ਹੰਝੂ ਗੈਸ ਦੀ ਵਰਤੋਂ ਦੇ ਵਿਰੋਧ ‘ਚ ਕਿਸਾਨਾਂ ਨੇ ਚੁੱਕ ਲਿਆ ਵੱਡਾ ਕਦਮ, ਅੰਮ੍ਰਿਤਸਰ ਰੇਲਵੇ ਮਾਰਗ ਕੀਤਾ ਜਾਮ
Thursday, Feb 15, 2024 - 02:54 PM (IST)
ਅੰਮ੍ਰਿਤਸਰ- ਕਿਸਾਨ ਅੰਦੋਲਨ 2.0 ਦੇ ਚੱਲਦਿਆਂ ਕਿਸਾਨਾਂ ਵੱਲੋਂ ਅੰਮ੍ਰਿਤਸਰ ਵਿਖੇ ਰੇਲਵੇ ਮਾਰਗ ਜਾਮ ਕਰਕੇ 'ਤੇ ਧਰਨਾ ਲਗਾਇਆ ਗਿਆ ਹੈ। ਕਿਸਾਨ ਆਪਣੀਆਂ ਮੰਗਾਂ 'ਤੇ ਡੱਟੇ ਹੋਏ ਹਨ। ਇਸ ਦੌਰਾਨ ਇਕ ਕਿਸਾਨ ਆਗੂ ਦਾ ਕਹਿਣਾ ਹੈ ਕਿ ਇਹ ਧਰਨਾ ਅਸੀਂ ਇਸ ਲਈ ਲਗਾਇਆ ਹੈ, ਕਿਉਂਕਿ ਸਾਡੇ ਕਿਸਾਨਾ ਭਰਾਵਾਂ ਨੂੰ ਸ਼ੰਭੂ ਬਾਰਡਰ ਅਤੇ ਟਿੱਕਰੀ ਬਾਰਡਰ ਰੋਕਿਆ ਗਿਆ ਅਤੇ ਉਨ੍ਹਾਂ 'ਤੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ, ਨਾ ਹੀ ਉਨ੍ਹਾਂ ਨੂੰ ਅੱਗੇ ਵੱਧਣ ਦਿੱਤਾ ਜਾ ਰਿਹਾ ।
ਇਹ ਵੀ ਪੜ੍ਹੋ : ਯੂਥ ਕਾਂਗਰਸੀ ਵਰਕਰਾਂ ਨੇ ਕਿਸਾਨਾਂ ਦੇ ਹੱਕ 'ਚ ਕੀਤਾ ਪ੍ਰਦਰਸ਼ਨ, ਹਰਿਆਣਾ ਸਰਕਾਰ ਨੂੰ ਲਗਾਈ ਫਟਕਾਰ
ਉਨ੍ਹਾਂ ਕਿਹਾ ਅਸੀਂ ਕਿਸਾਨ ਜੱਥੇਬੰਦੀਆਂ ਦੇ ਹੁਕਮ ਅਨੁਸਾਰ 12 ਤੋਂ 4 ਵਜੇ ਤੱਕ ਰੇਲ ਮਾਰਗ ਜਾਮ ਕੀਤੇ ਹਨ। ਕਿਸਾਨ ਆਗੂ ਨੇ ਕਿਹਾ ਕਿਸਾਨਾਂ ਦੀਆਂ ਮੰਗਾਂ ਕਾਫ਼ੀ ਲਮੇਂ ਸਮੇਂ ਤੋਂ ਰੋਕੀਆਂ ਹੋਈਆਂ ਹਨ, ਇਸ ਤੋਂ ਪਹਿਲਾਂ ਵੀ ਦਿੱਲੀ ਵਿਖੇ 13 ਮਹੀਨਿਆਂ ਦਾ ਮੋਰਚਾ ਲਗਾ ਰਿਹਾ ਸੀ ਪਰ ਸਰਕਾਰ ਸਾਡੀਆਂ ਮੰਗਾਂ ਪੂਰੀਆਂ ਨਹੀਂ ਕਰ ਰਹੀ ਤਾਂ ਫਿਰ ਸੰਘਰਸ਼ ਇਸੇ ਤਰ੍ਹਾਂ ਚੱਲਦਾ ਰਹੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਪੈਟਰੋਲ ਅਤੇ ਡੀਜ਼ਲ ਦੀ ਖ਼ਰੀਦ ਨਹੀਂ ਕਰਨਗੇ ਪੈਟਰੋਲੀਅਮ ਡੀਲਰਜ਼, 22 ਫਰਵਰੀ ਨੂੰ ਹੜਤਾਲ ਦਾ ਐਲਾਨ
ਉਨ੍ਹਾਂ ਕਿਹਾ ਕਿਸਾਨ ਆਪਣੀਆਂ ਜਾਨਾਂ ਦੇਣ ਦੀ ਪਰਵਾਹ ਨਹੀਂ ਕਰਦੇ। ਕਿਸਾਨ ਆਗੂ ਪਹਿਲੇ ਦਿਨ ਤੋਂ ਹੀ ਕਹਿੰਦੇ ਰਹੇ ਹਨ ਕਿ ਉਹਨਾਂ ਦਾ ਪ੍ਰਦਰਸ਼ਨ ਬਿਲਕੁਲ ਸ਼ਾਂਤੀਪੂਰਨ ਹੈ ਅਤੇ ਉਹ ਸ਼ਾਂਤੀਪੂਰਨ ਪ੍ਰਦਰਸ਼ਨ ਲਈ ਹੀ ਦਿੱਲੀ ਵੱਲ ਜਾ ਰਹੇ ਹਨ ਪਰ ਇਨ੍ਹਾਂ ਨੇ ਆਪ ਵੱਡੇ ਵੱਡੇ ਬੈਰੀਅਰ ਲਗਾਏ ਹਨ ਜੋ ਸਹੀ ਨਹੀਂ ਹੈ। ਉਨ੍ਹਾਂ ਕਿਹਾ ਸਰਕਾਰਾਂ ਇਸ ਤਰ੍ਹਾਂ ਦਾ ਵਿਵਾਹ ਕਰ ਰਹੀ ਹੈ ਜਿਵੇਂ ਹਿੰਦ-ਪਾਕਿ ਦੀ ਜੰਗ ਹੋਵੇ। ਸਰਕਾਰ ਨੇ ਕੰਡਿਆਲੀ ਤਾਰ ਲਗਾ ਕੇ ਬਾਰਡਰਾਂ ਨੂੰ ਸੀਲ ਕੀਤਾ ਹੋਇਆ ਹੈ। ਇਸ ਤੋਂ ਇਲਾਵਾ ਹੰਝੂ ਗੈਸ ਦੇ ਗੋਲਿਆਂ ਤੇ ਫਾਇਰਿੰਗ ਕੀਤੀ ਜਾ ਰਹੀ ਹੈ, ਜਿਸ ਤੋਂ ਇੰਝ ਜਾਪਦਾ ਜਿਵੇਂ ਕਿਸਾਨ ਕਿਸੇ ਦੂਜੇ ਦੇਸ਼ ਤੋਂ ਆਏ ਹੋਣ।
ਇਹ ਵੀ ਪੜ੍ਹੋ : ਸ਼ੰਭੂ ਬਾਰਡਰ 'ਤੇ ਫਾਇਰਿੰਗ ਤੇ ਅੱਥਰੂ ਗੈਸ ਦੇ ਗੋਲਿਆਂ ਕਾਰਨ ਗੰਭੀਰ ਫੱਟੜ ਹੋਇਆ ਝਬਾਲ ਦਾ ਕਿਸਾਨ ਆਗੂ ਜੱਸਾ ਸਿੰਘ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8