ਪੜ੍ਹੋ : ਗਣਤੰਤਰ ਦਿਵਸ ਮੌਕੇ ਮੰਤਰੀ ਅਮਨ ਅਰੋੜਾ ਨੇ ਲਹਿਰਾਇਆ ਜਲੰਧਰ 'ਚ ਤਿਰੰਗਾ, ਆਖੀਆਂ ਅਹਿਮ ਗੱਲਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News